Wednesday, May 28, 2025
Breaking News

ਖੇਤੀਬਾੜੀ ਕਾਨੂੰਨਾਂ ਵਿੱਚ ਪ੍ਰਸਤਾਵਿਤ ਸੋਧਾਂ ਲਈ ਕੇਂਦਰ ਤਿਆਰ – ਸ਼ਵੇਤ ਮਲਿਕ

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਕੇਂਦਰ ਸਰਕਾਰ ਪਾਸ ਕੀਤੇ ਗਏ ਸੋਧੇ ਹੋਏ ਖੇਤੀਬਾੜੀ ਕਾਨੂੰਨਾਂ ਵਿੱਚ ਪ੍ਰਸਤਾਵਿਤ ਸੋਧਾਂ ਲਈ ਕੇਂਦਰ ਸਰਕਾਰ ਤਿਆਰ ਹੈ, ਜਿਸ ਲਈ ਉਹ ਵਾਰ-ਵਾਰ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦੇ ਰਹੀ ਹੈ ਅਤੇ ਕੇਂਦਰ ਨਾਲ ਪਹਿਲਾਂ ਹੋਈਆਂ ਮੀਟਿੰਗਾਂ ਵੀ ਸਫਲ ਸਾਬਿਤ ਹੋਈਆਂ ਹਨ।ਸਾਬਕਾ ਸੂਬਾ ਭਾਜਪਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਜਿਲ੍ਹਾ ਭਾਜਪਾ ਪ੍ਰਧਾਨ ਸੁਰੇਸ਼ ਮਹਾਜਨ ਦੀ ਪ੍ਰਧਾਨਗੀ ਹੇਠ ਭਾਜਪਾ ਦਫਤਰ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ ਇਹ ਦਾਅਵਾ ਕਰਦਿਆਂ ਕਿਹਾ ਹੈ ਕਿ ਕਿਸੇ ਵੀ ਸਰਕਾਰ ਨੇ ਕਿਸਾਨਾਂ ਦੀ ਸਾਰ ਨਹੀਂ ਲਈ ਸੀ, ਜਦੋਂ ਦੀ ਕੇਂਦਰ `ਚ ਮੋਦੀ ਸਰਕਾਰ ਆਈ ਹੈ ਉਦੋਂ ਤੋਂ ਕਿਸਾਨਾਂ ਦੀ ਤਰੱਕੀ ਅਤੇ ਉਨ੍ਹਾਂ ਦੇ ਉਤਪਾਦਾਂ ਨੂੰ ਵਧੇਰੇ ਮੁੱਲ ਦੇਣ ਲਈ ਯੋਜਨਾਬੱਧ ਨੀਤੀਆਂ ਬਣਾਉਣ ਲਈ ਮੋਦੀ ਸਰਕਾਰ ਨੇ ਆਪਣੀ ਵਚਨਬੱਧਤਾ ਨੂੰ ਪੂਰਾ ਕੀਤਾ ਹੈ।ਮੋਦੀ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਡੀ.ਬੀ.ਟੀ ਦੁਆਰਾ ਸਿੱਧੇ ਤੌਰ `ਤੇ ਕਿਸਾਨਾਂ ਦੇ ਖਾਤੇ `ਚ 6000 ਰੁਪਏ ਸਾਲਾਨਾ, ਕਿਸਾਨ ਫਸਲ ਬੀਮਾ ਯੋਜਨਾ ਸ਼ੁਰੂ ਕੀਤੀ ਹੈ।ਜਰੂਰੀ ਵਸਤਾਂ ਸਬੰਧੀ ਐਕਟ ਵਿਚ ਤਬਦੀਲੀਆਂ ਨਾਲ ਕਿਸਾਨਾਂ ਨੂੰ ਮਜ਼ਬੂਤ ਕਰਨ ਲਈ ਕਈ ਇਤਿਹਾਸਕ ਕਦਮ ਚੁੱਕੇ ਹਨ।
                     ਸ਼ਵੇਤ ਮਲਿਕ ਨੇ ਕਿਹਾ ਕਿ ਕਿਸਾਨ ਆਪਣੀ ਫਸਲ ਨੂੰ ਐਮ.ਐਸ.ਪੀ ਦੀ ਕੀਮਤ `ਤੇ ਨੇੜੇ ਦੀ ਮੰਡੀ ਵਿਚ ਜਾਂ ਸਰਕਾਰੀ ਖਰੀਦ ਕੇਂਦਰਾਂ ‘ਚ ਵੇਚ ਸਕਦਾ ਹੈ।ਨਵੇਂ ਐਕਟ ਹਰ ਪ੍ਰਬੰਧ ਕਿਸਾਨ ਦੇ ਹਿੱਤਾਂ ਦੀ ਰੱਖਿਆ ਕਰਦੇ ਹਨ।ਕਿਸਾਨ ਦੀ ਜ਼ਮੀਨ ਸੁਰੱਖਿਅਤ ਅਤੇ ਉਸ ਦੀ ਮਾਲਕੀ ਪ੍ਰਭਾਵਿਤ ਨਹੀਂ ਹੋਏਗੀ।
               ਇਸ ਮੌਕੇ ਸੀਨੀਅਰ ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਵੀ ਹਾਜ਼ਰ ਸਨ।

Check Also

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …