ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਸਮਾਰਟ ਸਿਟੀ ਪ੍ਰੋਜੈਕਟ ਤਹਿਤ ਸ਼ਹਿਰ ਵਿਚ ਤੇਜ਼ੀ ਨਾਲ ਵਿਕਾਸ ਕਾਰਜ਼ ਚੱਲ ਰਹੇ ਹਨ ਅਤੇ ਆਉਂਦੇ ਕੁੱਝ ਹੀ
ਮਹੀਨੀਆਂ ਵਿਚ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ।ਇੰੰਨਾਂ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 61 ਦੇ ਅਧੀਨ ਪੈਦੇ ਇਲਾਕੇ ਸ਼ਕਤੀ ਨਗਰ ਵਿਖੇ ਸਮਾਰਟ ਸਿਟੀ ਤਹਿਤ ਬਣੇ ਪਾਰਕ ਦੇ ਉਦਘਾਟਨ ਸਮੇਂ ਕੀਤਾ।
ਸੋਨੀ ਨੇ ਕਿਹਾ ਕਿ ਇਸ ਇਲਾਕੇ ਵਿਚ ਸਮਾਰਟ ਸਿਟੀ ਤਹਿਤ ਤਿੰਨ ਪਾਰਕ ਬਣਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਬਾਕੀ ਦੋ ਪਾਰਕ ਵੀ ਬਣ ਕੇ ਤਿਆਰ ਹੋ ਚੁੱਕੇ ਹਨ।ਇਸ ਪਾਰਕ ਵਿਚ ਬੱਚਿਆਂ ਲਈ ਝੂਲੇ, ਬੈਠਣ ਲਈ ਬੈਂਚ, ਐਲ.ਈ.ਡੀ ਲਾਈਟਾਂ ਅਤੇ ਲੋਕਾਂ ਦੀ ਸੈਰ ਕਰਨ ਵਾਸਤੇ ਵਧੀਆ ਫੁੱਟਪਾਥ ਦਾ ਨਿਰਮਾਣ ਕੀਤਾ ਗਿਆ ਹੈ।ਵਾਰਡ ਨੰ: 61 ਵਿਚ ਪਹਿਲਾਂ ਹੀ ਲੋਕਾਂ ਦੇ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਟਿਊਬਵੈਲ ਲਗਾ ਦਿੱਤਾ ਹੈ ਅਤੇ ਸਾਰੀ ਵਾਰਡ ਵਿਚ ਗਲੀਆਂ ਨਾਲੀਆਂ, ਸੀਵਰੇਜ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਐਲ.ਈ.ਡੀ ਲਾਈਟਾਂ ਵੀ ਲੱਗ ਚੁਕੀਆ ਹਨ।
ਇਸ ਮੌਕੇ ਕੋਸਲਰ ਵਿਕਾਸ ਸੋਨੀ, ਗੁਰਦੇਵ ਸਿੰਘ ਦਾਰਾ, ਪਰਮਜੀਤ ਸਿੰਘ ਚੋਪੜਾ, ਕਪਿਲ ਮਹਾਜਨ, ਗੋਰੀਸੰਕਰ, ਪ੍ਰਵੇਸ਼ ਕੁਮਾਰ, ਭਗਵਾਨ ਦਾਸ, ਕਾਕਾ, ਵਿਨੇ ਕੁਮਾਰ, ਪ੍ਰਮੋਦ ਕੁਮਾਰ ਤੋ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media