Saturday, August 2, 2025
Breaking News

ਨਿਗਮ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਹੋਏ ਕੋਰੋਨਾ ਟੈਸਟ

ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ) – ਮੇਅਰ ਅਤੇ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਨਗਰ ਨਿਗਮ ਦੇ ਉੱਤਰੀ ਜ਼ੋਨ ਅਧੀਨ ਆਉਂਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕਰੋਨਾ ਟੈਸਟ ਕਰਵਾਏ ਗਏ।ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਕੰਪਨੀ ਬਾਗ ਵਿਖੇ ਸਿਵਲ ਵਿਭਾਗ, ਓ ਐਂਡ ਐਮ ਵਿਭਾਗ, ਸਿਹਤ ਵਿਭਾਗ, ਹੋਰਟੀਕਲਚਰ ਤੇ ਪ੍ਰਾਪਰਟੀ ਟੈਕਸ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੁੱਲ 113 ਟੈਸਟ ਹੋਏ।ਇਹ ਸਾਰੇ ਟੈਸਟ ਨੈਗਟਿਵ ਪਾਏ ਗਏ।ਮੇਅਰ ਕਰਮਜੀਤ ਸਿੰਘ ਰਿੰਟੂ ਖੁਦ ਵੀ ਇਸ ਸਮੇਂ ਮੌਜ਼ੂਦ ਸਨ।ਮੇਅਰ ਰਿੰਟੂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਦੇ ਕੰਮਾਂ ਲਈ ਦਿਨ ਰਾਤ ਮਿਹਨਤ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਇਹ ਕੋਰੋਨਾ ਟੈਸਟ ਕਰਵਾਏ ਜਾ ਰਹੇ ਹਨ।
                      ਇਸ ਮੌਕੇ ਕਾਰਜਕਾਰੀ ਇੰਜੀਨੀਅਰ ਮਨਜੀਤ ਸਿੰਘ, ਐਸ.ਡੀ.ਓ ਐਸ.ਪੀ ਸਿੰਘ, ਜੇ.ਈ ਕਮ ਕੋਰੋਨਾ ਨੋਡਲ ਅਫ਼ਸਰ ਰਮਨ ਕੁਮਾਰ, ਸਰਦੂਲ ਸਿੰਘ, ਹਰਿੰਦਰ ਸਿੰਘ, ਤਰਸੇਮ ਕੁਮਾਰ, ਵਿਸ਼ਵਦੀਪ ਸਿੰਘ, ਗੁਰਸ਼ਰਨ ਸਿੰਘ ਆਦਿ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …