ਬੀਬੀ ਜਗੀਰ ਕੌਰ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ, 22 ਦਸੰਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਾਵਾਂ ਵਿਚ ਠਹਿਰਣ ਵਾਲੀਆਂ ਸੰਗਤਾਂ ਲਈ ਪਠਾਨਕੋਟ ਨਿਵਾਸੀ
ਸ਼ਰਧਾਲੂਆਂ ਵੱਲੋਂ 250 ਬੈਡ ਸ਼ੀਟਾਂ ਦੀ ਸੇਵਾ ਕਰਵਾਈ ਗਈ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰੇਰਣਾ ਸਦਕਾ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਦੀਆਂ ਸੰਗਤਾਂ ਨੇ ਅੱਜ ਇਹ 250 ਬੈਡ ਸ਼ੀਟਾਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੂੰ ਸੌਂਪੀਆਂ।
ਬੀਬੀ ਜਗੀਰ ਕੌਰ ਨੇ ਸੇਵਾ ਕਰਵਾਉਣ ਵਾਲੇ ਪਠਾਨਕੋਟ ਨਿਵਾਸੀ ਰਣਬੀਰ ਸਿੰਘ, ਮਨਪ੍ਰੀਤ ਸਿੰਘ, ਸੰਦੀਪ ਸਿੰਘ ਤੇ ਗੁਰਵਿੰਦਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਅੰਤ੍ਰਿੰਗ ਮੈਂਬਰ ਨਵਤੇਜ ਸਿੰਘ ਕਾਉਣੀ, ਭਾਈ ਰਜਿੰਦਰ ਸਿੰਘ ਮਹਿਤਾ, ਹਰਜਾਪ ਸਿੰਘ ਸੁਲਤਾਨਵਿੰਡ, ਓ.ਐਸ.ਡੀ ਡਾ. ਅਮਰੀਕ ਸਿੰਘ, ਡਾ. ਸੁਖਬੀਰ ਸਿੰਘ ਆਦਿ ਮੌਜੂਦ ਸਨ।
Punjab Post Daily Online Newspaper & Print Media