ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਅੱਜ ਸੁਆਮੀ ਸ਼ਰਧਾਨੰਦ ਜੀ ਦੀ ਬਰਸੀ ‘ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ
ਭੇਟ ਕਰਨ ਲਈ ਇੱਕ ਪਵਿੱਤਰ ਹਵਨ ਦਾ ਆਯੋਜਨ ਕੀਤਾ ਗਿਆ।
ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਨੇ ਦੱਸਿਆ ਕਿ ਭਾਰਤ ਦੇ ਮਹਾਨ ਸਪੂਤ ਸੁਆਮੀ ਸ਼ਰਧਾਨੰਦ ਜੀ ਨੇ ਸੁਆਮੀ ਦਇਆਨੰਦ ਸਰਸਵਤੀ ਜੀ ਦੀਆਂ ਸਿੱਖਿਆਵਾਂ ਨੂੰ ਆਪ ਵੀ ਅਪਣਾਇਆ ਅਤੇ ਦੂਸਰਿਆਂ ਨੂੰ ਵੀ ਇਸ ਲਈ ਪ੍ਰੇਰਿਤ ਕੀਤਾ।ਸੁਆਮੀ ਸ਼ਰਧਾਨੰਦ ਜੀ ਨੇ ਗੁਰੂਕੁੱਲ ਕਾਂਗੜੀ ਯੂਨੀਵਰਸਿਟੀ ਦੇ ਵਿਕਾਸ ਲਈ ਅਹਿਮ ਭੂਮਿਕਾ ਨਿਭਾਈ।ਮਾਨਵਤਾ ਦੀ ਭਲਾਈ ਦੇ ਰਸਤੇ ਤੇ ਚਲਦਿਆਂ ਉਹ 23 ਦਸੰਬਰ 1826 ਈ: ਨੁੰ ਸਾਨੂੰ ਸਦੀਵੀਂ ਵਿਛੋੜਾ ਦੇ ਗਏ।ਉਨਾਂ ਨੇ ਸਵਾਮੀ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਉਨ੍ਹਾਂ ਵੱਲੋਂ ਦਿਖਾਏ ਮਾਨਵਤਾ ਅਤੇ ਗਿਆਨ ਦੇ ਰਸਤੇ `ਤੇ ਚੱਲਣ ਲਈ ਕਿਹਾ।
ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਪ੍ਰਬੰਧਕ ਡਾ. ਪਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਇਸ ਸਮੇਂ ਸੁਆਮੀ ਜੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ‘ਚ ਸਾਨੂੰ ਉਸ ਮਹਾਨ ਆਤਮਾ ਦੀਆਂ ਸਿੱਖਿਆਵਾਂ ਤੇ ਅਮਲ ਕਰਨ ਦੀ ਲੋੜ ਹੈ ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media