Wednesday, April 29, 2026

ਸੰਯੁਕਤ ਨਿਰਦੇਸ਼ਕ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਪਠਾਨਕੋਟ ਦਾ ਵਿਸ਼ੇਸ਼ ਦੌਰਾ

ਪਠਾਨਕੋਟ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਠਾਨਕੋਟ ਵਲੋਂ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ (ਆਤਮਾ) ਤਹਿਤ ਹੋਰ ਸਕੀਮਾਂ ਤਹਿਤ ਕੀਤੇ ਜਾ ਰਹੇ ਖੇਤੀ ਕਾਰਜ਼ਾਂ ਦੀ ਸਮੀਖਿਆ ਲਈ ਡਾ. ਗੁਰਵਿੰਦਰ ਸਿੰਘ ਸੰਯੁਕਤ ਨਿਰਦੇਸ਼ਕ (ਵਿਸਥਾਰ ਅਤੇ ਸਿਖਲਾਈ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਨੇ ਵਿਸ਼ੇਸ਼ ਦੌਰਾ ਕੀਤਾ ਅਤੇ ਸਮੂਹ ਅਧਿਕਾਰੀ /ਕਰਮਚਾਰੀਆਂ ਨਾਲ ਸਥਾਨਕ ਮੀਟਿੰਗ ਹਾਲ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਮੀਟਿੰਗ ਕੀਤੀ।ਮੀਟਿੰਗ ਵਿੱਚ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ, ਡਾ. ਰਜਿੰਦਰ ਕੁਮਾਰ ਖੇਤੀਬਾੜੀ ਅਫਸਰ ਧਾਰਕਲਾਂ, ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਪਠਾਨਕੋਟ, ਡਾ. ਪ੍ਰਿਤਪਾਲ ਸਿੰਘ, ਡਾ. ਅਰਜੁਨ ਸਿੰਘ, ਡਾ. ਪ੍ਰਿਅੰਕਾ, ਡਾ. ਮਨਦੀਪ ਕੌਰ ਸਮੂਹ ਖੇਤੀਬਾੜੀ ਵਿਕਾਸ ਅਫਸਰ, ਡਾ. ਵਿਕਰਾਂਤ ਧਵਨ, ਡਾ. ਸੁਖਪਰੀਤ ਸਿੰਘ ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ), ਗੁਰਦਿੱਤ ਸਿੰਘ, ਸੁਭਾਸ਼ ਚੰਦਰ, ਜਤਿੰਦਰ ਕੁਮਾਰ, ਜਸਵਿੰਦਰ ਪਾਲ ਸਿੰਘ, ਰਵਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਸਮੇਤ ਸਮੂਹ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।
                    ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਗੁਰਵਿੰਦਰ ਸਿੰਘ ਨੇ ਕਿਹਾ ਕਿ ਬਦਲਦੇ ਹਾਲਾਤਾਂ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪੰਜਾਬ ਦੀ ਕਿਸਾਨੀ ਨੂੰ ਤਕਨੀਕੀ ਤੌਰ ‘ਤੇ ਨਵੀਆਂ ਸੇਧਾਂ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਉਨਾਂ ਕਿਹਾ ਕਿ ਕਣਕ-ਝੋਨੇ ਦੇ ਫਸਲੀ ਚੱਕਰ ਦੇ ਨਾਲ-ਨਾਲ ਕਿਸਾਨਾਂ ਨੂੰ ਖੇਤੀਬਾੜੀ ਸਹਾਇਕ ਕਿੱਤੇ ਵੀ ਅਪਨਾਉਣੇ ਚਾਹੀਦੇ ਹਨ। ਜਸ ਲਈ ਖੇਤੀਬਾੜੀ ਅਧਿਕਾਰੀਆ ਵਲੋਂ ਪਿੰਡ, ਬਲਾਕ ਅਤੇ ਜ਼ਿਲਾ ਪੱੱਧਰ ’ਤੇ ਜਾਗਰੁਕਤਾ ਕੈਂਪ ਲਗਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਕੋਵਿਡ-19 ਨੂੰ ਮੁੱਖ ਰੱਖਦਿਆਂ ਆਨਲਾਈਨ ਕੈਂਪ ਲਗਾਉਣ ਤੋਂ ਇਲਾਵਾ ਸ਼ੋਸ਼ਲ ਮੀਡੀਆ ਜਿਵੇਂ ਵਟਸਐਪ, ਫੇਸਬੁੱਕ ਦੀ ਵਰਤੋਂ ਕਰਦਿਆਂ ਕਿਸਾਨਾਂ ਤੱਕ ਖੇਤੀ ਨਵੀਨਤਮ ਤਕਨੀਕਾਂ ਪਹੁੰਚਾਈਆਂ ਜਾ ਰਹੀਆਂ ਹਨ।ਜ਼ਿਲ੍ਹਾ ਪਠਾਨਕੋਟ ਵਿੱਚ ਸਭ ਤੋਂ ਘੱਟ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੇ ਵਾਕਿਆ ਦਰਜ਼ ਹੋਣ ‘ਤੇ ਉਨ੍ਹਾਂ ਸਮੂਹ ਅਧਿਕਾਰੀ /ਕਰਮਚਾਰੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਹਰ ਸਾਲ ਖੇਤੀ ਪਸਾਰ ਸੇਵਾਵਾਂ ਵਿੱਚ ਵਧੀਆਂ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਪ੍ਰਸੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਇਆ ਕਰੇਗਾ।ਉਨਾਂ ਦੱਸਿਆ ਕਿ ਚਾਲੂ ਹਾੜੀ ਦੌਰਾਨ ਕਣਕ ਦੀ ਫਸਲ ਵਿੱਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕ ਛਿੜਕਾਅ ਤਕਨੀਕਾਂ ਦੀ ਸਹੀ ਵਰਤੋਂ ਕਰਨ ਲਈ ਕਿਸਾਨਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ।ਉਨਾਂ ਦੱਸਿਆ ਕਿ ਜ਼ਰੂਰਤ ਅਨੁਸਾਰ ਕਿਸਾਨ ਨਦੀਨਨਾਸ਼ਕ ਛਿੜਕਾਅ ਨੋਜ਼ਲਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਸ ਮੌਕੇ ਡਾ. ਅਮਰੀਕ ਸਿੰਘ, ਡਾ. ਰੁਜਿੰਦਰ ਕੁਮਾਰ ਅਤੇ ਡਾ. ਪ੍ਰਿਤਪਾਲ ਸਿੰਘ ਨੇ ਸੰਬੰਧਤ ਬਲਾਕਾਂ ਵਿੱਚ ਕੀਤੀਆਂ ਗਈਆਂ ਖੇਤੀ ਪਸਾਰ ਗਤੀਵਿਧੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …