ਸਮਰਾਲਾ, 18 ਦਸੰਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨੇੜਲੇ ਪਿੰਡ ਗੋਸਲਾਂ ਦੇ ਨਾਮਵਰ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਵਿਖੇ ਪੰਜਾਬ ਸਰਕਾਰ ਦੀ
‘ਕੈਪਟਨ ਸਮਾਰਟ ਕੁਨੈਕਟ’ ਸਕੀਮ ਅਧੀਨ ਅਮਰੀਕ ਸਿੰਘ ਢਿੱਲੋਂ ਹਲਕਾ ਵਿਧਾਇਕ ਸਮਰਾਲਾ ਅਤੇ ਮਿਸ. ਗੀਤਿਕਾ ਸਿੰਘ ਪੀ.ਸੀ.ਐਸ ਐਸ.ਡੀ.ਐਮ ਸਮਰਾਲਾ ਨੇ ਆਪਣੇ ਕਰ ਕਮਲਾਂ ਨਾਲ ਸਕੂਲ ਵਿੱਚ ਬਾਰ੍ਹਵੀਂ ਜਮਾਤ ਦੀਆਂ 83 ਵਿਦਿਆਰਥਣਾਂ ਨੂੰ ਸਮਾਰਟ ਫੋਨ ਵੰਡੇ।ਕੋਵਿਡ-19 ਤੋਂ ਬਚਾਅ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇਸ ਪ੍ਰਭਾਵਸ਼ਾਲੀ ਸਮਾਗਮ ਵਿੱਚ ਅਮਰੀਕ ਸਿੰਘ ਢਿੱਲੋਂ ਨੇ ਕਿਹਾ ਕਿ ਸਰਕਾਰ ਦਾ ਇਹ ਟੀਚਾ ਹੈ ਕਿ ਕਰੋਨਾ ਵਾਇਰਸ ਦੇ ਨਾਜ਼ੁਕ ਦੌਰ ਵਿੱਚ ਬੱਚਿਆਂ ਦੀ ਆਨਲਾਈਨ ਪੜ੍ਹਾਈ ਕਿਸੇ ਵੀ ਤਰ੍ਹਾਂ ਪ੍ਰਭਾਵਿਤ ਨਾ ਹੋਵੇ।ਇਸ ਲਈ ਪੰਜਾਬ ਦੀ ਕਾਂਗਰਸ ਸਰਕਾਰ ਬੱਚਿਆਂ ਨੂੰ ਸਮਾਰਟ ਫੋਨ ਵੰਡ ਰਹੀ ਹੈ।ਐਸ.ਡੀ.ਐਮ. ਮੈਡਮ ਗੀਤਿਕਾ ਸਿੰਘ ਨੇ ਬੱਚਿਆਂ ਨੂੰ ਸਿਰਫ ਸਿੱਖਿਆ ਲਈ ਹੀ ਸਮਾਰਟ ਫੋਨ ਵਰਤਣ ਲਈ ਕਿਹਾ।ਸੈਕਟਰੀ ਭਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆ’ ਕਿਹਾ ਅਤੇ ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਸੱਦੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਜੋ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਉਹ ਹੋਰ ਕਿਸੇ ਵੀ ਸੂਬੇ ਵਿੱਚ ਪ੍ਰਾਪਤ ਨਹੀਂ ਹੋ ਰਹੀਆਂ।ਉਨ੍ਹਾਂ ਹਲਕਾ ਵਿਧਾਇਕ ਵੱਲੋਂ ਸਮਰਾਲਾ ਹਲਕੇ ਲਈ ਕੀਤੇ ਜਾ ਉਪਰਾਲਿਆਂ ਦਾ ਵੀ ਧੰਨਵਾਦ ਕੀਤਾ।
ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਮੇਜਰ ਸਿੰਘ ਸਰਪੰਚ ਗੋਸਲਾਂ, ਗੁਰਮੀਤ ਕੌਰ ਮੈਂਬਰ ਬਲਾਕ ਸੰਮਤੀ, ਸੁਖਵੀਰ ਸਿੰਘ ਸੋਨੀ, ਹਰਦੇਵ ਸਿੰਘ, ਭੁਪਿੰਦਰ ਸਿੰਘ, ਮਨਜੀਤ ਕੌਰ ਲੰਬੜਦਾਰ, ਅਵਤਾਰ ਸਿੰਘ ਬੈਨੀਪਾਲ, ਜਗਵੀਰ ਸਿੰਘ, ਪ੍ਰੇਮ ਸਿੰਘ, ਜਗਰੂਪ ਸਿੰਘ, ਕੁਲਵੀਰ ਸਿੰਘ, ਜਸਪਾਲ ਸਿੰਘ ਪਾਲੀ (ਸਾਰੇ ਪੰਚ), ਰਣਧੀਰ ਸਿੰਘ, ਗੁਰਚਰਨ ਸਿੰਘ, ਬਿਕਰ ਸਿੰਘ, ਕਮਲਜੀਤ ਸਿੰਘ, ਸੁਖਵਿੰਦਰ ਸਿੰਘ, ਮਲਕੀਤ ਸਿੰਘ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।ਸਮੁੱਚੇ ਸਮਾਗਮ ਵਿੱਚ ਸਟੇਜ ਸਕੱਤਰ ਦੀ ਭੂਮਿਕਾ ਹਰਪਿੰਦਰ ਸਿੰਘ ਸ਼ਾਹੀ ਨੇ ਬਾਖੂਬੀ ਨਿਭਾਈ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media