ਦੇਸ਼ ਦੇ ਅੰਨਦਾਤਾਵਾਂ ਦੀ ਕੀਤੀ ਜਾਵੇਗੀ ਹਰ ਸੰਭਵ ਸਹਾਇਤਾ – ਟਿੰਨਾ
ਅੰਮ੍ਰਿਤਸਰ, 26 ਦਸੰਬਰ (ਸੰਧੂ) – ਤਿੰਨ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਬੀਤੇ ਇੱਕ ਮਹੀਨੇ ਤੋਂ ਕੇਂਦਰ ਸਰਕਾਰ ਦੇ ਖਿਲਾਫ ਰਾਜਧਾਨੀ ਦਿੱਲੀ ਨੂੰ ਘੇਰੀ ਬੈਠੇ ਦੇਸ਼ ਦੇ ਵੱਖ-ਵੱਖ ਕਿਸਾਨ ਸੰਗਠਨਾਂ ਨੂੰ ਪੰਜਾਬ ਦੇ ਸਰਕਾਰੀ ਤੇ ਗੈਰ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਸੰਗਠਨਾਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਲਗਾਤਾਰ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ।ਇਸੇ ਸਿਲਸਿਲੇ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਜ਼ਦੀਕ ਗੁਰਦੁਆਰਾ ਸਾਧ ਸੰਗਤ ਸੰਤ ਸ਼ੰਕਰ ਸਿੰਘ ਜੀ (ਕਬੀਰ ਪਾਰਕ) ਦੀ ਪ੍ਰਬੰਧਕੀ ਕਮੇਟੀ ਦੇ ਵੱਲੋਂ ਕਬੀਰ ਪਾਰਕ ਵੈਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਬੀਰ ਪਾਰਕ ਕਲੋਨੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਨਗਰ ਕਲੋਨੀ ਦੇ ਨਿਵਾਸੀਆਂ ਦੇ ਸਹਿਯੋਗ ਨਾਲ ਕਿਸਾਨ ਮੋਰਚੇ ‘ਤੇ ਬੈਠੇ ਕਿਸਾਨਾਂ ਲਈ ਰਾਹਤ ਸਮੱਗਰੀ ਭੇਜੀ ਗਈ।
ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਵੰਸ਼ਪਾਲ ਸਿੰਘ ਅਤੇ ਸਮਾਜ ਸੇਵਕ ਤੇ ਸਕੱਤਰ ਹਰਮਿੰਦਰ ਸਿੰਘ ਟਿੰਨਾ ਨੇ ਸਾਂਝੇ ਤੌਰ ਤੇ ਦੱਸਿਆ ਕਿ ਦੋਵਾਂ ਕਲੋਨੀਆਂ ਦੇ ਨਿਵਾਸੀਆਂ ਦੇ ਵੱਲੋਂ ਲਗਭਗ 2 ਲੱਖ ਰੁਪਏ ਦੀ ਕੀਮਤ ਵਾਲਾ ਰੋਜ਼ਾਨਾ ਇਸਤੇਮਾਲ ‘ਚ ਆਉਣ ਵਾਲਾ ਸਮਾਨ ਕਿਸਾਨਾਂ ਨੂੰ ਰਾਹਤ ਸਮੱਗਰੀ ਦੇ ਰੂਪ ਵਿਚ ਭੇਜਿਆ ਹੈ।ਜਿਸ ਵਿਚ ਗੱਦੇ, ਕੰਬਲ, ਰਾਸ਼ਨ, ਸਬਜੀਆਂ, ਕੱਪੜੇ ਤੇ ਹੋਰ ਜ਼ਰੂਰੀ ਵਸਤਾਂ ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਇਸ ਸਮਾਨ ਨੂੰ ਦਿੱਲੀ ਪਹੁੰਚਾਉਣ ਲਈ ਗੁਰੂ ਘਰ ਦੇ ਅਨਿਕ ਸੇਵਕਾਂ ਦੀ ਡਿਊਟੀ ਲਗਾਈ ਗਈ ਸੀ।ਇਸੇ ਦੌਰਾਨ ਕਿਸਾਨ ਮੋਰਚੇ ਦੀ ਫਤਿਹ ਤੇ ਸਰਬੱਤ ਦੇ ਭਲੇ ਲਈ ਅਰਦਾਸਾ ਵੀ ਸੋਧਿਆ ਗਿਆ।
ਇਸ ਮੌਕੇ ਪ੍ਰੀਤਮ ਸਿੰਘ ਗਿੱਲ, ਧੰਨਜੀਤ ਸਿੰਘ, ਸੁਖਵਿੰਦਰ ਸਿੰਘ ਬਰਾੜ, ਕ੍ਰਿਪਾਲ ਸਿੰਘ ਢਿੱਲੋਂ, ਹਰਮਿੰਦਰ ਸਿੰਘ ਟਿੰਨਾ, ਚੈਂਚਲ ਸਿੰਘ, ਗਿੰਨੀ ਉਬਰਾਏ ਆਦਿ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਲੇਖ ਰਚਨਾ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ …