Monday, June 15, 2026

ਕਿਸਾਨ ਦਿਵਸ’ ਮੌਕੇ ਮੇਅਰ ਕਿਸਾਨੀ ਹੱਕਾਂ ਲਈ ਕੌਂਸਲਰਾਂ ਸਮੇਤ ਬੈਠਣਗੇ ਭੁੱਖ ਹੜਤਾਲ ‘ਤੇ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ/ ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ‘ਕਿਸਾਨ ਦਿਵਸ’ ਮੌਕੇ ਕਿਸਾਨਾਂ ਦੇ ਦਰਦ ਨੂੰ ਸਮਝਦਿਆਂ ਹੋਇਆ ਕਿਸਾਨੀ ਹੱਕਾਂ ਦੇ ਲਈ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਕੌਂਸਲਰਾਂ ਸਮੇਤ ਕੱਲ ਸਵੇਰੇ 10.30 ਤੋਂ ਸ਼ਾਮ 4 ਵਜੇ ਤੱਕ, ਕੰਪਨੀ ਬਾਗ ਵਿਖੇ ਇਕ ਦਿਨਾਂ ਭੁੱਖ ਹੜਤਾਲ ‘ਤੇ ਬੈਠਣ ਦਾ ਐਲਾਨ ਕੀਤਾ ਹੈ।
                     ਮੇਅਰ ਰਿੰਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡੇ ਕਿਸਾਨ ਦੇਸ਼ ਦਾ ਸਰਮਾਇਆ ਹਨ।ਅੱਜ ਇੰਨੀ ਠੰਡ ਵਿਚ ਵੀ ਕਿਸਾਨ ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਖਿਲਾਫ ਆਪਣੀ ਮੰਗਾਂ ਮਨਵਾਉਣ ਲਈ ਲਗਾਤਾਰ ਯਤਨ ਕਰ ਰਹੇ ਹਨ।ਜਿਸ ’ਚ ਬੱਚੇ, ਬਜ਼ੁਰਗ, ਸਾਡੀਆਂ ਮਾਤਾਵਾਂ, ਭੈਣਾਂ ਸਿੰਘੂ ਬਾਰਡਰ ‘ਤੇ ਜੁੜ ਬੈਠੀਆਂ ਹਨ।ਮੇਅਰ ਨੇ ਕਿਹਾ ਕਿ ਉਹ ਇਸ ਸੰਘਰਸ਼ ਦੀ ਘੜੀ ’ਚ ਹਮੇਸ਼ਾਂ ਕਿਸਾਨਾਂ ਨਾਲ ਖੜ੍ਹਾ ਹਨ, ਇਸ ਲਈ ਉਨਾਂ ਨੇ ਕੌਂਸਲਰਾਂ ਸਮੇਤ ਇਕ ਦਿਨਾਂ ਭੁੱਖ ਹੜਤਾਲ ਦਾ ਫੈਸਲਾ ਲਿਆ ਹੈ।

Check Also

ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ

ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …