`ਸਮਾਰਟ ਵਿਲੇਜ਼` ਤਹਿਤ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਹੁਕਮ
ਕਪੂਰਥਲਾ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਪੇਂਡੂ ਖੇਤਰਾਂ ਅੰਦਰ ਚੱਲ ਰਹੇ ਵਿਕਾਸ ਕੰਮਾਂ ਦਾ
ਜਾਇਜ਼ਾ ਲੈਂਦੇ ਹੋਏ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਉਹ `ਸਮਾਰਟ ਵਿਲੇਜ਼` ਯੋਜਨਾ ਤਹਿਤ ਸ਼ੁਰੂ ਕੀਤੇ ਗਏ ਵਿਕਾਸ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ।
ਜਿਲਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ.ਪੀ ਆਂਗਰਾ ਤੇ ਪੇਂਡੂ ਵਿਕਾਸ ਵਿਭਾਗ ਦੇ ਹੋਰਨਾਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਯੋਜਨਾ ਤਹਿਤ ਜਿਲੇ ਦੇ ਕੁੱਲ 546 ਪਿੰਡ ਲਿਆਂਦੇ ਜਾਣਗੇ।ਜਿਨਾਂ ਵਿਚੋਂ 62 ਪਿੰਡਾਂ ਅੰਦਰ ਵਿਕਾਸ ਕੰਮ ਸ਼ੁਰੂ ਹੋਏ ਹਨ।ਇਨਾਂ ਪਿੰਡਾਂ ਅੰਦਰ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਪੱਕੀਆਂ ਗਲੀਆਂ, ਪੀਣ ਵਾਲਾ ਸਾਫ ਪਾਣੀ ਤੇ ਸੀਵਰੇਜ਼ ਦੀ 100 ਫੀਸਦੀ ਸਹੂਲਤ, ਹਰ ਬਲਾਕ ਅੰਦਰ 5-5 ਪਿੰਡਾਂ ਵਿੱਚ ਖੇਡ ਸਟੇਡੀਅਮਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਲਈ 93.61 ਕਰੋੜ ਰੁਪੈ ਜਾਰੀ ਕੀਤੇ ਗਏ ਸਨ।
ਇਸ ਮੌਕੇ ਐਸ.ਡੀ.ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਐਕਸੀਅਨ ਪੰਚਾਇਤੀ ਰਾਜ ਸੰਦੀਪ ਸ੍ਰੀਧਰ, ਸੁਪਰਡੈਂਟ ਸਾਹਿਲ ਉਬਰਾਏ, ਸਮੂਹ ਬੀ.ਡੀ.ਪੀ.ਓ ਵੀ ਹਾਜ਼ਰ ਸਨ।
Punjab Post Daily Online Newspaper & Print Media