Monday, March 30, 2026

ਭਾਰੀ ਪਾਣੀ ਲੱਗਣ ਕਾਰਨ ਪੀਲੀ ਹੋਈ ਕਣਕ ‘ਤੇ ਯੂਰੀਆ ਦਾ ਛਿੜਕਾਅ ਕੀਤਾ ਜਾਵੇੇ – ਬਲਾਕ ਖੇਤੀਬਾੜੀ ਅਫਸਰ

ਪਠਾਨਕੋਟ, 22 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁ ੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਫਸਲਾਂ ਦੀ ਰਹਿੰਦ ਖੂੰਹਦ ਦੀ ਖੇਤਾਂ ਵਿੱਚ ਸਾਂਭ ਸੰਭਾਲ ਸਕੀਮ ਤਹਿਤ ਪਿੰਡ ਜਗਤਪੁਰ ਵਿਖੇ ਪਿੰਡ ਪੱਧਰੀ ਜਾਗਰੁਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੁਕ ਕੀਤਾ ਗਿਆ।ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ,ਸ਼੍ਰੀ ਸੁਭਾਸ਼ ਚੱੰਦਰ ਖੇਤੀਬਾੜੀ ਵਿਸਥਾਰ ਅਫਸਰ, ਮਨਜੀਤ ਕੌਰ ਖੇਤੀਬਾੜੀ ਉਪ ਨਿਰੀਖਕ,ਬਲਵਿੰਦਰ ਕੁਮਾਰ, ਮਨਦੀਪ ਹੰਸ ਸਹਾਇਕ ਤਕਨਾਲੋਜੀ ਪ੍ਰਬੰਧਕ (ਆਤਮਾ), ਸਰਪੰਚ ਰਾਮੇਸ਼ ਚੰਦਰ, ਲੰਬੜਦਾਰ ਭਗਵਾਨ ਦਾਸ, ਬਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ।
             ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਸੁਪਰ ਸੀਡਰ ਨਾਲ ਬੀਜ਼ੀ ਕਣਕ ਵਿੱਚ ਯੂਰੀਆ ਖਾਦ ਪਾਣੀ ਲਗਾਉਣ ਤੋਂ ਪਹਿਲਾਂ ਜਾਂ ਬਾਅਦ ਵਿੱਚ ਪਾਈ ਜਾ ਸਕਦੀ ਹੈ।ਹੈਪੀਸੀਡਰ ਨਾਲ ਕਣਕ ਦੀ ਬਿਜਾਈ ਤਿੰਨ ਸਾਲਾਂ ਤੋਂ ਲਗਾਤਾਰ ਕੀਤੀ ਜਾ ਰਹੀ ਹੋਵੇ, ਉਥੇ ਚੌਥੇ ਸਾਲ ਤੋਂ ਕਣਕ ਵਿੱਚ 20 ਕਿਲੋ ਯੂਰੀਆ ਪ੍ਰਤੀ ਏਕੜ ਘਟਾਈ ਜਾ ਸਕਦੀ ਹੈ।ਉਨਾਂ ਕਿਹਾ ਕਿ ਕਣਕ ਦੀ ਫਸਲ ਨੂੰ ਲਗਾਏ ਪਹਿਲੇ ਪਾਣੀ ਤੋਂ ਬਾਅਦ ਨਦੀਨਾਂ ਦੀ ਰੋਕਥਾਮ ਲਈ ਸਿਰਫ ਸਿਫਾਰਸ਼ਸ਼ੁਦਾ ਨਦੀਨਨਾਸ਼ਕਾਂ ਦਾ ਹੀ ਛਿੜਕਾਅ ਕੀਤਾ ਜਾਵੇ ਅਤੇ ਜੇਕਰ ਪਿਛਲੇ ਸਾਲ ਜਿਸ ਵੀ ਨਦੀਨਨਾਸ਼ਕ ਦੀ ਕਾਰਜਕੁਸ਼ਲਤਾ ਤਸੱਲੀ ਬਖਸ਼ ਨਾਂ ਰਹੀ ਹੋਵੇ, ਉਸ ਦੀ ਇਸ ਸਾਲ ਵਰਤੋਂ ਨਾਂ ਕਰੋ।
               ਉਨਾਂ ਕਿਹਾ ਕਿ ਜ਼ਮੀਨ ਦੀ ਸਿਹਤ ਬਰਕਰਾਰ ਰੱਖਣ ਲਈ ਦੇਸੀ ਖਾਦਾਂ ਦੀ ਵਰਤੋਂ ਦੇ ਨਾਲ ਨਾਲ ਫਸਲਾਂ ਦੀ ਰਹਿੰਦ ਖੂੰਹਦ ਨੂੰ ਬਿਨਾਂ ਜਲਾਇਆਂ ਜ਼ਮੀਨ ਵਿੱਚ ਵਾਹੁਣ ਨੂੰ ਉਤਸ਼ਾਹਿਤ ਕਰਨਾ ਚਾਹੀਦਾ।ਉਨਾਂ ਕਿਹਾ ਕਿ ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦਾ ਛਿੜਕਾਅ ਸਾਫ ਮੌਸਮ ਵਾਲੇ ਦਿਨ ਹੀ ਕੀਤੀ ਜਾਵੇ ਕਿਉਂਕਿ ਬੱਦਲਵਾਈ ਜਾਂ ਧੁੰਦ ਵਾਲੇ ਦਿਨ ਕੀਤੇ ਛਿੜਕਾਅ ਕਰਨ ਨਾਲ ਨਦੀਨਨਾਸ਼ਕ ਦੀ ਕਾਰਜਕੁਸ਼ਲਤਾ ਤੇ ਬੁਰਾ ਪ੍ਰਭਾਵ ਪੈਂਦਾ ਹੈ।
                ਉਨਾਂ ਕਿਹਾ ਕਿ ਜਿੰਨਾਂ ਖੇਤਾਂ ਵਿੱਚ ਬਟਨ ਬੂਟੀ ਨਾਮਕ ਨਦੀਨ ਹੋਵੇ ਤਾਂ 20 ਗ੍ਰਾਮ ਕਾਰਫੈਨਟਰਾਜੋਨ-ਈਥਾਈਲ 40 ਡੀ.ਐਫ (ਅਫਿਨਟੀ/ਏਮ) ਪ੍ਰਤੀ ਏਕੜ ਦੇ ਹਿਸਾਬ ਨਾਲ 100 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ।ਉਨਾਂ ਕਿਹਾ ਕਿ ਜੇਕਰ ਚੌੜੇ ਪੱਤਿਆਂ ਵਾਲੇ ਨਦੀਨ ਖਾਸ ਕਰਕੇ ਮਕੋਹ, ਕੰਡਿਆਲੀ ਪਾਲਕ, ਰਿਵਾੜੀ/ਰਾਰੀ, ਹਿਰਨ ਖੁਰੀ ਹੋਵੇ ਤਾਂ ਲਾਂਫਿਡਾ 50 ਡੀ.ਐਫ (ਮੈਟਸਲਫੂਰਾਨ+ਕਾਰਫੈਨਟਰਾਜ਼ੋਨ) ਪ੍ਰਤੀ ਏਕੜ ਬਿਜਾਈ ਤੋਂ 30-35 ਦਿਨਾਂ ਵਿੱਚ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨਾ ਚਾਹੀਦਾ।ਕਿਸਾਨਾਂ ਨੂੰ ਨਦੀਨਨਾਸ਼ਕ ਛਿੜਕਾਅ ਲਈ ਵਰਤੀ ਜਾਣ ਵਾਲੀ ਕੱਟ ਵਾਲੌ ਨੋਜ਼ਲਾਂ ਵੰਡੀਆਂ ਗਈਆ ਅਤੇ ਸਹੀ ਛਿੜਕਾਅ ਤਕਨੀਕਾਂ ਦਾ ਪ੍ਰਦਰਨ ਕੀਤਾ ਗਿਆ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …