Saturday, June 13, 2026

ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਬੱਚਿਆਂ ਦੀ ਫੁਲਵਾੜੀ ‘ਕਿਲਕਾਰੀਆਂ’ ਪਲੇਅ ਵੇਅ ਦੀ ਸ਼ੁਰੂਆਤ

ਕੰਮਕਾਜ਼ੀ ਔਰਤਾਂ ਤੇ ਸੇਵਾਵਾਂ ਲੈਣ ਆਏ ਲੋਕਾਂ ਦੇ ਬੱਚਿਆਂ ਦੇ ਮਨੋਰੰਜਨ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ

ਕਪੂਰਥਲਾ, 23 ਦਸੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿਚ ਬੱਚਿਆਂ ਦੀ ਫੁਲਵਾੜੀ ‘ਕਿਲਕਾਰੀਆਂ’ ਪਲੇਅ ਵੇਅ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਕੀਤਾ ਗਿਆ।
                 ਜਿਲ੍ਹਾ ਪ੍ਰਸਾਸ਼ਕੀ ਕੰਪਲੈਕਸ ਵਿਖੇ ਕਰਮਚਾਰਨਾਂ ਤੇ ਸਰਕਾਰੀ ਸੇਵਾਵਾਂ ਲੈਣ ਲਈ ਆਉਣ ਵਾਲੇ ਲੋਕਾਂ ਦੇ ਬੱਚਿਆਂ ਲਈ ਸ਼ੁਰੂ ਕੀਤੇ ਗਏ ਇਸ ਪਲੇਅਵੇਅ ਵਿੱਚ ਬੱਚਿਆਂ ਦੀ ਸੁਰੱਖਿਆ, ਖੇਡਣ ਦੇ ਸਾਜ਼ੋ ਸਮਾਨ, ਖਾਣ ਪੀਣ ਤੇ ਆਰਾਮ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।
                ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਇਕ ਔਰਤ ਹੋਣ ਦੇ ਨਾਤੇ ਉਹ ਇਹ ਗੱਲ ਭਲੀ ਭਾਂਤ ਜਾਣਦੇ ਹਨ ਕਿ ਮਹਿਲਾਵਾਂ ਨੂੰ ਆਪਣੇ ਛੋਟੇ ਬੱਚਿਆਂ ਦੀ ਦੇਖਭਾਲ ਵਿਚ ਵੱਡੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਨਾਲ ਬੱਚਿਆਂ ਦੇ ਪਾਲਣ ਪੋਸ਼ਣ ‘ਤੇ ਮਾੜਾ ਅਸਰ ਪੈਂਦਾ ਹੈ।
                ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਘਰ ਵਰਗਾ ਮਾਹੌਲ ਦੇਣ ਦੇ ਮਕਸਦ ਨਾਲ ਦੋ ਕੇਅਰ ਟੇਕਰ ਵੀ ਨਿਯੁੱਕਤ ਕੀਤੀਆਂ ਗਈਆਂ ਹਨ।ਬੱਚਿਆਂ ਲਈ ਵੱਖ-ਵੱਖ ਗੇਮਾਂ, ਖਿਡਾਉਣੇ, ਗੀਤ-ਸੰਗੀਤ, ਪਿਆਨੋ, ਐਲਫਾਬੈਟ, ਲਰਨਿੰਗ ਚਾਰਟ, ਸਿੱਖਿਆ ਨਾਲ ਸਬੰਧਿਤ ਗੇਮਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।ਦੁੱਧ ਚੁੰਘਦੇ ਬੱਚਿਆਂ ਦੀਆਂ ਮਾਵਾਂ ਲਈ ਵੱਖਰਾ ਕਾਰਨਰ ਬਣਾਇਆ ਗਿਆ ਹੈ ਤਾਂ ਜੋ ਉਹ ਆਪਣੇ ਬੱਚਿਆਂ ਨੂੰ ਦੁੱਧ ਵੀ ਪਿਆ ਸਕਣ।
                 ਇਸ ਮੌਕੇ ਜਿਲ੍ਹਾ ਮਾਲ ਅਫਸਰ ਪਰਮਜੀਤ ਸਿੰਘ ਸਹੋਤਾ, ਜਿਲ੍ਹਾ ਪ੍ਰੋਗਰਾਮ ਅਫਸਰ ਸਨੇਹ ਲਤਾ, ਸੁਪਰਵਾਇਜ਼ਰ ਬਲਵਿੰਦਰ ਕੌਰ, ਗੌਰਵ ਡੀ.ਡੀ.ਐੱਫ ਕਪੂਰਥਲਾ ਮੌਜ਼ੂਦ ਸਨ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …