Thursday, September 17, 2026

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਅੰਮ੍ਰਿਤਸਰ, 23 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਪੀ.ਜੀ.ਡੀ.ਐਫ਼.ਡੀ.ਜੀ.ਸੀ ਸਮੈਸਟਰ ਦੂਜਾ ਸੈਸ਼ਨ 201920 ਦੇ ਨਤੀਜਿਆਂ ਵਿੱਚ ਕਾਲਜ ਦੇ ਵਿਦਿਆਰਥੀਆਂ ਦੀ ਪ੍ਰਾਪਤੀ ਸ਼ਲਾਘਾਯੋਗ ਰਹੀ। ਕਾਲਜ ਵਿੱਚ ਚੱਲ ਰਹੇ ਫੈਸ਼ਨ ਡਿਜਾਇਨਿੰਗ ਦੇ ਕੋਰਸ ਪੀ.ਜੀ.ਡੀ.ਐਫ਼.ਡੀ.ਜੀ.ਸੀ ਸਮੈਸਟਰ ਦੂਜੇ ਦੇ ਇਸ ਨਤੀਜੇ ਵਿੱਚ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ।ਇਸ ਅਕਾਦਮਿਕ ਸ਼ੈਸ਼ਨ ਵਿੱਚ ਕਿਰਨਦੀਪ ਕੌਰ ਨੇ 93 ਫ਼ੀਸਦੀ ਨੰਬਰ ਲੈ ਕੇ ਪਹਿਲਾ, ਨਵਨੀਤ ਕੌਰ ਨੇ 92 ਪ੍ਰਤੀਸ਼ਤ ਨੰਬਰ ਲੈ ਕੇ ਦੂਜਾ ਅਤੇ ਕੋਮਲਪ੍ਰੀਤ ਕੌਰ ਨੇ 91 ਪ੍ਰਤੀਸ਼ਤ ਨੰਬਰ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ।ਕਾਲਜ ਪ੍ਰਿੰਸੀਪਲ ਡਾ: ਐਚ.ਬੀ ਸਿੰਘ ਨੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …