ਪਠਾਨਕੋਟ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 300 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਜਿਲ੍ਹਾ ਅਤੇ ਬਲਾਕ ਪੱਧਰੀ ਆਨਲਾਈਨ ਮੁਕਬਲਿਆਂ ਦੇ ਸਾਰੇ ਨਤੀਜੇ ਐਲਾਨ ਦਿੱਤੇ ਗਏ ਹਨ।
ਜਿਕਰਯੋਗ ਹੈ ਕਿ ਜਿਲ੍ਹਾ ਪੱਧਰੀ ਮੁਕਾਬਲੇ ਜਿਲ੍ਹਾ ਸਿੱਖਿਆ ਅਧਿਕਾਰੀ ਵਰਿੰਦਰ ਪਰਾਸ਼ਰ ਦੀ ਦੇਖ-ਰੇਖ ‘ਚ ਕਰਵਾਏ ਜਾ ਰਹੇ ਹਨ।ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੀੜੀ ਖੁਰਦ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਸੰਦੀਪ ਕੌਰ ਨੇ ਸੁਲੇਖ ਮੁਕਾਬਲੇ ਵਿੱਚ ਜਿਲ੍ਹੇ ‘ਚੋਂ ਦੂਸਰਾ ਅਤੇ ਬਲਾਕ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਬਲਾਕ ਪੱਧਰ ਤੇ ਅੰਜ਼ਲੀ ਦੇਵੀ ਭਾਸ਼ਣ, ਪ੍ਰੀਤੀ ਬਾਲਾ ਸਲੋਗਨ, ਤਾਨੀਆ ਪੀ.ਪੀ.ਟੀ ਪ੍ਰਤੀਯੋਗਿਤਾ ਵਿੱਚ ਜੇਤੂ ਰਹੇ।
ਜਿਲਾ ਸਿੱਖਿਆ ਅਧਿਕਾਰੀ ਵਰਿੰਦਰ ਪਰਾਸ਼ਰ ਨੇ ਵਿਦਿਆਰਥੀਆਂ ਦੇ ਮਾਤਾ ਪਿਤਾ, ਸਕੂਲ ਦੀ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਿੰਸੀਪਲ ਧਰਮ ਪਾਲ ਸੈਣੀ ਨੇ ਦੱਸਿਆ ਕਿ ਵਿਦਿਆਰਥਣ ਦੀ ਇਸ ਸਫਲਤਾ ਲਈ ਬੱਚਿਆਂ ਦੀ ਮਿਹਨਤ ਅਤੇ ਗਾਈਡ ਅਧਿਆਪਕ ਪੁਨਪ੍ਰੀਤ ਕੌਰ ਵੀ ਵਧਾਈ ਦੇ ਪਾਤਰ ਹਨ।ਪ੍ਰਿੰਸੀਪਲ ਅਤੇ ਸਕੂਲ ਸਟਾਫ ਵਲੋਂ ਗਾਈਡ ਅਧਿਆਪਕ ਪੁਨਪ੍ਰੀਤ ਕੌਰ ਅਤੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਯਾਦਗਾਰ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੋਕੇ ਪ੍ਰਿੰਸੀਪਲ ਧਰਮਪਾਲ ਸੈਣੀ, ਸ੍ਰੀਮਤੀ ਪੁਨਪ੍ਰੀਤ ਕੌਰ, ਸੁਧਾ ਕਟੋਚ, ਪੁਨੀਤਾ ਭਾਟੀਆ, ਰੇਣੂ ਸ਼ਰਮਾ, ਲਲਿਤਾ ਖੰਨਾ, ਮਨਜੀਤ ਸਿੰਘ, ਨਵੀਨ ਸੈਣੀ ਅਤੇ ਰਮਾ ਕੁਮਾਰੀ, ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ ਆਦਿ ਹਾਜ਼ਰ ਸਨ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …