Tuesday, April 21, 2026

ਸਿੱਖਿਆ ਵਿਭਾਗ ਵਲੋਂ ਪੰਜਾਬ ਰਾਜ ਪ੍ਰਤਿਭਾ ਖੋਜ਼ ਪ੍ਰੀਖਿਆ ਦੀ ਡੇਟਸ਼ੀਟ ਜਾਰੀ

ਹੁਣ 3 ਜਨਵਰੀ ਨੂੰ ਹੋਵੇਗੀ ਪੀ.ਐਸ.ਟੀ.ਐਸ.ਈ ਦੀ ਮੁਲਤਵੀ ਹੋਈ ਪ੍ਰੀਖਿਆ

ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਸੂਬੇ ਵਿਚੋਂ ਸਿੱਖਿਆ ਵਿਭਾਗ ਪੰਜਾਬ ਵਲੋਂ ਸ਼ੁਰੂ ਕੀਤੀ ਵਿਦਿਆਰਥੀ ਵਜੀਫਾ ਸਕੀਮ ਲਈ ਬੱਚਿਆਂ ਦੀ ਚੋਣ ਕਰਨ ਲਈ ਕਰਵਾਈ ਜਾਣ ਵਾਲੀ ਪੰਜਾਬ ਰਾਜ ਪ੍ਰਤਿਭਾ ਖੋਜ਼ ਪ੍ਰੀਖਿਆ (ਪੀ.ਐਸ.ਟੀ.ਐਸ.ਈ) 3 ਜਨਵਰੀ 2021 ਦਿਨ ਐਤਵਾਰ ਨੂੰ ਲਈ ਜਾਵੇਗੀ।
                   ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸਤਿੰਦਰਬੀਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਕਾਰਨ ਮੁਲਤਵੀ ਹੋਈ 19 ਦਸੰਬਰ 2020 ਨੂੰ ਲਈ ਜਾਣ ਵਾਲੀ ਜ਼ਿਲ੍ਹੇ ਦੇ ਅੱਠਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਵਜੀਫਾ ਸਕੀਮ ਲਈ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਹੁਣ 3 ਜਨਵਰੀ 2021 ਨੂੰ ਹੋਵੇਗੀ। ਉਨਾਂ ਦੱਸਿਆ ਕਿ ਡਾਇਰੈਕਟਰ ਰਾਜ ਸਿੱਖਿਆ ਖੋਜ਼ ਤੇ ਸਿਖਲਾਈ ਪ੍ਰੀਸ਼ਦ (ਐਸ.ਸੀ.ਈ.ਆਰ.ਟੀ) ਵਲੋਂ ਜਾਰੀ ਪੱਤਰ ਅਨੁਸਾਰ ਪ੍ਰੀਖਿਆਵਾਂ ਦਾ ਸਮਾਂ, ਪ੍ਰੀਖਿਆਰਥੀਆਂ ਦੇ ਰੋਲ ਨੰਬਰ, ਐਡਮਿਟ ਕਾਰਡ ਤੇ ਪ੍ਰੀਖਿਆ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ, ਉਨ੍ਹਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ।ਕਿਸੇ ਵਿਦਿਆਰਥੀ ਨੂੰ ਨਵਾਂ ਰੋਲ ਨੰਬਰ, ਐਡਮਿਟ ਕਾਰਡ ਵੀ ਜਾਰੀ ਨਹੀਂ ਕੀਤਾ ਗਿਆ।ਇਸ ਸੰਬੰਧੀ ਨਾ ਹੀ ਕਿਸੇ ਨੂੰ ਵੱਖਰੇ ਤੌਰ ‘ਤੇ ਸੂਚਿਤ ਕੀਤਾ ਜਾਵੇਗਾ।ਉਨ੍ਹਾਂ ਸਮੂਹ ਪ੍ਰੀਖਿਆਰਥੀਆਂ ਨੂੰ ਕਿਸੇ ਵੀ ਅਫਵਾਹ ‘ਤੇ ਵਿਸਵਾਸ਼ ਨਾ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਨੂੰ ਸਮੇਂ ਸਿਰ ਆਪਣੇ ਪ੍ਰੀਖਿਆ ਕੇਂਦਰਾਂ ਵਿੱਚ ਪੁੱਜਣ ਲਈ ਕਿਹਾ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …