ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਮਸ਼ਹੂਰ ਟੀ.ਵੀ ਕਲਾਕਾਰ ਸੁਰਿੰਦਰ ਫਰਿਸ਼ਤਾ
(ਘੁੱਲ੍ਹੇ ਸ਼ਾਹ), ਮਹਿੰਦਰ ਸਿੰਘ ਕੇ.ਪੀ ਦੇ ਕਰੀਬੀ ਰਾਜਿੰਦਰ ਸਿੰਘ ਅਤੇ ਸਮਾਜ ਸੇਵੀ ਜਸਵਿੰਦਰ ਸਿੰਘ ਮਾਸਟਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰੱਸਟ ਦੀ ਹਾਜ਼ਰੀ ਵਿੱਚ ਸੁਰਿੰਦਰ ਫਰਿਸ਼ਤਾ, ਰਜਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਮਾਸਟਰ ਨੇ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਘੁੱਲ੍ਹੇ ਸ਼ਾਹ ਇਕ ਮਸ਼ਹੂਰ ਟੀ.ਵੀ ਕਲਾਕਾਰ ਹਨ, ਜਿਨ੍ਹਾਂ ਨੇ ਟੀ.ਵੀ ਦੇ ਪ੍ਰਸਿੱਧ ਪ੍ਰੋਗਰਾਮ ਝਿਲ-ਮਿਲ ਤਾਰੇ, ਰੌਣਕ ਮੇਲਾ, ਲਿਸ਼ਕਾਰਾ ਆਦਿ ਤੋਂ ਇਲਾਵਾ ਹੋਰ ਕਈ ਪ੍ਰੋਗਰਾਮਾਂ ਅਤੇ ਪੰਜਾਬੀ ਫਿਲਮਾਂ ’ਚ ਵੀ ਕੰਮ ਕੀਤਾ ਹੈ। ਅਜਕਲ੍ਹ ਉਹ ਐਕਟਿੰਗ ਐਕਡਮੀ ਚਲਾ ਰਹੇ ਹਨ।ਸਿੱਖਿਆ ਵਿਭਾਗ ‘ਚੋਂ ਅਧਿਆਪਕ ਵਜੋਂ ਸੇਵਾ ਮੁਕਤ ਹੋਏ ਜਸਵਿੰਦਰ ਸਿੰਘ ਮਾਸਟਰ ਉਘੇ ਸਮਾਜ ਸੇਵੀ ਹਨ।ਉਹ ਸਰਕਾਰੀ ਨੌਕਰੀ ਵਿੱਚ ਜਾਣ ਤੋਂ ਪਹਿਲਾਂ ਰੰਗਰੇਟਾ ਦਲ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਸਨ।
ਰਾਜਿੰਦਰ ਸਿੰਘ ਪਿਛਲੇ 23 ਸਾਲਾਂ ਤੋਂ ਰਾਜਨੀਤੀ ‘’ਚ ਸਰਗਰਮ ਹਨ।ਉਹ ਕਾਂਗਰਸੀ ਆਗੂ ਮਹਿੰਦਰ ਸਿੰਘ ਕੇ.ਪੀ ਦੇ ਕਰੀਬੀ ਹਨ।ਇਸ ਤੋਂ ਪਹਿਲਾਂ ਉਹ ਸੇਵਾ ਸਿੰਘ ਸੇਖਵਾਂ ਦੇ ਨਾਲ ਰਹੇ ਅਤੇ ਸਾਲ 1998 ਤੋਂ 2002 ਤੱਕ ਕਪੂਰਥਲਾ ’ਚ ਭਾਜਪਾ ਯੂਥ ਵਿੰਗ ਦੇ ਜਨਰਲ ਸਕੱਤਰ ਰਹੇ।ਉਹ 2013 ਤੋਂ ਸਮਾਜ ਸੇਵੀ ਅਤੇ ਐਂਟੀ ਕੁਰੱਪਸ਼ਨ ਸੰਸਥਾ ਅੰਮ੍ਰਿਤਸਰ ਦੇ ਪ੍ਰਧਾਨ ਵਜੋਂ ਕੰਮ ਕਰ ਰਹੇ ਹਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media