Sunday, March 29, 2026

ਕਿਸਾਨ ਅੰਦੋਲਨ ‘ਚ ਦਿੱਲੀ ਵਿਖੇ ਸ਼ਹੀਦ ਹੋਏ ਮੁਨੀਮ ਦੇ ਪਰਿਵਾਰ ਨੂੰ 5 ਲੱਖ ਦੀ ਸਹਾਇਤਾ

ਭੋਗ ਮੌਕੇ ਪੁੱਜੇ ਮੰਤਰੀ ਵਿਜੇਇੰਦਰ ਸਿੰਗਲਾ ਨੇ ਭੇਟ ਕੀਤੀ ਰਾਸ਼ੀ
ਧੂਰੀ, 22 ਦਸੰਬਰ (ਪ੍ਰਵੀਨ ਗਰਗ) – ਕੇਂਦਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ 10 ਦਸੰਬਰ ਨੂੰ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਧੂਰੀ ਤੋਂ ਦਿੱਲੀ ਵਿਖੇ ਧਰਨੇ ਵਿੱਚ ਸ਼ਾਮਿਲ ਹੋਣ ਲਈ ਗਏ ਮੁਨੀਮ ਕ੍ਰਿਸ਼ਨ ਲਾਲ (65) ਦੀ ਦਿੱਲੀ ਵਿਖੇ ਧਰਨੇ ਦੌਰਾਨ ਮੌਤ ਹੋ ਗਈ ਸੀ।ਜਿਸ ਨਮਿਤ ਰੱਖੇ ਗਰੁੜ ਪੁਰਾਣ ਪਾਠ ਦਾ ਭੋਗ ਅੱਜ ਸਨਾਤਨ ਧਰਮ ਆਸ਼ਰਮ ਧੂਰੀ ਵਿਖੇ ਪਾਇਆ ਗਿਆ।
               ਇਸ ਸਮੇਂ ਵਿਸ਼ੇਸ਼ ਤੌਰ ‘ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਪਹੁੰਚੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਅਤੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਪਰਿਵਾਰ ਨੂੰ 5 ਲੱਖ ਦੀ ਸਹਾਇਤਾ ਰਾਸ਼ੀ ਦਾ ਚੈਕ ਭੇਂਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਿਵਾਰ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ।ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਜੈ ਕਾਲੜਾ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਦਿਆਂ ਆੜ੍ਹਤੀਆ ਫੈਡਰੇਸ਼ਨ ਆਫ ਪੰਜਾਬ ਵੱਲੋਂ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਭੇਂਟ ਕੀਤਾ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਐਸ.ਜੀ.ਪੀ.ਸੀ ਦੇ ਅੰਤ੍ਰਿਗ ਕਮੇਟੀ ਮੈਂਬਰ ਜੱਥੇਦਾਰ ਭੁਪਿੰਦਰ ਸਿੰਘ ਭਲਵਾਨ ਅਤੇ ਅਕਾਲੀ ਆਗੂ ਹਰੀ ਸਿੰਘ ਪ੍ਰੀਤ ਵੱਲੋਂ ਵੀ ਪਰਿਵਾਰ ਨੂੰ ਇੱਕ ਲੱਖ ਰੁਪਏ ਦੀ ਮਾਲੀ ਮਦਦ ਦਾ ਚੈਕ ਦਿੱਤਾ ਗਿਆ।
                 ਇਸ ਮੌਕੇ ਐਸ.ਡੀ.ਐਮ ਧੂਰੀ ਲਤੀਫ ਅਹਿਮਦ, ਡੀ.ਐਸ.ਪੀ ਧੂਰੀ ਪਰਮਜੀਤ ਸਿੰਘ, ਆਪ ਆਗੂ ਸੰਦੀਪ ਸਿੰਗਲਾ, ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਮੁਨੀਸ਼ ਗਰਗ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਗਤਾਰ ਸਿੰਘ ਸਮਰਾ, ਸਾਬਕਾ ਪ੍ਰਧਾਨ ਜਤਿੰਦਰ ਸਿੰਘ ਸੋਨੀ ਮੰਡੇਰ, ਕਾਂਗਰਸੀ ਆਗੂ ਪ੍ਰੇਮ ਬਾਂਸਲ, ਸਮਾਜਸੇਵੀ ਪਵਨ ਕੁਮਾਰ ਵਰਮਾ, ਬਸੰਤ ਕੁਮਾਰ, ਕਿਸਾਨ ਆਗੂ ਨਰੰਜਣ ਸਿੰਘ ਦੋਹਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆੜ੍ਹਤੀਏ, ਪੱਲੇਦਾਰ ਅਤੇ ਸਮਾਜਸੇਵੀ ਜੱਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …