Friday, September 25, 2026

ਸੀ-ਡੈਕ ਈ ਸੰਜੀਵਨੀ ਓ.ਪੀ.ਡੀ ਪ੍ਰਣਾਲੀ ਰਾਹੀਂ ਮੁਫਤ ਡਾਕਟਰੀ ਸਲਾਹ ਦੀ ਕੀਤੀ ਵਿਵਸਥਾ

ਕੋਵਾ ਪੰਜਾਬ ਮੋਬਾਈਲ ਐਪਲੀਕੇਸ਼ਨ ਵਿੱਚ ਵੀ ਸੇਵਾ ਉਪਲੱਬਧ

ਪਠਾਨਕੋਟ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੀ-ਡੈਕ ਮੁਹਾਲੀ ਵਲੋਂ ਵਿਕਸਤ ਏਕੀਕਿ੍ਰਤ ਟੈਲੀਮੇਡੀਸਨਲ ਸਲਿਊਸ਼ਨ, “ਈ-ਸੰਜੀਵਨੀ-ਆਨਲਾਈਨ ਓ.ਪੀ.ਡੀ” (ਡਾਕਟਰ ਤੋਂ ਮਰੀਜ਼ ਤੱਕ) ਦੀ ਸ਼ੁਰੂਆਤ ਕੀਤੀ ਹੈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਪਠਾਨਕੋਟ ਨੇ ਦੱਸਿਆ ਕਿ ਲੋਕਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮਾਹਿਰ ਡਾਕਟਰਾਂ ਦੇ ਨੈਟਵਰਕ ਨਾਲ ਜੁੜਨ ਅਤੇ ਘਰ ਬੈਠੇ ਹੀ ਸਿਹਤ ਸੰਬੰਧੀ ਆਮ ਸਮੱਸਿਆਵਾਂ ਲਈ ਡਾਕਟਰੀ ਇਲਾਜ਼ ਅਤੇ ਸਲਾਹ ਲੈਣ ਲਈ ਪਲੇਟਫਾਰਮ ਪ੍ਰਦਾਨ ਕਰਦਾ ਹੈ।
               ਉਨ੍ਹਾਂ ਦਸਿਆ ਕਿ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿੱਚ ਟੈਲੀਮੈਡੀਸ਼ਨ ਸੇਵਾਵਾਂ ਤੋਂ ਇਲਾਵਾ ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ ਵਿਭਾਗ ਦੇ ਸਰਗਰਮ ਸਹਿਯੋਗ ਨਾਲ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਇਸ ਪ੍ਰੋਗਰਾਮ ਨੂੰ ਸੂਬੇ ਭਰ ਵਿੱਚ ਲਾਗੂ ਕੀਤਾ ਹੈ।ਈ-ਸੰਜੀਵਨੀ ਓਪੀਡੀ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਹਨ ਕਿ ਮਰੀਜ਼ਾਂ ਦੀ ਰਜਿਸਟ੍ਰੇਸ਼ਨ, ਟੋਕਨ ਜਨਰੇਸ਼ਨ, ਕਤਾਰ ਪ੍ਰਬੰਧਨ, ਸਬੰਧਤ ਡਾਕਟਰ ਨਾਲ ਆਡੀਓ-ਵੀਡੀਓ ਮਸ਼ਵਰਾ, ਈ-ਪ੍ਰਸਕ੍ਰਿਪਸ਼ਨ, ਐਸ.ਐਮ.ਐਸ/ ਈਮੇਲ ਨੋਟੀਫਿਕੇਸ਼ਨ ਅਤੇ ਰਾਜ ਦੇ ਡਾਕਟਰਾਂ ਦੁਆਰਾ ਸੇਵਾਵਾਂ (ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਤੋਂ) ਪੂਰੀ ਤਰਾਂ ਮੁਫਤ ਹਨ।
ਡਾ. ਆਦਿੱਤੀ ਸਲਾਰੀਆਂ ਸਹਾਇਕ ਸਿਵਲ ਸਰਜਨ ਨੇ ਦੱਸਿਆ ਕਿ ਇਹ ਵਿਸ਼ੇਸ਼ਤਾ ਕੋਵਾ ਪੰਜਾਬ ਮੋਬਾਈਲ ਐਪਲੀਕੇਸ਼ਨ ਵਿਚ ਵੀ ਉਪਲਬਧ ਹੈ ਜੋ ਐਂਡਰਾਇਡ ਲਈ ਗੂਗਲ ਪਲੇ ਸਟੋਰ ਤੇ ਅਤੇ ਆਈ.ਓ.ਐਸ ਲਈ ਐਪਲ ਐਪਸਟੋਰ ‘ਤੇ ਉਪਲੱਬਧ ਹੈ।ਉਨ੍ਹਾਂ ਦੱਸਿਆ ਕਿ ਇਹ ਸੁਵਿਧਾ www.esanjeevaniopd.in ‘ਤੇ ਲਾਗ ਆਨ ਕਰਕੇ ਆਂਪਣੇ ਆਪ ਨੂੰ ਰਜਿਸਟਰਡ ਕਰਨਾ ਜਰੂਰੀ ਹੈ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …