Monday, October 26, 2026

ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਬੰਧੀ ਨਿਗਰਾਨ ਕਮੇਟੀ ਦੀ ਮੀਟਿੰਗ

ਕਪੂਰਥਲਾ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਗਠਿਤ ਜਿਲਾ ਪੱਧਰੀ ਨਿਗਰਾਨ ਕੇਮਟੀ ਦੀ ਬੈਠਕ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਦੀ ਪ੍ਰਧਾਨਗੀ ਹੇਠ ਹੋਈ।
          ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਨਬਾਰਡ, ਖੇਤੀਬਾੜੀ, ਬਾਗਬਾਨੀ, ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਖੇਤੀ ਖੇਤਰ ਵਿੱਚ ਅਤਿ ਆਧੁਨਿਕ ਮਸ਼ੀਨਰੀ ਅਤੇ ਨਵੀਨਤਮ ਤਕਨੀਕਾਂ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਨੂੰ ਇੰਨ-ਬਿੰਨ ਲਾਗੂ ਕਰਨ।
ਨਬਾਰਡ ਦੇ ਡੀ.ਐਮ ਰਾਕੇਸ਼ ਵਰਮਾ ਨੇ ਦੱਸਿਆ ਕਿ ਖੇਤੀ ਖੇਤਰ ਵਿੱਚ ਮਸ਼ੀਨੀਕਰਨ ਅਤੇ ਹੋਰ ਸੁਧਾਰਾਂ ਲਈ ਖੇਤੀ ਬੁਨਿਆਦੀ ਢਾਂਚਾ ਫੰਡ ਅਗਸਤ 2020 ਵਿੱਚ ਸ਼ੁਰੂ ਕੀਤਾ ਗਿਆ ਸੀ, ਜਿਸ ਤਹਿਤ ਖੇਤੀ ਖੇਤਰ ਵਿੱਚ ਨਿਵੇਸ਼ ਲਈ ਆਸਾਨ ਦਰਾਂ ਤੇ ਕਰਜ, ਅਨਾਜ ਦੇ ਰੱਖ ਰਖਾਅ ਸਾਈਲੋਜ ਬਣਾਉਣ, ਕੋਲਡ ਚੇਨ, ਗ੍ਰੀਡਿੰਗ ਯੂਨਿਟ ਅਤੇ ਪੈਕ ਹਾਊਸ ਬਣਾਉਣ ਲਈ ਇੱਕ ਲੱਖ ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਆਨਲਾਈਨ ਅਰਜ਼ੀਆਂ ਦੇਣ ਲਈ ਇੱਕ ਪੋਰਟਲ ਵੀ ਸ਼ੁਰੂ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਚਾਹਵਾਨ ਵਿਅਕਤੀ ਜਾਂ ਸੰਸਥਾਵਾਂ www.agriinfra.dac.gov.in `ਤੇ ਸੰਪਰਕ ਕਰ ਸਕਦੇ ਹਨ।
          ਮੀਟਿੰਗ ਦੌਰਾਨ ਨਿਗਰਾਨ ਕਮੇਟੀ ਦੇ ਮੈਂਬਰ ਮੁੱਖ ਖੇਤੀਬਾੜੀ ਅਫਸਰ ਡਾ. ਸੁਸ਼ੀਲ ਕੁਮਾਰ ਡਿਪਟੀ ਡਾਇਰੈਕਟਰ ਬਾਗਬਾਨੀ ਵਿਪਨ ਪਠਾਨੀਆਂ, ਡਿਪਟੀ ਰਜਿਸਟਰਾਰ ਸਰਬਜੀਤ ਕੌਰ, ਜਿਲਾ ਲੋਕ ਸੰਪਰਕ ਅਫਸਰ ਸੁਬੇਗ ਸਿੰਘ, ਫੂਡ ਸਪਲਾਈ ਕੰਟਰੋਲਰ ਗੀਤਾ ਬਿਸ਼ੰਭੂ, ਲੀਡ ਜਿਲਾ ਮੈਨੇਜਰ ਰਜਨੀਸ਼ ਕਾਂਤ ਹਾਜਰ ਸਨ।

Check Also

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਗਟ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਸੂਬਾ ਪੱਧਰੀ ਸਮਾਗਮ ‘ਚ ਮੁੱਖ ਮੰਤਰੀ ਮਾਨ ਨੇ ਕੀਤੀ ਸ਼ਿਰਕਤ …