ਧੂਰੀ, 16 ਦਸੰਬਰ (ਪ੍ਰਵੀਨ ਗਰਗ)- ਅਕਾਲੀ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਨੇ
ਕਿਹਾ ਕਿ ਪੋਹ ਦੇ ਮਹੀਨੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਵਿੱਚ ਵੀ ਕਿਸਾਨਾਂ ਅੰਦਰ ਪੂਰਾ ਜੋਸ਼ ਭਰਿਆ ਹੋਇਆ ਹੈ।ਕਿਸਾਨ ਨਿੱਤ ਦਿਨ ਦਿੱਲੀ ਦੇ ਬਾਰਡਰਾਂ ‘ਤੇ ਵੱਡੀ ਗਿਣਤੀ ‘ਚ ਪਹੁੰਚ ਰਹੇ ਹਨ।ਫੈਸਲੇ ਦੀ ਘੜੀ ਵੀ ਨੇੜੇ ਹੈ ਅਤੇ ਕਿਸਾਨ ਦਿੱਲੀ ਜਿੱਤ ਕੇ ਹੀ ਵਾਪਸ ਪਰਤਨਗੇ।ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਜਿਥੇ ਵੱਖ-ਵੱਖ ਗੁਰੂ ਘਰਾਂ ਵਿੱਚੋਂ ਲੰਗਰ ਦੀ ਸੇਵਾ ਭੇਜੀ ਜਾ ਰਹੀ ਹੈ, ਉੱਥੇ ਹੀ ਕਮੇਟੀ ਵੱਲੋਂ ਕਿਸਾਨ ਅੰਦੋਲਨ ਲਈ ਮੁਫਤ ਦਵਾਈਆਂ ਅਤੇ ਮੈਡੀਕਲ ਸਹਾਇਤਾ ਲਈ ਗੱਡੀਆਂ ਭੇਜੀਆਂ ਗਈਆਂ ਹਨ ਅਤੇ ਅੰਦੋਲਨ ਵਿੱਚ ਸ਼ਾਮਿਲ ਬੀਬੀਆਂ ਲਈ ਆਰਜ਼ੀ ਪਖਾਨਿਆਂ ਦਾ ਪ੍ਰਬੰਧ ਵੀ ਕੀਤਾ ਹੋਇਆ ਹੈ।ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਹਨਾਂ ਦੇ ਪਰਿਵਾਰਾਂ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾ ਰਹੀ ਹੈ।
ਸਾਬਕਾ ਸਰਪੰਚ ਗਮਦੂਰ ਸਿੰਘ ਜਵੰਧਾ ਅਤੇ ਮਾਰਕਿਟ ਕਮੇਟੀ ਸ਼ੇਰਪੁਰ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਫਰਜ਼ੀ ਬਣਾਈਆਂ ਗਈਆਂ ਕਿਸਾਨ ਜੱਥੇਬੰਦੀਆਂ ਤੋਂ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਬਿਆਨ ਦਿਵਾਉਣੇ ਬਹੁਤ ਹੀ ਮੰਦਭਾਗੀ ਗੱਲ ਹੈ ਅਤੇ ਦੇਸ਼ ਦਾ ਕਿਸਾਨ ਅੱਜ ਪੂਰੀ ਤਰਾਂ ਜਾਗਰੂਕ ਹੋ ਚੁੱਕਾ ਹੈ।
ਇਸ ਮੌਕੇ ਮਨਪ੍ਰੀਤ ਸਿੰਘ ਭਲਵਾਨ, ਡਾ. ਰਾਜਵੀਰ ਲਸੋਈ ਅਤੇ ਦਰਸ਼ਨ ਸਿੰਘ ਬਿਰਦੀ ਆਦਿ ਵੀ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media