ਕੋਰੋਨਾ ਤੋਂ ਮੁਕਤ ਹੋਏ 73 ਵਿਅਕਤੀ ਪਰਤੇ ਘਰਾਂ ਨੂੰ
ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 39 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 73 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 12758 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 739 ਐਕਟਿਵ ਕੇਸ ਹਨ।ਹੁਣ ਤੱਕ 528 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਜਦਕਿ ਅੱਜ ਕਿਸੇ ਵੀ ਵਿਅਕਤੀ ਦੀ ਮੌਤ ਨਹੀ ਹੋਈ।