Friday, March 27, 2026

ਡੀ.ਸੀ ਵਲੋਂ ਸਖੀ ਵਨ ਸਟਾਪ ਸੈਂਟਰ ਦੀ ਪ੍ਰਗਤੀ ਦਾ ਜਾਇਜ਼ਾ

ਪਠਾਨਕੋਟ, 24 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ‘ਚ ਅਸਥਾਈ ਤੌਰ ‘ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਚੱਲ ਰਹੇ ਸਖੀ ਵਨ ਸਟਾਪ ਸੈਂਟਰ ਵਲੋਂ ਘਰੇਲੂ ਹਿੰਸਾ, ਦਾਜ਼ ਆਦਿ ਤੋਂ ਪੀੜ੍ਹਤ ਔਰਤਾਂ ਦੀ ਮਦਦ ਲਈ ਲੀਗਲ ਕਾਉਂਸਲਿੰਗ, ਮੈਡੀਕਲ ਸਹਾਇਤਾ, ਪੁਲਿਸ ਸਹਾਇਤਾ, ਸ਼ੈਲਟਰ ਆਦਿ ਦੀ ਸੁਵਿਧਾ ਇਕੋ ਛੱਤ ਹੇਠ ਮੁਹੱਈਆ ਕਰਵਾਈ ਜਾਂਦੀ ਹੈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਅੱਜ ਆਪਣੇ ਦਫ਼ਤਰ ਵਿਖੇ ਸਖੀ ਵਨ ਸਟਾਪ ਸੈਂਟਰ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।ਇਸ ਮੀਟਿੰਗ ਵਿੱਚ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਜੁਗਲ ਕਿਸ਼ੋਰ ਸਿਵਲ ਸਰਜਨ, ਅਮਰਜੀਤ ਸਿੰਘ ਭੁੱਲਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਪਰਮਪਾਲ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਸੁਨੈਨਾ ਸੈਂਟਰ ਐਡਮਿਨਸਟ੍ਰੇਟਰ ਸਖੀ ਵਨ ਸਟਾਪ ਸੈਂਟਰ ਆਦਿ ਹਾਜ਼ਰ ਸਨ।
                ਉਨਾਂ ਨੇ ਸਿਵਲ ਹਸਤਪਾਲ ਵਿਖੇ ਚੱਲ ਰਹੀ ਸਖੀ ਵਨ ਸਟਾਪ ਸੈਂਟਰ ਦੀ ਇਮਾਰਤ ਦੇ ਨਿਰਮਾਣ ਕਾਰਜ਼ ਸੈਂਟਰ ਵਲੋਂ ਕੀਤੇ ਗਏ ਵੱਖ-ਵੱਖ ਕੇਸਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਸੈਂਟਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹਾਇਤਾ ਸਬੰਧੀ ਔਰਤਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਖੀ ਵਨ ਸਟਾਪ ਸੈਂਟਰ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਿਆ ਜਾਵੇ।ਕੋਈ ਵੀ ਔਰਤ ਜੋ ਘਰੇਲੂ ਹਿੰਸਾ, ਦਾਜ ਆਦਿ ਤੋਂ ਪੀੜ੍ਹਤ ਹੈ, ਉਹ ਸਖੀ ਵਨ ਸਟਾਪ ਸੈਂਟਰ ਦਾ ਜ਼ਰੂਰ ਲਾਭ ਲਵੇ ਅਤੇ ਸਖੀ ਵਨ ਸਟਾਪ ਸੈਂਟਰ ਪਠਾਨਕੋਟ ਵਲੋਂ ਔਰਤਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਮੁਫ਼ਤ ਪ੍ਰਦਾਨ ਕੀਤੀ ਜਾਂਦੀ ਹੈ।
                     ਅਮਰਜੀਤ ਸਿੰਘ ਭੁੱਲਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਮੀਟਿੰਗ ਵਿਚ ਵਿਸ਼ਵਾਸ ਦਿਵਾਇਆ ਕਿ ਉਹ ਸੌਪੇ ਗਏ ਕੰਮਾਂ ਨੂੰ ਜਲਦੀ ਮੁਕੰਮਲ ਕਰਨਗੇ।ਉਨ੍ਹਾਂ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਵਿੱਚ ਹੁਣ ਤੱਕ ਘਰੇਲੂ ਹਿੰਸਾ ਨਾਲ ਸਬੰਧਤ ਕੁੱਲ 224 ਕੇਸ ਆਏ ਹਨ।ਜਿਸ ਵਿਚੋਂ 167 ਕੇਸਾਂ ਦਾ ਹੱਲ ਕਰ ਦਿੱਤਾ ਗਿਆ ਹੈ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …