ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਘੱਟਗਿਣਤੀਆਂ ਲੋਕ ਭਲਾਈ ਸੰਸਥਾ (ਰਜਿ) ਦੇ ਪ੍ਰਧਾਨ ਸਤਨਾਮ ਸਿੰਘ ਗਿੱਲ ਅਤੇ ਸਾਥੀਆਂ ਨੇ ਲੋਕ ਸ਼ਿਕਾਇਤਾਂ ਦੇ
ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਹਲਕਾ ਦੱਖਣੀ ਦਾ ਦੌਰਾ ਕੀਤਾ।
ਵਿਧਾਨ ਸਭਾ ਹਲਕਾ ਦੱਖਣੀ ਤੋਂ ਲੋਕਾਂ ਦੀ ਪ੍ਰਤੀਨਿਧਤਾ ਕਰਦੇ ਆ ਰਹੇ ਠੇਕੇਦਾਰ ਅਵਤਾਰ ਸਿੰਘ ਵੱਲੋਂ ਸਥਾਨਕ ਗੁਰੂ ਅਰਜਨ ਦੇਵ ਨਗਰ ਵਿਖੇ ਆਯੋਜਿਤ ਕੀਤੇ ਗਏ ਇੱਕ ਪ੍ਰੋਗਰਾਮ ਦੌਰਾਨ ਸੰਸਥਾ ਦੇ ਪ੍ਰਧਾਨ ਸਤਨਾਮ ਸਿੰਘ ਗਿੱਲ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ।ਉਨ੍ਹਾਂ ਨੇ ਸ਼ਹਿਰ ਦੀਆਂ ਸਾਰੀਆਂ ਵਾਰਡਾਂ ‘ਚ ਰਹਿ ਰਹੇ ਲੋਕਾਂ ਤੱਕ ਸਰਕਾਰੀ ਸਕੀਮਾਂ ਪੁੱਜਦੀਆਂ ਕਰਵਾਉਣ ਲਈ ਸੰਸਥਾ ਵਲੋਂ ਵੱਖ-ਵੱਖ ਟੀਮਾਂ ਨੂੰ ਜ਼ਿੰਮੇਵਾਰੀ ਸੌਂਪੀ ਅਤੇ ਘੱਟਗਿਣਤੀ ਭਾਈਚਾਰਿਆਂ, ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਤੋਂ ਇਲਾਵਾ ਜਨਰਲ ਸ਼੍ਰੇਣੀ ਨਾਲ ਸਬੰਧਿਤ ਪ੍ਰੀਵਾਰਾਂ ਦੇ ਕੇਸ ਤਿਆਰ ਕਰਨ ਦਾ ਜ਼ਿੰਮਾਂ ਚੇਅਰਮੈਨ ਅਵਤਾਰ ਸਿੰਘ ਹਲਕਾ ਦੱਖਣੀ ਨੂੰ ਸੌਂਪਿਆ ਗਿਆ।
ਇਸ ਮੌਕੇ ਜਨ. ਸਕੱਤਰ ਵਿਰਸਾ ਸਿੰਘ ਹੰਸ, ਪੀ.ਏ ਗੁਰਪ੍ਰੀਤ ਸਿੰਘ ਖਾਲਸਾ, ਪ੍ਰਧਾਨ ਆਈ.ਸੀ.ਪੀ ਲਖਵਿੰਦਰ ਸਿੰਘ, ਚੇਅਰਮੈਨ ਅਟਾਰੀ ਅਵਤਾਰ ਸਿੰਘ ਘਰਿੰਡਾ ਅਤੇ ਚੇਅਰਮੈਨ ਅਵਤਾਰ ਸਿੰਘ ਤੋਂ ਇਲਾਵਾ ਸਥਾਨਕ ਵਾਰਡਾਂ ਦੇ ਪ੍ਰੀਵਾਰ ਹਾਜ਼ਰ ਸਨ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media