Tuesday, August 25, 2026

ਸ਼੍ਰੋਮਣੀ ਕਮੇਟੀ ਵੱਲੋਂ ਸਿਰਦਾਰ ਕਪੂਰ ਸਿੰਘ ਦੇ ਮੁੱਲਵਾਨ ਅੰਗਰੇਜ਼ੀ ਲੇਖਾਂ ਦਾ ਸੰਗ੍ਰਹਿ ਪ੍ਰਕਾਸ਼ਿਤ

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ ਸੰਗਤ ਅਰਪਣ

ਅੰਮ੍ਰਿਤਸਰ, 23 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਰਦਾਰ ਕਪੂਰ ਸਿੰਘ ਦੇ ਲਿਖੇ ਵੱਖ-ਵੱਖ ਅੰਗਰੇਜ਼ੀ ਲੇਖਾਂ ਨੂੰ ਇਕ ਸੰਗ੍ਰਹਿ ਦਾ ਰੂਪ ਦਿੱਤਾ ਗਿਆ ਹੈ, ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਕੱਲ੍ਹ ਜਾਰੀ ਕੀਤਾ।ਇਹ ਸੰਗ੍ਰਹਿ ‘ਸਿੱਖਜ਼ ਐਂਡ ਸਿੱਖਇਜ਼ਮ’ ਦੇ ਅਨੁਵਾਨ ਹੇਠ ਪ੍ਰਕਾਸ਼ਿਤ ਕੀਤਾ ਹੈ ਅਤੇ ਇਹ ਸੰਗਤਾਂ ਵਿਚ ਭੇਟਾ ਰਹਿਤ ਵੰਡਿਆ ਜਾਵੇਗਾ।ਸਿਰਦਾਰ ਕਪੂਰ ਸਿੰਘ ਦੇ ਇਹ ਲੇਖ ਸ਼੍ਰੋਮਣੀ ਕਮੇਟੀ ਵੱਲੋਂ ਲੰਮਾ ਅਰਸਾ ਪਹਿਲਾਂ ਟ੍ਰੈਕਟਾਂ ਦੇ ਰੂਪ ਵਿਚ ਛਾਪੇ ਗਏ ਸਨ।ਸੰਨ 1973 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨੈਸ਼ਨਲ ਪ੍ਰੋਫੈਸਰ ਆਫ਼ ਸਿੱਖਇਜ਼ਮ ਵਜੋਂ ਸਨਮਾਨੇ ਗਏ ਸਿਰਦਾਰ ਕਪੂਰ ਸਿੰਘ ਦੀਆਂ ਲਿਖਤਾਂ ਸਿੱਖ ਬੁੱਧੀਜੀਵੀਆਂ, ਖੋਜਾਰਥੀਆਂ ਅਤੇ ਸੰਗਤਾਂ ਵੱਲੋਂ ਉਤਸ਼ਾਹ ਨਾਲ ਪੜ੍ਹੀਆਂ ਜਾਂਦੀਆਂ ਹਨ।ਪ੍ਰਕਾਸ਼ਿਤ ਕੀਤੀ ਗਈ ਪੁਸਤਕ ਵਿਚ 9 ਲੇਖਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜੋ ਗੁਰਬਾਣੀ, ਇਤਿਹਾਸ, ਗੁਰਮਤਿ ਸਿਧਾਂਤਾਂ ਅਤੇ ਸਿੱਖ ਰਹਿਣੀ ਨਾਲ ਸਬੰਧਤ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੁਸਤਕ ਜਾਰੀ ਕਰਨ ਮੌਕੇ ਕਿਹਾ ਕਿ ਸਿਰਦਾਰ ਕਪੂਰ ਸਿੰਘ ਸਿੱਖ ਕੌਮ ਦੇ ਪ੍ਰਬੁੱਧ ਚਿੰਤਕ ਅਤੇ ਲਿਖਾਰੀ ਸਨ, ਜਿਨ੍ਹਾਂ ਨੇ ਮੌਲਿਕ ਲਿਖਤਾਂ ਦੁਆਰਾ ਸਿੱਖ ਸਾਹਿਤ ਵਿਚ ਵੱਡਾ ਯੋਗਦਾਨ ਪਾਇਆ।
                   ਇਸ ਮੌਕੇ ਓ.ਐਸ.ਡੀ ਡਾ. ਅਮਰੀਕ ਸਿੰਘ, ਡਾ. ਸੁਖਬੀਰ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਿਮਰਜੀਤ ਸਿੰਘ ਕੰਗ, ਮਲਕੀਤ ਸਿੰਘ ਬਹਿੜਵਾਲ, ਲਿਟਰੇਚਰ ਵਿਭਾਗ ਦੇ ਇੰਚਾਰਜ ਗੁਰਮੀਤ ਸਿੰਘ ਤੇ ਮਲਕੀਤ ਸਿੰਘ ਹਾਜ਼ਰ ਸਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …