ਅੰਮ੍ਰਿਤਸਰ, 19 ਦਸੰਬਰ ( ਸੁਖਬੀਰ ਸਿੰਘ) – ਰਾਜ ਪੱਧਰੀ ਵਰਚੁਅਲ ਸਮਾਰੋਹ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ 92 ਕਰੋੜ ਦੀ
‘ਪੰਜਾਬ ਸਮਾਰਟ ਕਨੈਕਟ ਸਕੀਮ’ ਤਹਿਤ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੇ ਦੂਜੇ ਪੜਾਅ ਦਾ ਉਦਘਾਟਨ ਕੀਤਾ।ਸਮਾਰਟ ਸਕੂਲ ਮਾਲ ਰੋਡ ਵਿਖੇ ਆਯੋਜਿਤ ਸਮਾਰੋਹ ‘ਚ ਵਿਧਾਇਕ ਸੁਨੀਲ ਦੱਤੀ ਦੀ ਪ੍ਰਤਿਨਿਧਤਾ ਕਰਦਿਆਂ ਉਨ੍ਹਾਂ ਦੇ ਭਰਾ ਸੋਨੂ ਦੱਤੀ ਨੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ 510 ਸਮਾਰਟ ਫੋਨ ਵੰਡੇ।
ਸੋਨੂ ਦੱਤੀ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਕੂਲ ਦੇ ਸਟਾਫ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਸਰਕਾਰੀ ਸਕੂਲ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਆਨਲਾਈਨ/ਡਿਜ਼ੀਟਲ ਸਿੱਖਿਆ ਦੀ ਕਿਫਾਇਤੀ ਪਹੁੰਚ ਦਾ ਵਿਸਥਾਰ ਕਰਨਾ ਹੈ।ਇਨ੍ਹਾਂ ਸਮਾਰਟਫੋਨਾਂ ਦੀ ਸਹਾਇਤਾ ਨਾਲ ਲੋੜਵੰਦ ਵਿਦਿਆਰਥੀ ਹੁਣ ਆਸਾਨੀ ਨਾਲ ਵਰਚੁਅਲ ਕਲਾਸਾਂ ਲਗਾ ਸਕਦੇ ਹਨ, ਆਪਣੇ ਸਿਲੇਬਸ ਨੂੰ ਕਵਰ ਕਰਨ ਲਈ ਆਪਣੇ ਅਧਿਆਪਕਾਂ ਨਾਲ ਲਾਈਵ ਵੀਡੀਓ ਕਾਨਫਰੰਸ ਕਲਾਸਰੂਮ ਸੈਸ਼ਨਾਂ ਵਿਚ ਗੱਲਬਾਤ ਕਰ ਸਕਦੇ ਹਨ ਅਤੇ ਆਪਣੇ ਮਾਪਿਆਂ ਦੇ ਫੋਨ `ਤੇ ਨਿਰਭਰ ਹੋਏ ਬਿਨਾਂ ਵਿਸ਼ਿਆਂ`ਤੇ ਚੰਗੀ ਸਮਝ ਹਾਸਲ ਕਰ ਸਕਦੇ ਹਨ।
ਮਾਲ ਰੋਡ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਕੂਲ ਸਟਾਫ ਵੱਲੋਂ ਪੰਜਾਬ ਸਰਕਾਰ ਦੀ ਪਹਿਲ ਮੁਫਤ ਸਮਾਰਟਫੋਨ ਸਕੀਮ ਦੀ ਸ਼ਲਾਘਾ ਕਰਦਿਆਂ ਸਰਕਾਰ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿਹਾ ਕਿ ਇਸ ਯੋਜਨਾ ਦਾ ਸਿੱਧਾ ਲਾਭ ਸਰਕਾਰੀ ਸਕੂਲਾਂ ਦੇ ਲੋੜਵੰਦ ਵਿਦਿਆਰਥੀਆਂ ਨੂੰ ਹੋਵੇਗਾ।ਵਿਦਿਆਰਥੀ ਹੁਣ ਆਧੁਨਿਕ ਤਕਨਾਲੋਜੀ ਨਾਲ ਵਧੇਰੇ ਅਪ-ਟੂ-ਡੇਟ ਹੋ ਸਕਦੇ ਹਨ, ਜੋ ਕਿ ਮਿਆਰੀ ਸਿੱਖਿਆ ਪ੍ਰਾਪਤ ਕਰਨ ਲਈ ਇਕ ਪ੍ਰਭਾਵਸ਼ਾਲੀ ਸਾਧਨ ਹੈ।
ਸਮਾਗਮ ਦਾ ਸੰਚਾਲਣ ਅਤੇ ਪ੍ਰਬੰਧਨ ਸਕੂਲ ਦੀ ਸਮਰਪਿਤ ਟੀਮ ਦੁਆਰਾ ਕੀਤਾ ਗਿਆ ਜਿਸ ਵਿਚ ਕਮਲ ਅਰੋੜਾ, ਪਰਮ ਆਫਤਾਬ ਸਿੰਘ, ਨਿਖਿਲ ਸੇਠ, ਰਾਜਵਿੰਦਰ ਸਿੰਘ, ਮੋਹਿੰਦਰਪਾਲ ਸਿੰਘ, ਸ੍ਰੀਮਤੀ ਬਿੰਦੂ, ਸ੍ਰੀਮਤੀ ਨੀਨਾ, ਮਿਸ ਆਦਰਸ਼ ਸ਼ਰਮਾ, ਸ੍ਰੀਮਤੀ ਮਨਦੀਪ ਬੱਲ, ਸ੍ਰੀਮਤੀ ਰਮਨਦੀਪ ਕੌਰ, ਸ੍ਰੀਮਤੀ ਰਸ਼ਮੀ ਬਿੰਦਰਾ, ਸ੍ਰੀਮਤੀ ਕਵਲਇੰਦਰ ਕੌਰ, ਸ੍ਰੀਮਤੀ ਰਮਨ ਕਾਲੀਆ, ਸ੍ਰੀਮਤੀ ਭੁਪਿੰਦਰ ਕੌਰ, ਸ੍ਰੀਮਤੀ ਹਰਪ੍ਰੀਤ ਕੌਰ, ਸ੍ਰੀਮਤੀ ਪਲਵਿੰਦਰ ਕੌਰ, ਸ੍ਰੀਮਤੀ ਸ਼ਾਲੂ, ਸ੍ਰੀਮਤੀ ਮੀਨਾਕਸ਼ੀ, ਸ੍ਰੀਮਤੀ ਬਲਵਿੰਦਰ ਕੌਰ ਅਤੇ ਅਮਰਜੀਤ ਸਿੰਘ ਕਾਹਲੋਂ ਸ਼ਾਮਲ ਸਨ।
ਇਸ ਮੌਕੇ ਸਕੂਲ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media