ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵੱਲੋਂ
ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਪਤਾਹ ਤਹਿਤ ਇੱਕ ਧਾਰਮਿਕ ਗੀਤ ਮੁਕਾਬਲਾ ਕਰਵਾਇਆ ਗਿਆ।ਜਿਸ ਮੁਕਾਬਲੇ ਵਿੱਚ ਪ੍ਰਾਇਮਰੀ ਵਿਭਾਗ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸ਼ਹਾਦਤ ਤੋਂ ਪ੍ਰੇਰਨਾ ਲੈਂਦੇ ਹੋਏ ਸਿੱਖੀ ਜੀਵਨ ਤੇ ਪਰਿਪੱਕ ਰਹਿਣ ਦਾ ਸੰਦੇਸ਼ ਦਿੱਤਾ।ਚੇਅਰਮੈਨ ਸਕੂਲਜ਼ ਭਾਗ ਸਿੰਘ ਅਣਖੀ ਨੇ ਵਿਦਿਆਰਥੀਆਂ ਨੂੰ ਗੌਰਵਮਈ ਸਿੱਖ ਇਤਿਹਾਸ ਅਤੇ ਵਿਰਸੇ ਬਾਰੇ ਅਧਿਅਨ ਕਰਨ ਅਤੇ ਉਸ ਤੋਂ ਪ੍ਰੇਰਨਾ ਲੈ ਕੇ ਉਚੀ ਸੁੱਚੀ ਜੀਵਨ ਜਾਚ ਅਪਨਾਉਣ ਲਈ ਪ੍ਰੇਰਿਤ ਕੀਤਾ।
ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ।ਮੁੱਖ ਅਧਿਆਪਕਾ ਰਵਿੰਦਰ ਕੌਰ ਨਰੂਲਾ ਨੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਪੜ੍ਹਨ ਲਈ ਪ੍ਰੇਰਿਤ ਕੀਤਾ।ਜੱਜ ਦੀ ਭੂਮਿਕਾ ਸੰਗੀਤ ਅਧਿਆਪਕਾਂ ਸ੍ਰੀਮਤੀ ਪ੍ਰਭਜੋਤ ਕੌਰ ਅਤੇ ਰਾਜਕੁਮਾਰ ਨੇ ਨਿਭਾਈ।ਮੁਕਾਬਲੇ ਵਿੱਚ ਪਹਿਲਾ ਸਥਾਨ ਨਵਨੀਤ ਕੌਰ ਛੇਵੀਂ ਏ, ਦੂਜਾ ਸਥਾਨ ਜਸਮੀਤ ਕੌਰ ਛੇਵੀਂ ਈ ਅਤੇ ਨਵਰੀਤ ਕੌਰ ਛੇਵੀਂ ਆਈ, ਤੀਜਾ ਸਥਾਨ ਪਰਮੀਤ ਸਿੰਘ, ਅਦੇਸ਼ਬੀਰ ਸਿੰਘ ਛੇਵੀਂ ਬੀ ਅਤੇ ਅਗਮਨੂਰ ਸਿੰਘ ਛੇਵੀਂ ਐਚ, ਅਤੇ ਹੌਂਸਲਾ ਅਫਜ਼ਾਈ ਇਨਾਮ ਤਰਨਜੋਤ ਸਿੰਘ ਛੇਵੀ ਸੀ ਨੇ ਪ੍ਰਾਪਤ ਕੀਤਾ।ਸ਼ਹੀਦੀ ਸਪਤਾਹ ਨੂੰ ਮੁੱਖ ਰੱਖਦੇ ਹੋਏ ਸਕੂਲ ਦੇ ਸਮੂਹ ਅਧਿਆਪਕਾਂ ਵੱਲੋਂ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਵੀ ਕੀਤੇ ਗਏ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media