ਅੰਮ੍ਰਿਤਸਰ, 19 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ।ਕਾਲਜ
ਪ੍ਰਿੰਸੀਪਲ ਡਾ. ਐਚ.ਬੀ ਸਿੰਘ ਦੇ ਸਹਿਯੋਗ ਨਾਲ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਕਰਵਾਏ ਇਸ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਕਾਲਜ ਦੇ ਰਾਜਨੀਤੀ ਵਿਭਾਗ ਦੇ ਪ੍ਰੋ. ਰਣਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਵਿਧਾਨ ’ਚ ਦਰਜ ਅਧਿਕਾਰਾਂ ਤੇ ਕਰਤਵਾਂ ਤੋਂ ਜਾਣੂ ਕਰਾਉਂਦਿਆਂ ਅਧਿਕਾਰਾਂ ਤੋਂ ਪਹਿਲਾਂ ਆਪਣੇ ਕਰਤੱਵਾਂ ਦੀ ਪਾਲਣਾ ਕਰਨ ਦਾ ਸੁਝਾਅ ਦਿੱਤਾ।
ਪ੍ਰਿੰ. (ਡਾ.) ਐਚ.ਬੀ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਤੇ ਕਰਤਵਾਂ ਦੀ ਪਾਲਣਾ ਕਰਦੇ ਹੋਏ ਦੂਜਿਆਂ ਦੇ ਅਧਿਕਾਰਾਂ ਤੇ ਕਰਤਵਾਂ ਦਾ ਸਨਮਾਨ ਕਰਨ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਸਾਨੂੰ ਮਨੁੱਖੀ ਸਮਾਜ ਦਾ ਮੈਂਬਰ ਹੋਣ ਸਦਕਾ ਹਰ ਵਿਅਕਤੀ ਦਾ ਸਨਮਾਨ ਕਰਨਾ ਚਾਹੀਦਾ ਹੈ।ਉਨ੍ਹਾਂ ਸਿੱਖ ਧਰਮ ਅਤੇ ਗੁਰੂ ਗ੍ਰੰਥ ਸਾਹਿਬ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਸਾਡੇ ਸਿੱਖ ਧਰਮ ਦੀ ਪੂਰੀ ਫਿਲਾਸਫ਼ੀ ਮਨੁੱਖੀ ਅਧਿਕਾਰਾਂ ਦੀ ਪਾਲਣਾ ਅਤੇ ਰੱਖਿਆ ’ਤੇ ਜ਼ੋਰ ਦਿੰਦੀ ਹੈ ਅਤੇ ਸਾਡੇ 10 ਗੁਰੂ ਸਹਿਬਾਨਾਂ ਨੇ ਵੀ ਸਦਾ ਆਪਣੇ ਕਰਤਵਾਂ ਦੀ ਪਾਲਣਾ ਕਰਦਿਆਂ ਦੂਜਿਆ ਦੇ ਅਧਿਕਾਰਾਂ ਦੀ ਰੱਖਿਆ ਕੀਤੀ ਹੈ।
ਉਨ੍ਹਾਂ ਕਿਹਾ ਕਿ ਸਾਨੂੰ ਵੀ ਭਾਈਚਾਰਕ ਸਾਂਝ ਦੀ ਪਾਲਣਾ ਕਰਦਿਆਂ ਵਿਸ਼ਵ ਵਿਆਪੀ ਏਕਤਾ ’ਚ ਬੱਝਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।ਜਿਸ ਪ੍ਰਕਾਰ ਕਿਸਾਨਾਂ ਦੇ ਹਿੱਤਾਂ ਤੇ ਅਧਿਕਾਰਾਂ ਲਈ ਅੱਜ ਪੂਰਾ ਵਿਸ਼ਵ ਉਨ੍ਹਾਂ ਦੇ ਨਾਲ ਖੜਾ ਹੈ।ਇਸ ਦੌਰਾਨ ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media