Monday, June 1, 2026

21 ਜਨਵਰੀ ਨੂੰ ਜਿਲ੍ਹਾ ਪੱਧਰੀ ਸਮਾਗਮ ‘ਚ ਯੂਥ ਕਲੱਬਾਂ ਨੂੰ ਵੰਡੀਆਂ ਜਾਣਗੀਆਂ ਖੇਡ ਕਿੱਟਾਂ – ਚੇਅਰਮੈਨ ਯੂਥ ਵਿਕਾਸ ਬੋਰਡ

ਕਰੋਨਾ ਮਹਾਂਮਾਰੀ ਦੌਰਾਨ ਵਧੀਆ ਕੰਮ ਕਰਨ ਵਾਲੇ ਯੂਥ ਕਲੱਬਾਂ ਨੂੰ ਕੀਤਾ ਜਾਵੇਗਾ ਸਨਮਾਨਿਤ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਪੱਧਰੀ ਸਮਾਗਮ ‘ਚ 21 ਜਨਵਰੀ, 2021 ਨੂੰ ਯੂਥ ਕਲੱਬਾਂ ਨੂੰ ਖੇਡ ਕਿੱਟਾਂ ਦੀ ਵੰਡ ਕੀਤੀ ਜਾਵੇਗੀ ਅਤੇ ਕਰੋਨਾ ਮਹਾਂਮਾਰੀ ਦੌਰਾਨ ਵਧੀਆ ਕੰਮ ਕਰਨ ਵਾਲੇ ਯੂਥ ਕਲੱਬਾਂ ਅਤੇ ਐਨ.ਐਸ.ਐਸ ਯੂਨਿਟਾਂ ਨੂੰ ਪੰਜਾਬ ਸਰਕਾਰ ਵਲੋਂ ਸਨਮਾਨਿਤ ਵੀ ਕੀਤਾ ਜਾਵੇਗਾ।
ਸੁਖਵਿੰਦਰ ਸਿੰਘ ਬਿੰਦਰਾ ਚੇਅਰਮੈਨ ਪੰਜਾਬ ਯੂਥ ਵਿਕਾਸ ਬੋਰਡ ਨੇ ਇਹ ਜਾਣਕਾਰੀ ਬੱਚਤ ਭਵਨ ਵਿਖੇ ਯੂਥ ਕਲੱਬਾਂ, ਰੈਡ ਰਿਬਨ ਕਲੱਬਾਂ ਅਤੇ ਐਨ.ਐਸ.ਐਸ ਯੂਨਿਟਾਂ ਨਾਲ ਮੀਟਿੰਗ ਉਪਰੰਤ ਦਿੱਤੀ।ਬਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਮਿਸ਼ਨ ਫਤਿਹ ਤਹਿਤ ਇਨ੍ਹਾਂ ਕਲੱਬਾਂ ਵਲੋਂਂ ਲੋਕਾਂ ਨੂੰ ਕਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕਰਨ ਲਈ ਬਹੁਤ ਵਧੀਆ ਕੰਮ ਕੀਤਾ ਗਿਆ ਹੈ।ਜਿਲੇ੍ਹ ਵਿੱਚ 1000 ਦੇ ਕਰੀਬ ਯੂਥ ਕਲੱਬ ਹਨ ਜਿੰਨਾਂ ਵਿਚੋਂ 200 ਦੇ ਕਰੀਬ ਐਕਟਿਵ ਹਨ ਤੇ ਨੌਜਵਾਨਾਂ ਨੂੰ ਖੇਡਾਂ ਨਾ ਜੋੜਣ ਲਈ ਵਿਸ਼ੇਸ਼ ਉਪਰਾਲੇ ਕਰ ਰਹੇ ਹਨ। ਚੇਅਰਮੈਨ ਨੇ ਦੱਸਿਆ ਕਿ ਬਾਕੀ ਯੂਥ ਕਲੱਬਾਂ ਨੂੰ ਵੀ ਐਕਟਿਵ ਕਰਨ ਲਈ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਖੇਡ ਕਿੱਟਾਂ ਦਿੱਤੀਆਂ ਜਾਣਗੀਆਂ ਤਾਂ ਜੋ ਇਹ ਯੂਥ ਕਲੱਬ ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰ ਸਕਣ।

                 ਬਿੰਦਰਾ ਨੇ ਕਿਹਾ ਕਿ ਯੂਥ ਕਲੱਬਾਂ ਦੇ ਆਪਸ ਵਿੱਚ ਖੇਡ ਮੁਕਾਬਲੇ ਵੀ ਕਰਵਾਏ ਜਾਣਗੇ ਅਤੇ ਪਹਿਲੀਆਂ ਤਿੰਨ ਪੁਜੀਸ਼ਨਾਂ ਤੇ ਆਉਣ ਵਾਲੀਆਂ ਟੀਮਾਂ ਨੂੰ ਖੇਡ ਕਿੱਟਾਂ ਦੇ ਨਾਲ-ਨਾਲ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ। ਚੇਅਰਮੈਨ ਨੇ ਕਿਹਾ ਕਿ ਹਰੇਕ ਯੂਥ ਕਲੱਬ ਵਿੱਚ 20 ਮੈਂਬਰ ਹੋਣੇ ਜਰੂਰੀ ਹਨ ਅਤੇ ਨੌਜਵਾਨ ਇਕੱਠੇ ਹੋ ਕੇ ਆਪੋ ਆਪਣੇ ਕਲੱਬ ਰਜਿਸਟਰਡ ਵੀ ਕਰਵਾ ਸਕਦੇ ਹਨ
               ਜਿਲ੍ਹਾ ਖੇਡ ਅਫਸਰ ਗੁਰਲਾਲ ਸਿੰਘ ਨੇ ਨੌਜਵਾਨਾਂ ਨੂੰ ਕਿਹਾ ਕਿ ਖੇਡ ਵਿਭਾਗ ਵਲੋਂ ਨੌਜਵਾਨਾਂ ਨੂੰ ਟ੍ਰੇਨਿੰਗ ਦੇਣ ਲਈ ਮਾਹਿਰ ਕੋਚ ਵੀ ਰੱਖੇ ਗਏ ਹਨ ਅਤੇ ਜੋ ਨੌਜਵਾਨ ਟ੍ਰੇਨਿੰਗ ਲੈਣਾ ਚਾਹੁੰਦੇ ਹਨ ਉਹ ਖੇਡ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।
                      ਇਸ ਮੌਕੇ ਪੰਜਾਬ ਯੂਥ ਵਿਕਾਬ ਬੋਰਡ ਦੇ ਸੀਨੀਅਰ ਵਾਇਸ ਚੇਅਰਮੈਨ ਪ੍ਰਿੰਸ ਖੁੱਲਰ, ਮੈਂਬਰ ਡਾ. ਆਂਚਲ ਅਰੋੜਾ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਸਪਾਲ ਸਿੰਘ, ਕੁਆਰਡੀਨੇਟਰ ਨਿਤਿਨ ਅਰੋੜਾ, ਪਾਰਥ ਭਾਰਦਵਾਜ ਤੋਂ ਇਲਾਵਾ ਯੂਥ ਕਲੱਬਾਂ ਦੇ ਮੈਂਬਰ ਵੀ ਹਾਜ਼ਰ ਸਨ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …