ਚੰਡੀਗੜ੍ਹ, 27 ਦਸੰਬਰ (ਪ੍ਰੀਤਮ ਲੁਧਿਆਣਵੀ) – ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦੀ ਪਾ ਚੁੱਕੇ ਅੰਦੋਲਨਕਾਰੀ ਕਿਸਾਨਾਂ ਦੇ ਪਰਿਵਾਰਾਂ ਨੂੰ ਵੱਖ-ਵੱਖ ਵਿਅਕਤੀਆਂ ਅਤੇ ਸੰਸਥਾਵਾਂ ਵੱਲੋਂ ਵਿੱਤੀ ਮਦਦ ਕਰ ਕੇ ਦੁੱਖੀ ਪਰਿਵਾਰਾਂ ਨਾਲ ਹਮਦਰਦੀ ਅਤੇ ਪ੍ਰਗਟਾਈ ਜਾ ਰਹੀ ਹੈ।ਪਿਛਲੇ ਦਿਨੀਂ ਦਿੱਲੀ ’ਚ ਸ਼ਹੀਦ ਹੋਏ ਕਿਸਾਨ ਜੈ ਸਿੰਘ ਵਾਸੀ ਪਿੰਡ ਤੁੰਗਵਾਲੀ ਜਿਲ੍ਹਾ ਬਠਿੰਡਾ ਨੂੰ ਧੰਨ ਧੰਨ ਬਾਬਾ ਸ੍ਰੀ ਚੰਦ ਐਨ.ਜੀ.ਓ ਦੇ ਸੰਸਥਾਪਕ ਹਰਪ੍ਰੀਤ ਸਿੰਘ ਹੈਪੀ ਯੂ.ਐਸ.ਏ ਵਲੋਂ ਆਪਣੇ ਕਮੇਟੀ ਮੈਂਬਰਾਂ ਰਾਹੀਂ ਮਾਲੀ ਸਹਾਇਤਾ ਭੇਜੀ ਗਈ।ਕਮੇਟੀ ਮੈਂਬਰਾਂ ਖੈਹਿਰਾ ਸਿੰਘ, ਨਛੱਤਰ ਸਿੰਘ, ਮੁਖਤਿਆਰ ਸਿੰਘ ਤੇ ਪਰਮਜੀਤ ਸਿੰਘ ਵਲੋਂ ਸ਼ਹੀਦ ਹੋਏ ਕਿਸਾਨ ਜੈ ਸਿੰਘ ਦੇ ਪਿੰਡ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮਾਲੀ ਸਹਾਇਤਾ ਦਿੱਤੀ ਗਈ।
Check Also
ਖਾਲਸਾ ਕਾਲਜ ਵਿਖੇ ਵਾਤਾਵਰਣ ਸੰਭਾਲ ਅਤੇ ਸਥਿਰਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਫਲੋਰਾ ਐਂਡ ਫੌਨਾ ਸੋਸਾਇਟੀ ਵੱਲੋਂ …