ਪ੍ਰੇਸ਼ਾਨੀ ਦੇ ਚੱਲਦਿਆਂ 3 ਨਵੰਬਰ ਨੂੰ ਕਰ ਲਈ ਸੀ ਆਤਮਹੱਤਿਆ
ਅੰਮ੍ਰਿਤਸਰ, 145 ਦਸੰਬਰ (ਜਗਦੀਪ ਸਿੰਘ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਦੁਬਈ ਦੇ 15.12ਉੱਘੇ ਸਿੱਖ ਕਾਰੋਬਾਰੀ ਅਤੇ ਡਾ.
ਐਸ.ਪੀ ਸਿੰਘ ਓਬਰਾਏ ਸਦਕਾ ਬਰਨਾਲਾ ਸ਼ਹਿਰ ਦੇ 34 ਸਾਲਾ ਨੌਜਵਾਨ ਭਗਵੰਤ ਸਿੰਘ ਦੀ ਮਿਤਕ ਦੇਹ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਰਾਜਾਸਾਂਸੀ ਵਿਖੇ ਪੁੱਜੀ।
ਡਾ. ਓਬਰਾਏ ਨੇ ਦੱਸਿਆ ਕਿ ਭਗਵੰਤ ਸਿੰਘ ਕਰੀਬ ਇੱਕ ਸਾਲ ਪਹਿਲਾਂ ਮਿਹਨਤ ਮਜ਼ਦੂਰੀ ਕਰਨ ਦੁਬਈ ਗਿਆ ਸੀ।ਜਿਥੇ ਬੀਤੀ 3 ਨਵੰਬਰ ਨੂੰ ਕਿਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਸ਼ਾਰਜਾਹ ‘ਚ ਆਤਮ ਹੱਤਿਆ ਕਰ ਲਈ ਸੀ।ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਵਲੋਂ ਸੰਪਰਕ ਕਰਨ ‘ਤੇ ਉਨ੍ਹਾਂ ਨੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਤੇ ਦੁਬਈ ਵਿੱਚਲੀ ਟੀਮ ਤੋਂ ਸਾਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਭਾਰਤੀ ਦੂਤਾਵਾਸ ਦੇ ਸਹਿਯੋਗ ਸਦਕਾ ਭਗਵੰਤ ਸਿੰਘ ਦਾ ਮ੍ਰਿਤਕ ਸਰੀਰ ਲਿਆਂਦਾ ਹੈ।ਇਹ ਮ੍ਰਿਤਕ ਦੇਹ ਅੱਜ ਟਰੱਸਟ ਦੀ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਵਿੱਤ ਸਕੱਤਰ ਨਵਜੀਤ ਸਿੰਘ ਘਈ ਅਤੇ ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਦੀ ਮੌਜ਼ੂਦਗੀ ‘ਚ ਹਵਾਈ ਅੱਡੇ ‘ਤੇ ਪਰਿਵਾਰ ਨੂੰ ਸੌਂਪ ਦਿੱਤੀ ਗਈ।ਡਾ. ਓਬਰਾਏ ਨੇ ਦੱਸਿਆ ਕਿ ਉਹ ਹੁਣ ਤੱਕ 214 ਬਦਨਸੀਬ ਲੋਕਾਂ ਦੇ ਮਿਤਕ ਸਰੀਰ ਵਾਰਸਾਂ ਤੱਕ ਪਹੁੰਚਾ ਚੁੱਕੇ ਹਨ।ਉਨਾਂ ਕਿਹਾ ਕਿ ਖਾੜੀ ਦੇਸ਼ਾਂ ‘ਚ ਪਰਵਾਸੀ ਕਾਮਿਆਂ ਦੀਆਂ ਮੌਤਾਂ ਦੀ ਗਿਣਤੀ ‘ਚ ਹੋ ਰਹੇ ਵਾਧੇ ਦਾ ਮੁੱਖ ਵੱਡਾ ਕਾਰਨ ਕਰੋਨਾ ਮਹਾਂਮਾਰੀ ਕਾਰਨ ਕੰਮ ਬੰਦ ਹੋਣਾ ਜਾਂ ਘਟਣਾ ਹੈੈ।
ਇਸੇ ਦੌਰਾਨ ਮ੍ਰਿਤਕ ਦੇ ਚਾਚਾ ਸੁਖਦੇਵ ਸਿੰਘ ਨੇ ਆਪਣੇ ਭਤੀਜੇ ਭਗਵੰਤ ਸਿੰਘ ਦੀ ਮਿਤਕ ਦੇਹ ਲੈ ਕੇ ਆਉਣ ‘ਤੇ ਡਾ. ਐਸ.ਪੀ ਸਿੰਘ ਓਬਰਾਏ ਦਾ ਤਹਿ ਦਿਲੋਂ ਸ਼ੁਕਰਾਨਾ ਕੀਤਾ।ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਤੇ ਲਿਵਤਾਰ ਸਿੰਘ ਵੀ ਮੌਜੂਦ ਸਨ ।
Punjab Post Daily Online Newspaper & Print Media