ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ) – ਇਸੇ ਦੌਰਾਨ ਮੇਅਰ ਕਰਮਜੀਤ ਸਿੰਘ ਤੇ ਕਮਿਸ਼ਨਰ ਕੋਮਲ ਮਿੱਤਲ ਦੀਆਂ ਹਦਾਇਤਾਂ ‘ਤੇ ਨਗਰ ਨਿਗਮ ਵਲੋਂ
ਸਿਹਤ ਵਿਭਾਗ ਵਲੋਂ ਫਤਿਹਗੜ੍ਹ ਚੂੜੀਆਂ ਬਾਈਪਾਸ ਤੋਂ ਗੁਮਟਾਲਾ ਬਾਈਪਾਸ ਤੱਕ ਗੰਦੇ ਨਾਲੇ ਦੇ ਨਾਲ-ਨਾਲ ਪਏ ਕੂੜੇ ਦੇ ਢੇਰਾਂ ਦੀ ਸਫਾਈ ਕਰਵਾਈ ਗਈ।ਜਿਸ ਸਬੰਧੀ ਇਲਾਕਾ ਨਿਵਾਸੀਆਂ ਵਲੋਂ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਸਨ।
ਜ਼ਿਕਰਯੋਗ ਹੈ ਕਿ ਗੁੰਮਟਾਲਾ ਬਾਈਪਾਸ ਤੋਂ ਹਜ਼ਾਰਾਂ ਦੀ ਗਿਣਤੀ ‘ਚ ਲੋਕ ਅੰਤਰਰਾਸ਼ਟਰੀ ਹਵਾਈ ਅੱਡਾ ਤੇ ਅਟਾਰੀ ਬਾਰਡਰ ਲਈ ਗੁਜ਼ਰਦੇ ਹਨ।ਇਥੇ ਲੱਗੇ ਗੰਦਗੀ ਦੇ ਲੱਗੇ ਢੇਰਾਂ ਕਾਰਣ ਸ਼ਹਿਰ ਦੀ ਦਿੱਖ ‘ਤੇ ਮਾੜਾ ਅਸਰ ਪੈਂਦਾ ਸੀ।ਇਸ ਨੂੰ ਧਿਆਨ ਵਿਚ ਰੱਖਦੇ ਹੋਏ ਨਿਗਮ ਮੁਲਾਜ਼ਮਾਂ ਵੱਲੋਂ ਮਸ਼ੀਨਰੀ ਦੀ ਮਦਦ ਨਾਲ ਸਫਾਈ ਦਾ ਕੰਮ ਕੀਤਾ ਗਿਆ ਹੈ।
ਇਸ ਮੌਕੇ ਸਿਹਤ ਅਫ਼ਸਰ ਡਾ: ਅਜੈ ਕੰਵਰ, ਚੀਫ਼ ਸੈਨੇਟਰੀ ਇੰਸਪੈਕਟਰ ਮਲਕੀਅਤ ਸਿੰਘ, ਸੈਨੇਟਰੀ ਇੰਸਪੈਕਟਰ ਅਤੇ ਸਫਾਈ ਕਰਮਚਾਰੀ ਮੌਜੂਦ ਰਹੇ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media