ਪਠਾਨਕੋਟ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਸਾਰੇ ਕਾਰੋਬਾਰੀਆਂ ਅਤੇ ਨੋਜਵਾਨਾਂ ਨੂੰ ਅਪੀਲ ਹੈ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ
ਪੰਜਾਬ ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਰਜਿਸਟ੍ਰੇਸ਼ਨ ਕਰਵਾਉਣ ਤਾਂ ਜੋ ਭਵਿੱਖ ਵਿੱਚ ਸਰਕਾਰ ਦੀ ਯੋਜਨਾ ਅਨੁਸਾਰ ਨੋਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਅਤੇ ਕਰੋਬਾਰੀਆਂ ਨੂੰ ਉਨ੍ਹਾਂ ਦੀ ਜਰੂਰਤ ਦੇ ਅਨੁਸਾਰ ਵਰਕਰ ਮਿਲ ਸਕਣ।
ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਪੰਜਾਬ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਕੀਤੀ ਜਾ ਰਹੀ ਰਜਿਸਟ੍ਰੇਸ਼ਨ ਦਾ ਰੀਵਿਓ ਕਰਨ ਲਈ ਆਯੋਜਿਤ ਕੀਤੀ ਮੀਟਿੰਗ ਦੋਰਾਨ ਕੀਤਾ।
ਮੀਟਿੰਗ ਵਿੱਚ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ, ਗੁਰਮੇਲ ਸਿੰਘ ਜਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅਫਸ਼ਰ, ਰਾਕੇਸ਼ ਕੁਮਾਰ ਪਲੇਸਮੈਂਟ ਅਫਸ਼ਰ ਪਠਾਨਕੋਟ ਅਤੇ ਹੋਰ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
ਡੀ.ਸੀ ਸੰਯਮ ਅਗਰਵਾਲ ਨੇ ਕਿਹਾ ਕਿ ਹਰੇਕ ਦੁਕਾਨਦਾਰ, ਸਾਪਿੰਗ ਮਾਲ, ਇੰਡਸਟਰੀ, ਕਾਰੋਬਾਰੀ ਅਤੇ ਹੋਰ ਸਾਰੇ ਅਦਾਰਿਆਂ ਵੱਲੋਂ ਰਜਿਸਟ੍ਰੇਸ਼ਨ ਕਰਨਾ ਬਹੁਤ ਜਰੂਰੀ ਹੈ।ਸਰਕਾਰ ਦਾ ਉਪਰਾਲਾ ਹੈ ਕਿ ਜੋ ਨੋਜਵਾਨ ਬੇਰੋਜਗਾਰ ਹਨ ਉਨ੍ਹਾਂ ਨੂੰ ਉਨ੍ਹਾਂ ਨੋਜਵਾਨਾਂ ਦੀ ਯੋਗਤਾ ਦੇ ਅਧਾਰ ਤੇ ਨੋਕਰੀਆਂ ਪ੍ਰਦਾਨ ਕੀਤੀਆਂ ਜਾਣ ਅਤੇ ਜਿਨ੍ਹਾਂ ਕਾਰੋਬਾਰੀਆਂ ਨੂੰ ਭਵਿੱਖ ਵਿੱਚ ਵੀ ਕਿਸੇ ਤਰ੍ਹਾਂ ਦੇ ਵਰਕਰਾਂ ਦੀ ਲੋੜ ਪੈਂਦੀ ਹੈ ਤਾਂ ਇਸ ਪੋਰਟਲ ਨਾਲ ਉਨ੍ਹਾਂ ਲੋੜ ਪੂਰੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਦੀ ਰਜਿਸਟ੍ਰੇਸ਼ਨ ਲਈ ਕੋਈ ਵੀ ਆਪਣੇ-ਆਪ ਨੂੰ www.pgrkam.com ‘ਤੇ ਰਜਿਸਟਰ ਅਤੇ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਦੇ ਕਾਰੋਬਾਰ ਬਿਉਰੋ ਪਠਾਨਕੋਟ ਨਾਲ ਹੈਲਪਲਾਈਨ ਨੰਬਰ 7657825214 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media