ਅੰਮ੍ਰਿਤਸਰ, 24 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ
ਐਵਨਿਊ ਦੇ ਵਿਦਿਆਰਥੀ ਨੇ ਪੀ.ਟੀ.ਸੀ ਪੰਜਾਬੀ ਵਲੋਂ ਹਰ ਸਾਲ ਕਰਵਾਏ ਜਾਂਦੇ ‘ਸੰਗੀਤਕ ਮੁਕਾਬਲੇ ਵਾਇਸ ਆਫ਼ ਪੰਜਾਬ ਸੀਜ਼ਨ-11’ ਦਾ ਜੇਤੂ ਇਨਾਮ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਨੇ ਦੱਸਿਆ ਕਿ ਕੁਸ਼ਾਗਰ ਕਾਲੀਆ ਇਕ ਹੋਣਹਾਰ ਅਤੇ ਕਾਬਿਲ ਵਿਦਿਆਰਥੀ ਹੈ।ਉਨ੍ਹਾਂ ਨੇ ਕੁਸ਼ਾਗਰ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਵਾਈਸ ਆਫ਼ ਪੰਜਾਬ ਲਿਟਲ ਚੈਨਪਸ ਦਾ ਰਨਰਅੱਪ ਰਹਿ ਚੁੱਕਿਆ ਹੈ।ਉਨ੍ਹਾਂ ਕਿਹਾ ਕਿ ਸਕੂਲ ਦੇ ਸੰਗੀਤਕ ਵਿਭਾਗ ਦੇ ਮੁਖੀ ਮੈਡਮ ਮਨਦੀਪ ਕੌਰ ਦੁਆਰਾ ਕਰਵਾਈ ਗਈ ਸਖ਼ਤ ਮਿਹਨਤ ਅਤੇ ਰਿਆਜ਼ ਸਦਕਾ ਕੁਸ਼ਾਗਰ ਕਾਲੀਆ ਨੇ ਇਸ ਵਾਰ ਫ਼ਸਵੇਂ ਮੁਕਾਬਲੇ ’ਚ ਜਿੱਤ ਹਾਸਲ ਕੀਤੀ।
ਇਸ ਮੌਕੇ ਪ੍ਰਿੰਸੀਪਲ ਨੇ ਕੁਸ਼ਾਗਰ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਵਿਦਿਆਰਥੀ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media