ਅੰਮ੍ਰਿਤਸਰ, 28 ਦਸੰਬਰ (ਗੁਰਪ੍ਰੀਤ ਸਿੰਘ) – ਉਘੇ ਕਾਰੋਬਾਰੀ ਸੁਖਵਿੰਦਰ ਸਿੰਘ ਤੇ ਨਰਿੰਦਰ ਸਿੰਘ ਦੇ ਮਾਤਾ ਮਨਜੀਤ ਕੌਰ (ਧਰਮ ਪਤਨੀ ਸਵ: ਅਮਰਜੀਤ ਸਿੰਘ ਨਿਸ਼ਾਨ ਸਾਹਿਬ ਵਾਲੇ) ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ।ਉਹਨਾਂ ਦੇ ਗ੍ਰਹਿ ਪ੍ਰਤਾਪ ਨਗਰ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਜਿਸ ਉਪਰੰਤ ਸਥਾਨਕ ਭਗਤਾਂ ਵਾਲਾ ਸਥਿਤ ਸ਼ਹੀਦ ਊਧਮ ਸਿੰਘ ਭਵਨ ਵਿਖੇ ਸ਼ਰਧਾਂਜਲੀ ਸਮਾਗਮ ਦੌਰਾਨ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਕੀਤਾ।ਅੰਤਿਮ ਅਰਦਾਸ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਮਾਂ ਦਾ ਰੁਤਬਾ ਬਹੁਤ ਉਚਾ ਹੈ ਜਿਸ ਦਾ ਦੇਣ ਨਹੀ ਦਿੱਤਾ ਜਾ ਸਕਦਾ।ਉਨਾਂ ਕਿਹਾ ਕਿ ਮਾਤਾ ਮਨਜੀਤ ਕੌਰ ਦੇ ਚਲਾਣੇ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਇਸ ਮੌਕੇ ਬਾਵਾ ਸਿੰਘ ਗਮਾਨਪੁਰਾ ਮੈਂਬਰ ਸ਼੍ਰੋਮਣੀ ਕਮੇਟੀ, ਅਕਾਲੀ ਦਲ (ਬ) ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਰਛਪਾਲ ਸਿੰਘ ਸੁਲਤਾਨਵਿੰਡ ਪ੍ਰਧਾਨ ਨਿਊ ਅੰਮ੍ਰਿਤਸਰ, ਅਮਰੀਕ ਸਿੰਘ ਲਾਲੀ ਸਾਬਕਾ ਕੌਂਸਲਰ, ਸੁਖਦੇਵ ਸਿੰਘ ਫਰਾਂਸ, ਅਰਦਾਸੀਆ ਭਾਈ ਸੁਲਤਾਨ ਸਿੰਘ, ਭਾਈ ਸੁਖਦੇਵ ਸਿੰਘ, ਗੁਰਿੰਦਰ ਸਿੰਘ, ਸਤਬੀਰ ਸਿੰਘ ਧਾਮੀ, ਸਾਬਕਾ ਸਕੱਤਰ ਬਲਬੀਰ ਸਿੰਘ, ਗ੍ਰੰਥੀ ਅਮਰਜੀਤ ਸਿੰਘ, ਕਸ਼ਮੀਰ ਸਿੰਘ ਪੱਟੀ, ਮਾਸਟਰ ਜਸਵੰਤ ਸਿੰਘ, ਜਸਪਾਲ ਸਿੰਘ ਸੰਧੂ, ਗੁਰਨਾਮ ਸਿੰਘ ਬੁੱਟਰ ਆਦਿ ਨੇ ਵੀ ਹਾਜ਼ਰੀ ਲਵਾਈ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …