Saturday, March 28, 2026

ਡੀ.ਈ.ਓ ਅਤੇ ਡਿਪਟੀ ਡੀ.ਈ.ਓ ਵਲੋਂ ਕੀਤਾ ਸਰਕਾਰੀ ਸਕੂਲ ਚਸਮਾ ਤੇ ਬਧਾਨੀ ਦਾ ਦੌਰਾ

ਚੱਲ ਰਹੇ ਦਸੰਬਰ ਪੇਪਰਾਂ ਦਾ ਲਿਆ ਜਾਇਜ਼ਾ

ਪਠਾਨਕੋਟ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲਾ ਸਿੱਖਿਆ ਅਫਸਰ (ਸੈ.ਸਿ) ਵਰਿੰਦਰ ਪਰਾਸਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਸਮਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਦਾ ਦੌਰਾ ਕੀਤਾ ਗਿਆ।ਉਹਨਾਂ ਸਕੂਲ ਵਿੱਚ ਚੱਲ ਰਹੇ ਦਸੰਬਰ ਟੈਸਟ ਦਾ ਜਾਇਜ਼ਾ ਲੈਣ ਤੋਂ ਬਾਅਦ ਸਕੂਲ ਸਟਾਫ ਨਾਲ ਮੀਟਿੰਗ ਕੀਤੀ ਅਤੇ ਸਕੂਲਾਂ ਵਿੱਚ ਅਧਿਆਪਕਾਂ ਵੱਲੋਂ ਕੀਤੇ ਗਏ ਕੰਮਾਂ ਦੀ ਦਿਲ ਖੋਲ੍ਹ ਕੇ ਸ਼ਲਾਘਾ ਕੀਤੀ ਅਤੇ ਸਟਾਫ ਕੋਲੋਂ ਸਕੂਲ ਵਿੱਚ ਬਣਾਏ ਗਏ ਇੰਗਲਿਸ਼ ਬੁਸਟਰ ਕਲੱਬ, ਬੱਡੀ ਗਰੁੱਪ, ਸਮਾਰਟ ਸਕੂਲ ਮੁਹਿੰਮ, ਮਿਸ਼ਨ ਸ਼ਤ ਪ੍ਰਤੀਸ਼ਤ, ਆਨਲਾਈਨ ਪੜ੍ਹਾਈ, ਐਨ.ਟੀ.ਐਸ.ਈ, ਐਨ.ਐਮ.ਐਮ.ਐਸ ਦੀ ਤਿਆਰੀ, ਲੀਗਲ ਲਿਟਰੇਸੀ ਕਲੱਬ, ਇਲੈਕਟੋਰਲ ਲਿਟਰੇਸੀ ਕਲੱਬ, ਗਾਈਡੈਂਸ ਐਂਡ ਕੌਂਸਲਿਂਗ ਸੈਲ, ਮਸਾਲ ਪ੍ਰੋਜੈਕਟ ਅਤੇ ਲਾਇਬ੍ਰੇਰੀ, ਕੰਪਿਊਟਰ ਲੈਬ, ਸਾਇੰਸ ਲੈਬ, ਨਬਾਰਡ ਤਹਿਤ ਨਿਰਮਾਣ ਅਧੀਨ ਨਵੇਂ ਕਮਰਿਆਂ ਦੀ ਜਾਣਕਾਰੀ ਲਈ ਗਈ। ਉਹਨਾਂ ਨੇ ਅਧਿਆਪਕਾਂ ਨੂੰ ਸਕੂਲਾਂ ਦੀਆਂ ਉਪਲੱਬਧੀਆਂ ਨੂੰ ਲੋਕਾਂ ਵਿੱਚ ਲੈ ਕੇ ਜਾਣ ਲਈ ਪ੍ਰੇਰਿਤ ਕੀਤਾ ਅਤੇ ਹੋਰ ਵਧੀਆ ਤਰੀਕੇ ਨਾਲ ਮਿਹਨਤ ਕਰਨ ਲਈ ਉਤਸਾਹਿਤ ਕੀਤਾ।
                 ਇਸ ਮੌਕੇ ਤੇ ਸਿਖਿਆ ਸੁਧਾਰ ਟੀਮ ਮੈਂਬਰ ਰਮੇਸ਼ ਕੁਮਾਰ, ਕਮਲ ਕਿਸ਼ੋਰ, ਪ੍ਰਿੰਸੀਪਲ ਜਗੀਰ ਕੌਰ, ਪ੍ਰਿੰਸੀਪਲ ਰਘੁਬੀਰ ਕੌਰ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ।

Check Also

ਉੱਘੇ ਲੋਕਧਾਰਾ ਸ਼ਾਸਤਰੀ ਡਾ. ਰਣਜੀਤ ਸਿੰਘ ਬਾਜਵਾ ਦਾ ਦਿਹਾਂਤ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਲੋਕਧਾਰਾ, ਸਭਿਆਚਾਰ ਅਤੇ ਸਾਹਿਤ ਜਗਤ ਨੂੰ ਉਸ …