Wednesday, July 29, 2026

ਕੈਬਨਿਟ ਮੰਤਰੀ ਸੋਨੀ ਨੇ ਪਿੰਡ ਥਾਂਦੇ ਨੂੰ 13 ਲੱਖ ਅਤੇ ਪਿੰਡ ਕੀਰਤਨਗੜ੍ਹ ਨੂੰ ਸੌਂਪਿਆ 5 ਲੱਖ ਦਾ ਚੈਕ

ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕਰਦਿਆਂ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਪਿੰਡ ਥਾਂਦੇ ਨੁੂੰ 13 ਲੱਖ ਰੁਪਏ ਅਤੇ ਪਿੰਡ ਕੀਰਤਨਗੜ੍ਹ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈਕ ਭੇਂਟ ਕਰਨ ਸਮੇਂ ਕੀਤਾ।
ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਹਰ ਹੀਲੇ ਪੂਰੇ ਕੀਤੇ ਜਾਣਗੇ।ਸੋਨੀ ਵੱਲੋਂ ਪਿੰਡ ਕੀਰਤਨਗੜ੍ਹ ਨੂੰ ਸਟੇਡੀਅਮ ਬਣਾਉਣ ਲਈ 5 ਲੱਖ ਰੁਪਏ ਅਤੇ ਧਰਮਸ਼ਾਲਾ ਬਣਾਉਣ ਲਈ 2 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ ਗਿਆ। ਉਨਾਂ ਨੇ ਪਿੰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਸਮੇਂ ਸਿਰ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
                  ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਸਰਪੰਚ ਗੁਰਵਿੰਦਰ ਸਿੰਘ ਗੌਰਾ, ਸਰਪੰਚ ਪ੍ਰਗਟ ਸਿੰਘ, ਵੀਰ ਸਿੰਘ, ਲਖਵਿੰਦਰ ਸਿੰਘ, ਤੇਜਿੰਦਰ ਸਿੰਘ, ਗੁਰਦੀਪ ਸਿੰਘ, ਜਗਦੀਸ਼ ਸਿੰਘ, ਬਲਬੀਰ ਸਿੰਘ, ਦਵਿੰਦਰ ਸਿੰਘ, ਮੇਵਾ ਸਿੰਘ, ਤੇਜਬੀਰ ਸਿੰਘ, ਸ਼ਾਮ ਸਿੰਘ, ਬਲਰਾਜ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।

Check Also

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …