ਸਮਰਾਲਾ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਬਹੁਜਨ ਸਮਾਜ ਪਾਰਟੀ ਹਲਕਾ ਸਮਰਾਲਾ ਦੀ ਇੱਕ ਵਿਸ਼ੇਸ਼ ਮੀਟਿੰਗ ਹਲਕਾ ਸਮਰਾਲਾ ਦੇ ਪ੍ਰਧਾਨ ਲਖਵੀਰ
ਸਿੰਘ ਘਰਖਣਾ ਦੀ ਅਗਵਾਈ ਵਿੱਚ ਹੋਈ।ਜਿਸ ਵਿੱਚ ਸੀਨੀਅਰ ਆਗੂ ਡਾ. ਹਰਜੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਾਰਟੀ ਦੇ ਸਾਰੇ ਵਰਕਰਾਂ ਅਤੇ ਸੀਨੀਅਰ ਆਗੂਆਂ ਨੂੰ ਇੱਕ ਸਾਂਝੇ ਪਲੇਟ ਫਾਰਮ ਤੇ ਇਕੱਠੇ ਹੋਣਾ ਚਾਹੀਦਾ ਹੈ।ਜਿਸ ਨਾਲ ਬਹੁਜਨ ਸਮਾਜ ਪਾਰਟੀ ਪੰਜਾਬ ਅੰਦਰ ਆਪਣੀ ਵਧੀਆ ਸ਼ਾਖ ਪੈਦਾ ਕਰ ਸਕਦੀ ਹੈ।ਮੈਨੇਜਰ ਕਰਮ ਚੰਦ ਨੇ ਪਾਰਟੀ ਦੇ ਹੱਕ ਵਿੱਚ ਬੋਲਦਿਆਂ ਕਿਹਾ ਕਿ ਅਜਕਲ ਦਾ ਸਮਾਂ ਨੌਜਵਾਨੀ ਦਾ ਹੈ, ਜਿਸ ਲਈ ਨੌਜਵਾਨਾਂ ਨੂੰ ਅਗੇ ਆਉਣਾ ਚਾਹੀਦਾ ਹੈ, ਤਾਂ ਜੋ ਦੇਸ਼ ਦੀ ਵਾਂਗਡੋਰ ਨੌਜਵਾਨਾਂ ਦੇ ਹੱਥ ਆ ਸਕੇ ਅਤੇ ਬਾਬਾ ਸਾਹਿਬ ਦੇ ਸੰਦੇਸ਼ ਨੂੰ ਘਰ ਘਰ ਪਹੁੰਚਾਉਣ ਦੀ ਅਪੀਲ ਕੀਤੀ।ਹਲਕਾ ਸਮਰਾਲਾ ਦੇ ਪ੍ਰਧਾਨ ਲਖਵੀਰ ਸਿੰਘ ਘਰਖਣਾ ਨੇ ਆਪਣੇ ਸੰਬੋਧਨ ਵਿਚ ਕਿਹਾ ਹੁਣ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਬਹੁਜਨ ਸਮਾਜ ਪਾਰਟੀ ਖਾਸ ਕਰਕੇ ਹਲਕਾ ਸਮਰਾਲਾ ਵਿਚੋਂ ਆਪਣਾ ਪ੍ਰਭਾਵ ਵਧਾਏਗੀ, ਜਿਸ ਲਈ ਹਲਕਾ ਸਮਰਾਲਾ ਵਿੱਚ ਵੱਖ ਵੱਖ ਕਮੇਟੀਆਂ ਬਣਾ ਕੇ ਪਿੰਡਾਂ ਵਿੱਚ ਜਾ ਕੇ ਨਵੇਂ ਮੈਂਬਰਾਂ ਦੀ ਭਰਤੀ ਕੀਤੀ ਜਾਵੇਗੀ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੀਨੀ: ਆਗੂ ਭਾਗ ਸਿੰਘ, ਬਲਵਿੰਦਰ ਸਿੰਘ, ਦਰਸ਼ਨ ਪਦਮ, ਸੰਦੀਪ ਸ਼ਰਮਾ, ਭੁਪਿੰਦਰ ਸਿੰਘ, ਰਣਜੀਤ ਸਿੰਘ ਬਿੱਟੂ, ਵਰਿੰਦਰ ਮਹਿਰਾ ਆਦਿ ਹਾਜ਼ਰ ਸਨ।ਅਖੀਰ ਵਿਚ ਲਖਵੀਰ ਸਿੰਘ ਘਰਖਣਾ ਨੇ ਮੀਟਿੰਗ ਵਿੱਚ ਸ਼ਾਮਲ ਮੈਂਬਰਾਂ ਦਾ ਧੰਨਵਾਦ ਕੀਤਾ।
Check Also
ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …
Punjab Post Daily Online Newspaper & Print Media