Saturday, March 28, 2026

ਸਰਕਾਰੀ ਸਰੂਪ ਰਾਣੀ ਕਾਲਜ (ਲੜਕੀਆਂ) ਵਿਖੇ ਸਵੈ-ਰੋਜ਼ਗਾਰ ਕਮ ਪਲੇਸਮੈਂਟ ਕੈਂਪ 18 ਨੂੰ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ 18 ਦਸੰਬਰ 2020 ਨੂੰ ਸਥਾਨਕ ਸਰਕਾਰੀ ਸਰੂਪ ਰਾਣੀ ਕਾਲਜ ਲੜਕੀਆਂ ਵਿਖੇ ਸਵੈ-ਰੋਜ਼ਗਾਰ ਕਮ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।
                ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ 18 ਦਸੰਬਰ ਨੂੰ ਸਰਕਾਰੀ ਸਰੂਪ ਰਾਣੀ ਕਾਲਜ ਲੜਕੀਆਂ ‘ਚ ਲੱਗਣ ਵਾਲੇ ਇਸ ਮੇਲੇ ਵਿੱਚ ਜਿਲੇ ਦੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਵਾਸਤੇ ਵੱਖ-ਵੱਖ ਬੈਂਕਾਂ ਵਲੋਂ ਪ੍ਰਧਾਨ ਮੰਤਰੀ ਰੋਜ਼ਗਾਰ ਜਨਰੇਸ਼ਨ ਸਕੀਮ, ਪ੍ਰਧਾਨ ਮੰਤਰੀ ਮੁਧਰਾ ਯੋਜਨਾ ਅਤੇ ਸਟੈਂਡ ਅੱਪ ਇੰਡੀਆ ਸਕੀਮ ਅਧੀਨ ਕਰਜ਼ੇ ਮੁਹੱਈਆ ਕਰਵਾਏ ਜਾਣਗੇ।ਇਨਾਂ ਮੇਲਿਆਂ ਵਿੱਚ ਅੰਮ੍ਰਿਤਸਰ ਜਿਲੇ ਦੇ ਸਾਰੇ ਸਰਕਾਰੀ/ਪ੍ਰਾਈਵੇਟ ਬੈਂਕਾਂ ਅਤੇ ਸਵੈ ਰੋਜ਼ਗਾਰ ਨਾਲ ਸਬੰਧਿਤ ਵਿਭਾਗ ਹਿੱਸਾ ਲੈਣਗੇ।ਪਲੇਸਮੈਂਟ ਕੈਂਪ ਵਿੱਚ ਪ੍ਰਮੁੱਖ ਪ੍ਰਾਈਵੇਟ ਕੰਪਨੀਆਂ ਐਸ.ਬੀ.ਆਈ ਲਾਈਫ ਇੰਸ਼ੋਰੈਸ਼, ਮੈਕਸ ਲਾਈਫ ਇੰਸ਼ੋਰੈਂਸ, ਔਕਟੂਪਸ, ਅਜਾਈਲ ਹਰਬਲ, ਪੁਖਰਾਜ ਅਤੇ ਐਨ.ਆਈ.ਆਈ.ਟੀ ਵਲੋਂ ਨੌਕਰੀਆਂ ਦੇ ਚਾਹਵਾਨ ਨੌਜਵਾਨਾਂ ਦੀ ਮੌਕੇ ‘ਤੇ ਇੰਟਰਵਿਊ ਕੀਤੀ ਜਾਵੇਗੀ।
                   ਡਿਪਟੀ ਡਾਇਰੈਕਟਰ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਕਰਮਜੀਤ ਨੇ ਦੱਸਿਆ ਕਿ ਅਕਤੂਬਰ ਅਤੇ ਨਵੰਬਰ ਮਹੀਨੇ ਦੌਰਾਨ ਲਗਭਗ 4816 ਪ੍ਰਾਰਥੀਆਂ ਨੂੰ ਆਪਣੇ ਰੋਜ਼ਗਾਰ ਵਾਸਤੇ ਕਰਜ਼ੇ ਮੁਹੱਈਆ ਕਰਵਾਏ ਜਾ ਚੁੱਕੇ ਹਨ ਅਤੇ ਦਸੰਬਰ ਮਹੀਨੇ ਦੇ ਅੰਤ ਤੱਕ 7800 ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਵਾਸਤੇ ਕਰਜ਼ੇ ਮੁਹੱਈਆ ਕਰਵਾਉਣ ਦਾ ਟੀਚਾ ਹੈ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …