ਪੰਜਾਬ ਸਰਕਾਰ ਨੇ ਮੰਨੀਆਂ ਮੰਗਾਂ ਤੁਰੰਤ ਲਾਗੂ ਨਾ ਕੀਤੀਆਂ ਤਾਂ ਤਿੱਖਾ ਹੋਵੇਗਾ ਸੰਘਰਸ਼ – ਸ਼ਰਮਾ
ਸਮਰਾਲਾ, 17 ਦਸੰਬਰ (ਪੰਜਾਬ ਪੋਸਟ ਬਿਊਰੋ) – 17 ਦਸੰਬਰ 1982 ਨੂੰ ਸਰਵਉੱਚ ਅਦਾਲਤ ਦੇ ਪੰਜ ਜੱਜਾਂ ਨੇ ਫੈਸਲਾ ਸੁਣਾਉਂਦਿਆਂ ਆਖਿਆ ਸੀ ਕਿ ਪੈਨਸ਼ਨ
ਕੋਈ ਖਰਾਇਤ ਨਹੀਂ ਹੈ, ਇਹ ਤਨਖ਼ਾਹ ਵਿਚੋਂ ਕੱਟਿਆ ਹਿੱਸਾ ਹੈ, ਜੋ ਬਿਨ੍ਹਾਂ ਕਿਸੇ ਰੁਕਾਵਟ ਤੋਂ ਦਿੱਤਾ ਜਾਣਾ ਬਣਦਾ ਹੈ।ਉਦੋਂ ਤੋਂ ਹੀ ਸੰਵੀਧਾਨਕ ਤੌਰ ਤੇ ਮੰਨਦਿਆਂ ਪੈਨਸ਼ਨ ਦਾ ਭੁਗਤਾਨ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਲਗਾਤਾਰ ਕਰ ਰਹੀਆਂ ਹਨ।ਇਸੇ ਲੜ੍ਹੀ ਤਹਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਮੇਨ ਚੌਂਕ ਸਮਰਾਲਾ ਵਿਖੇ ਸਰਕਾਰੀ ਪੈਨਸ਼ਨਰਾਂ ਨੇ ਪੈਨਸ਼ਨਰ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ।
ਪ੍ਰੇਮ ਸਾਗਰ ਸ਼ਰਮਾ ਦੀ ਪ੍ਰਧਾਨਗੀ ਹੇਠ ਮਨਾਏ ਗਏ ਉਪਰੋਕਤ ਸਮਾਗਮ ਵਿੱਚ ਅਲੱਗ ਅਲੱਗ ਜਥੇਬੰਦੀਆਂ ਦੇ ਪ੍ਰਧਾਨਾਂ ਅਤੇ ਜਰਨਲ ਸਕੱਤਰਾਂ ਨੇ ਆਪਣੇ ਭਾਸ਼ਣ ਵਿੱਚ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਦੀ ਅਦਾਇਗੀ ਅਤੇ ਬਣਦੇ ਬਕਾਇਆ ਦਾ ਭੁਗਤਾਨ ਨਹੀਂ ਕਰ ਰਹੀ, ਜਦੋਂ ਕਿ ਕੇਂਦਰ ਸਰਕਾਰ ਨੇ ਆਪਣੇ ਪੈਨਸ਼ਨਰਾਂ ਨੂੰ ਦੇ ਦਿੱਤਾ ਹੈ।ਮੈਡੀਕਲ ਬਿਲਾਂ ਦੀ ਅਦਾਇਗੀ ਵੀ ਨਹੀਂ ਕੀਤੀ ਜਾ ਰਹੀ।6ਵੇਂ ਪੰਜਾਬ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲੈ ਕੇ ਲਾਗੂ ਨਹੀਂ ਕੀਤੀ ਜਾ ਰਹੀ। ਉਨ੍ਹਾਂ ਅੱਗੇ ਕਿਹਾ ਪਿਛਲੇ ਸਮੇਂ ਮਾਨਯੋਗ ਖਜ਼ਾਨਾ ਮੰਤਰੀ ਪੰਜਾਬ ਨਾਲ ਜੋ ਦੋ ਮਟਿੰਗਾਂ ਵਿੱਚ ਉਪਰੋਕਤ ਮੰਗਾਂ ਤੁਰੰਤ ਮੰਨ ਕੇ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਹੁਣ ਤੱਕ ਉਹਨਾਂ ਬਾਰੇ ਹੁਕਮ ਜਾਰੀ ਨਹੀਂ ਕੀਤੇ ਗਏ ਜਿਸ ਕਾਰਨ ਪੰਜਾਬ ਭਰ ਦੇ ਪੈਨਸ਼ਨਰਾਂ ਵਿੱਚ ਗੁੱਸੇ ਦੀ ਲਹਿਰ ਦੌੜ ਗਈ ਹੈ।ਕੈਸ਼ਲੈਸ ਸਿਸਟਮ ਆਫ਼ ਟਰਗਹੀਟਮੈਂਟ ਨੂੰ ਸੋਧ ਕੇ ਦੁੁਬਾਰਾ ਲਾਗੂ ਨਹੀਂ ਕੀਤਾ ਜਾ ਰਿਹਾ।ਪੈਨਸ਼ਨਰ ਦੀ ਮੌਤ ਉਪਰੰਤ, ਤਲਾਕਸ਼ੁਦਾ, ਵਿਧਵਾ ਅਤੇ ਅੰਗਹੀਣ ਬੇਟੀਆਂ ਨੂੰ ਪਹਿਲਾਂ ਵਾਂਗ ਪੈਨਸ਼ਨ ਨਹੀਂ ਦਿੱਤੀ ਜਾ ਰਹੀ।ਸ਼ਰਮਾ ਅਤੇ ਹੋਰ ਬੁਲਾਰਿਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਮੰਨੀਆਂ ਮੰਗਾਂ ਨੂੰ ਤੁਰੰਤ ਲਾਗੂ ਨਾ ਕੀਤਾ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ ਜਿਸ ਦੀ ਜਿੰਮੇਵਾਰ ਸਰਕਾਰ ਹੋਵੇਗੀ।ਮੰਚ ਦੀ ਕਾਰਵਾਈ ਕੁਲਵੰਤ ਸਿੰਘ ਤਰਕ ਨੇ ਨਿਭਾਈ।
ਬੁਲਾਰਿਆਂ ਵਿਚ ਪ੍ਰਧਾਨ ਪ੍ਰੇਮ ਸਿੰਘ ਅਤੇ ਰਾਮ ਸਿੰਘ ਕਾਲੜਾ ਮਾਛੀਵਾੜਾ, ਗੁਰਚਰਨ ਸਿੰਘ ਨਾਗਰਾ, ਲੈਕ: ਬਿਹਾਰੀ ਲਾਲ ਸੱਦੀ, ਹੁਸ਼ਿਆਰ ਸਿੰਘ ਖਹਿਰਾ, ਕੁਲਵੰਤ ਰਾਏ ਕੈਸ਼ੀਅਰ, ਪ੍ਰੇਮ ਨਾਥ, ਦਰਸ਼ਨ ਸਿੰਘ ਕੰਗ, ਪੁਖਰਾਜ ਸਿੰਘ ਘੁਲਾਲ ਆਦਿ ਤੋਂ ਇਲਾਵਾ 80 ਸਾਲ ਤੋਂ ਵੱਧ ਉਮਰ ਵਾਲੇ ਸੁਰਜੀਤ ਸਿੰਘ ਨੀਲੋਂ, ਗੁਰਦਿਆਲ ਸਿੰਘ ਘੁਲਾਲ, ਮੋਹਣ ਸਿੰਘ ਮਾਛੀਵਾੜਾ, ਸੁਰਜੀਤ ਸਿੰਘ ਉੱਪਲ, ਮੈਨੇਜਰ ਪੰਜਾਬ ਨੈਸ਼ਨਲ ਬੈਂਕ ਹਰਜਿੰਦਰ ਸਿੰਘ, ਕੁਲਵੰਤ ਸਿੰਘ ਪ੍ਰਧਾਨ ਗੁਰਦੁਆਰਾ ਅਤੇ ਕਮਲਜੀਤ ਕੌਰ ਖ਼ਜਾਨਾ ਅਫ਼ਸਰ ਨੂੰ ਸਨਮਾਨਿਤ ਕੀਤਾ ਗਿਆ।
Punjab Post Daily Online Newspaper & Print Media