ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਸਰਕਾਰੀ ਮੈਡੀਕਲ ਕਾਲਜ਼ ਅੰਮ੍ਰਿਤਸਰ ਵਿਖੇ ਵਾਇਰਲ ਰਿਸਰਚ ਅਤੇ ਰੇਬੀਜ਼ ਡਾਇਨੌਸਟਿਕ ਪ੍ਰਯੋਗਸ਼ਾਲਾ ਸਥਾਪਿਤ ਕੀਤੀ ਜਾਵੇਗੀ।ਜਿਸ ਸਬੰਧੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਭਾਰਤ ਸਰਕਾਰ ਵਲੋਂ ਪ੍ਰਵਾਨਗੀ ਪ੍ਰਾਪਤ ਹੋ ਗਈ ਹੈ।ਇਸ ਪ੍ਰਯੋਗਸ਼ਾਲਾ ‘ਤੇ ਲਗਭਗ 25 ਲੱਖ ਰੁਪਏ ਖਰਚ ਕੀਤੇ ਜਾਣਗੇ।
ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਇਸ ਪ੍ਰਯੋਗਸ਼ਾਲਾ ਸਥਾਪਿਤ ਕਰਨ ਲਈ ‘ਪ੍ਰਾਜੈਕਟ ਜ਼ੁਨੈਟਿਕ ਰੋਗਾਂ ਦੀ ਰੋਕਥਾਮ ਅਤੇ ਨਿਯੰਤਰਣ ਤਹਿਤ ਪ੍ਰਸਤਾਵ ਭੇਜਿਆ ਗਿਆ ਸੀ, ਜਿਸ ਨੂੰ ਮਾਹਿਰਾਂ ਦੀ ਕਮੇਟੀ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਹ ਪਹਿਲੀ ਹਾਈਟੈਕ ਰੇਬੀਜ਼ ਡਾਇਨਾਸਟਿਕ ਪ੍ਰਯੋਗਸ਼ਾਲਾ ਹੋਵੇਗੀ।ਜਿਸ ਵਿਚ ਰੇਬੀਜ਼ ਬਾਰੇ ਖੋਜ ਅਤੇ ਜਾਂਚ ਦਾ ਕੰਮ ਕੀਤਾ ਜਾਵੇਗਾ।ਸੋਨੀ ਨੇ ਦੱਸਿਆ ਕਿ ਇਸ ਨਾਲ ਨਾ ਸਿਰਫ ਪੰਜਾਬ ਦੇ ਲੋਕਾਂ ਨੂੰ ਫਾਇਦਾ ਹੋਵੇਗਾ, ਬਲਕਿ ਗੁਆਂਢੀ ਰਾਜਾਂ ਦੇ ਲੋਕ ਵੀ ਇਸ ਦਾ ਫਾਇਦਾ ਲੈ ਸਕਣਗੇ।
ਸੋਨੀ ਨੇ ਦੱਸਿਆ ਕਿ ਸਰਕਾਰ ਪੰਜਾਬ ਦੇ ਲੋਕਾਂ ਨੂੰ ਬੇਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਮੈਡੀਕਲ ਕਾਲਜਾਂ ਦੇ ਬੁਨਿਆਦੀ ਢਾਂਚੇ ਨੂੰ ਬੇਹਤਰ ਬਣਾਉਣ ਲਈ ਹੋਰ ਪ੍ਰਾਜੈਕਟ ਪਾਈਪ ਲਾਈਨ ਵਿੱਚ ਹਨ।ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿਹਤ ਅਤੇ ਸਿਖਿਆ ਪ੍ਰਦਾਨ ਕਰਵਾਉਣਾ ਹੈ, ਜਿਸ ਦੇ ਤਹਿਤ ਤਿੰਨੋਂ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਵਿਕਸਤ ਕੀਤਾ ਜਾ ਰਿਹਾ ਹੈ।
ਮੈਡੀਕਲ ਕਾਲਜ ਦੇ ਪ੍ਰਿੰਸੀਪਲ ਰਾਜੀਵ ਦੇਵਗਨ ਨੇ ਦੱਸਿਆ ਕਿ ਰੇਬੀਜ਼ ਡਾਇਨਾਸਟਿਕ ਲੈਬ ਨੂੰ ਦਿੱਲੀ ਦੀ ਰਾਸ਼ਟਰੀ ਕੇਂਦਰ ਬਿਮਾਰੀ ਨਿਯੰਤਰਣ ਵੱਲੋਂ ਪ੍ਰਾਜੈਕਟ ਲਈ ਬੁਨਿਆਦੀ ਢਾਂਚਾ ਅਤੇ ਤਕਨੀਕੀ ਮੁਹਾਰਤ ਪ੍ਰਦਾਨ ਕੀਤੀ ਜਾਵੇਗੀ।ਉਨਾਂ ਦੱਸਿਆ ਕਿ ਇਸ ਲੈਬ ਦੇ ਸਥਾਪਤ ਹੋਣ ਨਾਲ ਵੱਡੀ ਗਿਣਤੀ ਵਿੱਚ ਅਜਾਂਈ ਜਾਣ ਵਾਲੀਆਂ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ।ਵੀਰੋਲੋਜੀ ਲੈਬ ਦੇ ਇੰਚਾਰਜ਼ ਡਾ: ਕੇ.ਡੀ ਸਿੰਘ ਨੇ ਦੱਸਿਆ ਕਿ ਇਸ ਲੈਬ ਦੇ ਸਥਾਪਿਤ ਹੋਣ ਨਾਲ ਰੈਬੀਜ਼ ਦੀਆਂ ਵੱਧ ਰਹੀਆਂ ਘਟਨਾਵਾਂ ‘ਤੇ ਕਾਬੂ ਪਾਇਆ ਜਾ ਸਕੇਗਾ।ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਲੈਬ ਸਥਾਪਿਤ ਕਰਨ ਲਈ ਕੈਬਨਿਟ ਮੰਤਰੀ ਸੋਨੀ ਅਤੇ ਪ੍ਰਮੁੱਖ ਸਕੱਤਰ ਮੈਡੀਕਲ ਸਿਖਿਆ ਤੇ ਖੋਜ਼ ਡੀ.ਕੇ ਤਿਵਾੜੀ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ।
Check Also
ਗੋਲਡਨ ਜੁਬਲੀ ਸੈਂਟਰ ਫਾਰ ਐਂਟਰਪ੍ਰਨਿਓਰਸ਼ਿਪ ਐਂਡ ਇਨੋਵੇਸ਼ਨ ਸੈਂਟਰ ਦੀ ਫਰਾਂਸ ਦੇ ਰਾਜਦੂਤ ਵਲੋਂ ਸ਼ਲਾਘਾ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …