ਪਠਾਨਕੋਟ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਲੀਚੀ ਐਸਟੇਟ ਵਿਖੇ ਲੀਚੀ ਪਰਮੋਟਰਾਂ ਨਾਲ ਜਿਲ੍ਹੇ
ਅੰਦਰ ਲੀਚੀ ਦੀ ਪੈਦਾਵਾਰ ਵਿੱਚ ਵਾਧਾ ਕਰਨ ਨੂੰ ਲੈ ਕੇ ਇੱਕ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦਾ ਮੁੱਖ ਉਦੇਸ਼ ਲੀਚੀ ਪੈਦਾ ਕਰਨ ਵਾਲੇ ਬਾਗਬਾਨਾਂ ਨੂੰ ਭਾਰਤ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਲੀਚੀ ਦੀ ਪੈਦਾਵਾਰ ਵਧਾਉਣ ਲਈ ਜਾਗਰੁਕ ਕਰਨਾ ਹੈ।
ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਕੁਲਵੰਤ ਸਿੰਘ ਨੇ ਮੀਟਿੰਗ ਵਿੱਚ ਹਾਜ਼ਰ ਹੋਣ ਤੇ ਸਾਰੇ ਬਾਗਬਾਨਾਂ ਦਾ ਸਵਾਗਤ ਕੀਤਾ ਅਤੇ ਵਿਭਾਗੀ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਅਤੇ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਲੀਚੀ ਪਰਮੋਟਰਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਬਾਗਬਾਨ ਜਿਨ੍ਹਾਂ ਵੱਲੋਂ ਲੀਚੀ ਦੇ ਬਾਗ ਲਗਾਏ ਹੋਏ ਹਨ।ਉਹ ਲੀਚੀ ਤੋਂ ਸੂਕੈਚ, ਕੈਂਡੀ ਅਤੇ ਜੂਸ ਅਜਿਹੇ ਪ੍ਰੋਡਕਟ ਬਣਾ ਕੇ ਵਧੇਰਾ ਮੁਨਾਫਾ ਕਮਾਉਣ। ਉਨ੍ਹਾਂ ਬਾਗਬਾਨਾਂ ਨੂੰ ਜਾਗਰੁਕ ਕੀਤਾ ਕਿ ਉਹ ਜੋ ਲੀਚੀ ਤਿਆਰ ਕਰਦੇ ਹਨ ਉਸ ਦੀ ਪੈਕਿੰਗ ਆਦਿ ਆਪ ਕਰਕੇ ਅਪਣੇ ਪੱਧਰ ਤੇ ਵੀ ਲੀਚੀ ਦਾ ਮੰਡੀਕਰਨ ਕਰ ਸਕਦੇ ਹਨ, ਤਾਂ ਜੋ ਉਨ੍ਹਾਂ ਨੂੰ ਹੋਰ ਲਾਭ ਹੋ ਸਕੇ।
ਡਿਪਟੀ ਡਾਇਰੈਕਟਰ ਡਾ. ਕੁਲਵੰਤ ਸਿੰਘ ਨੇ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੂੰ ਲੀਚੀ ਐਸਟੇਟ ਦਾ ਦੋਰਾ ਕਰਵਾਇਆ ਅਤੇ ਲੀਚੀ ਦੇ ਉਤਪਾਦਨ ਵਿੱਚ ਵਾਧਾ ਕੀਤੇ ਜਾਣ ਲਈ ਕੀਤੇ ਜਾ ਰਹੇ ਉਪਰਾਲਿਆਂ ਤੋਂ ਵੀ ਜਾਣੂ ਕਰਵਾਇਆ।ਅੰਤ ‘ਚ ਜਤਿੰਦਰ ਕੁਮਾਰ ਬਾਗਬਾਨੀ ਵਿਕਾਸ ਅਫਸਰ ਨੇ ਸਮੂਹ ਮੈਂਬਰਾਂ ਦੇ ਮੀਟਿੰਗ ਵਿੱਚ ਹਾਜ਼ਰ ਹੋਣ ਤੇ ਧੰਨਵਾਦ ਕੀਤਾ।
ਇਸ ਮੋਕੇ ਡਾ. ਵਿਕਰਮਜੀਤ ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ, ਸੁਨੀਲ ਦੱਤ ਮੈਨੇਜਰ ਲੀਡ ਬੈਂਕ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media