ਪਠਾਨਕੋਟ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵਲੋਂ ਰਾਜ ਭਰ ਦੇ
ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਦੂਸਰੀ ਮੁਹਿੰਮ ਤਹਿਤ ਅੱਜ ਜਿਲ੍ਹੇ ਦੇ ਵੱਖ-ਵੱਖ 22 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 2467 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਭੂਰ ਵਿਖੇ ਹੋਏ ਜਿਲ੍ਹਾ ੱਧਰੀ ਸਮਾਗਮ ਦੌਰਾਨ ਕਾਂਗਰਸੀ ਆਗੂ ਆਸੀਸ ਵਿੱਜ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਨੇ ਸਮਾਰਟ ਫੋਨ ਵੰਡਣ ਦੀ ਰਸਮ ਅਦਾ ਕੀਤੀ।ਇਸ ਤੋਂ ਇਲਾਵਾ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਸਕੂਲਾਂ ‘ਚ ਵੀ ਵਿਦਿਆਰਥੀਆਂ ਨੂੰ ਫੋਨ ਦਿੱਤੇ ਗਏ।
ਆਪਣੇ ਸੰਬੋਧਨ ‘ਚ ਮੁੱਖ ਮਹਿਮਾਨ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਆਸੀਸ ਵਿਜ ਨੇ ਕਿਹਾ ਕਿ ਜਿਲ੍ਹੇ ਵਿਚ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰੋਨਾ ਸੰਕਟ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਵਿੱਦਿਆ ਹਾਸਿਲ ਕਰਨ ‘ਚ ਸੌਖ ਪ੍ਰਦਾਨ ਕਰਨ ਲਈ ਸਮਾਰਟ ਫੋਨ ਪ੍ਰਦਾਨ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਜਿਲ੍ਹੇ ਦੇ 154 ਸਕੂਲ ਸਮਾਰਟ ਬਣ ਚੁੱਕੇ ਹਨ।ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਰਿੰਦਰ ਪਰਾਸ਼ਰ ਨੇ ਕਿਹਾ ਕਿ ਜਿਲ੍ਹੇ ਦੇ ਸਕੂਲਾਂ ਦੀ ਬਦਲੀ ਨੁਹਾਰ ਨੂੰ ਦੇਖਦੇ ਹੋਏ ਇਸ ਸ਼ੈਸ਼ਨ ਦੌਰਾਨ ਬੱਚਿਆਂ ਦੀ ਗਿਣਤੀ ‘ਚ 15 ਫੀਸਦੀ ਵਾਧਾ ਹੋਇਆ ਹੈ।ਦੱਸਣਯੋਗ ਹੈ ਕਿ ਪੰਜਾਬ ‘ਚ ਪ੍ਰੀ-ਪ੍ਰਾਇਮਰੀ ਸਿੱਖਿਆ ਤਿੰਨ ਵਰੇ੍ਹ ਪਹਿਲਾਂ ਆਰੰਭ ਹੋ ਚੁੱਕੀ ਹੈ ਅਤੇ ਤਿੰਨ ਲੱਖ ਤੋਂ ਵਧੇਰੇ ਵਿਦਿਆਰਥੀ ਇਸ ਦਾ ਲਾਭ ਲੈ ਰਹੇ ਹਨ।
ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫਸਰ (ਸੈ.) ਰਾਜੇਸ਼ਵਰ ਸਲਾਰੀਆ, ਪ੍ਰਿੰਸੀਪਲ ਸਵਤੰਤਰ ਕੁਮਾਰ, ਪ੍ਰਿੰਸੀਪਲ ਹਰਿੰਦਰ ਸਿੰਘ ਸੈਣੀ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਕਮਲ ਕਿਸ਼ੋਰ, ਰਮੇਸ਼ ਸ਼ਰਮਾ, ਪਵਨ ਸੈਹੀਰਆ, ਦੇਸ ਰਾਜ ਸਰਪੰਚ, ਚਰਨ ਸਿੰਘ, ਬਲਵਿੰਦਰ ਲਾਡੀ, ਨਰਿੰਦਰ ਕੁਮਾਰ ਸਾਬਕਾ ਸਰਪੰਚ ਜਿੰਦੜੀ ਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media