ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ, 16 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ
ਪ੍ਰਧਾਨ ਨਿਯੁੱਕਤ ਹੋਣ ’ਤੇ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਕਮੇਟੀ ਵਿਖੇ ਸਾਬਕਾ ਅਧਿਕਾਰੀਆਂ ਨੇ ਬੀਬੀ ਜਗੀਰ ਕੌਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਧਰਮ ਪ੍ਰਚਾਰ ਸਮੇਤ ਸੰਸਥਾ ਦੇ ਕਾਰਜਜ਼ਾਂ ਤੋਂ ਸੰਗਤ ਨੂੰ ਜਾਣੂ ਕਰਵਾਉਣ ਲਈ ਸਹਿਯੋਗੀ ਬਣੇ ਰਹਿਣ ਦਾ ਭਰੋਸਾ ਦਿੱਤਾ।
ਬੀਬੀ ਜਗੀਰ ਕੌਰ ਨੇ ਆਖਿਆ ਕਿ ਸਾਬਕਾ ਅਧਿਕਾਰੀਆਂ ਅਤੇ ਕਰਮਚਾਰੀਆਂ ਕੋਲ ਸ਼੍ਰੋਮਣੀ ਕਮੇਟੀ ਦੇ ਕੰਮ-ਕਾਜ ਦਾ ਲੰਮਾ ਤਜ਼ਰਬਾ ਹੈ, ਜਿਸ ਲਈ ਇਨ੍ਹਾਂ ਪਾਸੋਂ ਸਮੇਂ-ਸਮੇਂ ਸੁਝਾਅ ਪ੍ਰਾਪਤ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਮੁੱਚੇ ਪੰਥ ਦੀ ਨੁਮਾਇੰਦਾ ਸੰਸਥਾ ਹੈ ਅਤੇ ਇਹ ਧਰਮ ਪ੍ਰਚਾਰ ਦੇ ਨਾਲ-ਨਾਲ ਸਮਾਜ ਭਲਾਈ ਦੇ ਕੰਮਾਂ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਇਸੇ ਤਹਿਤ ਹੀ ਮੌਜ਼ੂਦਾ ਸਮੇਂ ਕਿਸਾਨ ਸੰਘਰਸ਼ ਵਿਚ ਸ਼੍ਰੋਮਣੀ ਕਮੇਟੀ ਸਹਿਯੋਗੀ ਬਣੀ ਹੋਈ ਹੈ।ਦਿੱਲੀ ਵਿਖੇ ਕਿਸਾਨਾਂ ਲਈ ਲੰਗਰ, ਮੈਡੀਕਲ ਸੇਵਾਵਾਂ, ਰਹਿਣ ਲਈ ਪ੍ਰਬੰਧ ਕਰਨ ਸਮੇਤ ਬੀਬੀਆਂ ਲਈ ਆਰਜ਼ੀ ਬਾਥਰੂਮਾਂ ਦੀ ਸਹੂਲਤ ਦਿੱਤੀ ਗਈ ਹੈ।ਇਸ ਤੋਂ ਇਲਾਵਾ ਸੰਘਰਸ਼ ਦੌਰਾਨ ਚਲਾਣਾ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਮਾਲੀ ਮੱਦਦ ਵੀ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਹਾਲ ਹੀ ਵਿਚ ਦੋ ਟਰੱਕ ਗੱਦਿਆਂ ਅਤੇ ਕੰਬਲਾਂ ਦੇ ਵੀ ਭੇਜੇ ਗਏ ਹਨ ਅਤੇ ਲੋੜ ਪੈਣ ’ਤੇ ਹੋਰ ਪ੍ਰਬੰਧ ਵੀ ਕੀਤੇ ਜਾਣਗੇ।
ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਆਪਣੀ ਅੜ੍ਹੀ ਛੱਡ ਕੇ ਠੰਡ ਦੇ ਮੌਸਮ ਵਿਚ ਆਪਣੀ ਹੋਂਦ ਦੀ ਲੜਾਈ ਲੜ ਰਹੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਨ ਅਤੇ ਕਾਨੂੰਨ ਵਾਪਸ ਲੈਣ ਦਾ ਐਲਾਨ ਕਰਨ।ਸਾਬਕਾ ਮੁਲਾਜ਼ਮਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨਾਂ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਨਿੱਜੀ ਸਹਾਇਕ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਸਾਬਕਾ ਅਧਿਕਾਰੀ ਜੋਗਿੰਦਰ ਸਿੰਘ ਅਦਲੀਵਾਲ, ਦਿਲਜੀਤ ਸਿੰਘ ਬੇਦੀ, ਸਤਬੀਰ ਸਿੰਘ, ਬਲਵਿੰਦਰ ਸਿੰਘ ਜੋੜਾਸਿੰਘਾ, ਹਰਜੀਤ ਸਿੰਘ, ਬਲਬੀਰ ਸਿੰਘ, ਰਾਜ ਸਿੰਘ, ਪਰਵਿੰਦਰ ਸਿੰਘ ਡੰਡੀ, ਹਰਿੰਦਰਪਾਲ ਸਿੰਘ, ਪ੍ਰੀਤਮ ਸਿੰਘ ਪੁਰੀ, ਰਣਜੀਤ ਸਿੰਘ, ਬਲਕਾਰ ਸਿੰਘ, ਦਿਲਬਾਗ ਸਿੰਘ, ਇੰਦਰਪਾਲ ਸਿੰਘ, ਬਲਕਾਰ ਸਿੰਘ ਜੌੜਾ, ਸੁਰਿੰਦਰ ਸਿੰਘ, ਕੁਲਦੀਪ ਸਿੰਘ ਬਾਵਾ, ਰਾਮਿੰਦਰਬੀਰ ਸਿੰਘ, ਜਤਿੰਦਰ ਸਿੰਘ ਭੋਲੂ, ਕਸ਼ਮੀਰ ਸਿੰਘ ਪੱਟੀ, ਚਰਨਜੀਤ ਸਿੰਘ ਖਜਾਨਚੀ, ਬਲਵਿੰਦਰ ਸਿੰਘ ਸੰਧੂ, ਜਸਵਿੰਦਰ ਸਿੰਘ ਦੀਨਪੁਰ, ਅਜਾਇਬ ਸਿਘ, ਜੇਠਾ ਸਿੰਘ, ਪ੍ਰੋ: ਸੂਬਾ ਸਿੰਘ, ਮਹਿਤਾਬ ਸਿੰਘ, ਗੁਰਬਚਨ ਸਿੰਘ, ਸ਼ੇਰ ਸਿੰਘ, ਕੁਲਵੰਤ ਸਿੰਘ, ਬਲਵਿੰਦਰ ਸਿੰਘ ਭਿੰਡਰ, ਪਰਮਿੰਦਰ ਸਿੰਘ ਤਖ਼ਤੂਚੱਕ, ਅਜੀਤ ਸਿੰਘ ਪੱਲਾ ਸਾਰੇ ਮੈਂਬਰ ਸਾਹਿਬਾਨ ਆਦਿ ਹਾਜ਼ਰ ਸਨ।
Punjab Post Daily Online Newspaper & Print Media