Thursday, July 3, 2025
Breaking News

ਐਡਵੋਕੇਟ ਗੁਰਪ੍ਰੀਤ ਸਿੰਘ ਗੋਸਲਾਂ ਬਣੇ ‘ਆਪ’ ਦੇ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਮੀਡੀਆ ਇੰਚਾਰਜ਼

 ਸਮਰਾਲਾ, 15 ਦਸੰਬਰ (ਇੰਦਰਜੀਤ ਸਿੰਘ ਕੰਗ) – ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਸੀਨੀਅਰ ਆਗੂ ਐਡਵੋਕੇਟ ਗੁਰਪ੍ਰੀਤ ਸਿੰਘ ਗੋਸਲਾਂ ਨੂੰ ਜ਼ਿਲ੍ਹਾ ਲੁਧਿਆਣਾ (ਇਹਾਤੀ) ਦਾ ਮੀਡੀਆ ਇੰਚਾਰਜ਼ ਲਗਾਉਣ ਦਾ ਫੈਸਲਾ ਕੀਤਾ ਹੈ।ਗੋਸਲਾਂ ਨੇ ਆਪਣੀ ਨਿਯੁੱਕਤੀ ‘ਤੇ ਪਾਰਟੀ ਦੇ ਸੂਬਾਈ ਪ੍ਰਧਾਨ ਭਗਵੰਤ ਮਾਨ, ਜਰਨੈਲ ਸਿੰਘ ਆਪ ਇੰਚਾਰਜ਼ ਪੰਜਾਬ, ਗੁਰਦਰਸ਼ਨ ਸਿੰਘ ਜ਼ਿਲ੍ਹਾ ਪ੍ਰਧਾਨ, ਸਮੂਹ ਲੀਡਰਸ਼ਿਪ ਅਤੇ ਵਲੰਟੀਰੀਅਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੁੰ ਜੋ ਜਿੰਮੇਵਾਰੀ ਲਗਾਈ ਹੈ, ਉਸ ਨੂੰ ਉਹ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਪੂਰਾ ਕਰਨਗੇ।ਉਹਨਾਂ ਦੀ ਨਿਯੁੱਕਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਦੇ ਆਗੂ ਜਗਤਾਰ ਸਿੰਘ ਦਿਆਲਪੁਰਾ, ਬਲਾਕ ਪ੍ਰਧਾਨ ਕਸ਼ਮੀਰੀ ਲਾਲ, ਸੁਖਵਿੰਦਰ ਸਿੰਘ ਗਿੱਲ, ਮੇਜਰ ਸਿੰਘ ਬਾਲਿਓਂ, ਗੁਰਿੰਦਰ ਸਿੰਘ ਨੂਰਪੁਰ, ਇੰਦਰਜੀਤ ਸਿੰਘ ਕੋਟਲਾ ਭੜੀ, ਰਾਮ ਸਿੰਘ ਮਾਨੂੰਪੁਰ ਆਦਿ ਨੇ ਕਿਹਾ ਕਿ ਐਡਵੋਕੇਟ ਗੁਰਪ੍ਰੀਤ ਸਿੰਘ ਗੋਸਲਾਂ ਦੀ ਨਿਯੁੱਕਤੀ ਨਾਲ ਪਾਰਟੀ ਹੋਰ ਮਜ਼ਬੂਤ ਹੋਏਗੀ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …