ਕਪੂਰਥਲਾ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਬੈਕਾਂ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਪੰਜਾਬ ਤੇ ਕੇਂਦਰ
ਸਰਕਾਰ ਵਲੋਂ ਸਵੈ ਰੁਜ਼ਗਾਰ ਨੂੰ ਪ੍ਰਫੁਲਿਤ ਕਰਨ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਲਾਗੂ ਕਰਨ ਲਈ ਖੁੱਲਦਿਲੀ ਨਾਲ ਕਰਜ਼ਾ ਦੇਣ ਤਾਂ ਜੋ ਦੇਸ਼ ਦੀ ਆਰਥਿਕ ਤਰੱਕੀ ਦੇ ਨਾਲ-ਨਾਲ ਨੌਜਵਾਨਾਂ ਦੀ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।
ਅੱਜ ਇਥੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ, ਨਾਬਾਰਡ ਦੇ ਡੀ.ਡੀ.ਐਮ ਰਾਹੁਲ ਵਰਮਾ, ਪੰਜਾਬ ਨੈਸ਼ਨਲ ਬੈਂਕ ਦੇ ਡਿਪਟੀ ਸਰਕਲ ਮੁਖੀ ਅਜੈ ਕੁਮਾਰ ਸ਼ਰਮਾ, ਲੀਡ ਬੈਂਕ ਮੈਨੇਜ਼ਰ ਪੀ.ਐਨ.ਬੀ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਅਰੀ ਵਿਕਾਸ ਲਈ ਵਿੱਤੀ ਸਹਾਇਤਾ ਵਾਸਤੇ ਬਕਾਇਆ 1400 ਅਰਜ਼ੀਆਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੁਦਰਾ ਯੋਜਨਾ, ਸਟੈਂਡ ਅਪ ਇੰਡੀਆ, ਤਹਿਤ ਵੱਧ ਤੋਂ ਵੱਧ ਕਰਜ਼ ਦਿੱਤੇ ਜਾਣ ਤਾਂ ਜੋ ਨਵੇਂ ਛੋਟੇ ਉਦਯੋਗਾਂ ਨੂੰ ਖੋਲਣ ਵਿਚ ਸਹਾਇਤਾ ਮਿਲ ਸਕੇ।ਡਿਪਟੀ ਕਮਿਸ਼ਨਰ ਨੇ ਵਿੱਤੀ ਸਾਖਰਤਾ ਦਰ, ਨਾਬਾਰਡ ਰਾਹੀਂ ਚੱਲ ਰਹੇ ਵਿਕਾਸ ਕਾਰਜਾਂ, ਪੇਂਡੂ ਨੌਜਵਾਨਾਂ ਨੂੰ ਹੁਨਰ ਦੀ ਸਿਖਲਾਈ ਦੇਣ ਲਈ ਆਰ ਸੇਟੀ ਦੀ ਕਾਰਗੁਜ਼ਾਰੀ ਦਾ ਵੀ ਜਾਇਜ਼ਾ ਲਿਆ।
ਐਸ.ਪੀ ਜਸਬੀਰ ਸਿੰਘ ਨੇ ਬੈਂਕਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਲਈ ਤਾਇਨਾਤ ਸੁਰੱਖਿਆ ਗਾਰਡਾਂ ਕੋਲੋਂ ਹੋਰ ਕੋਈ ਕੰਮ ਨਾ ਲਿਆ ਜਾਵੇ ਤੇ ਨਕਦੀ ਲਿਜਾਣ-ਲਿਆਉਣ ਵੇਲੇ ਨੇੜਲੇ ਪੁਲਿਸ ਸਟੇਸ਼ਨ ਨੂੰ ਜ਼ਰੂਰੀ ਇਤਲਾਹ ਕੀਤੀ ਜਾਵੇ ਤਾਂ ਜੋ ਲੁੱਟ ਦੀਆਂ ਵਾਰਦਾਤਾਂ ਤੋਂ ਬਚਿਆ ਜਾ ਸਕੇ।
ਲੀਡ ਬੈਂਕ ਮੈਨੇਜ਼ਰ ਵਲੋਂ ਬੈਂਕਾਂ ਨੂੰ ਵਿੱਤੀ ਸਾਖਰਤਾ ਦਰ ਵਧਾਉਣ ਦੇ ਮਕਸਦ ਨਾਲ ਵੱਧ ਤੋਂ ਵੱਧ ਕੈਂਪ ਲਾਉਣ ਤਾਂ ਜੋ ਲੋਕਾਂ ਨੂੰ ਵਿੱਤੀ ਖੇਤਰ ਵਿਚ ਮੌਜ਼ੂਦ ਸਹੂਲਤਾਂ ਤੇ ਸੰਭਾਵਨਾਵਾਂ ਬਾਰੇ ਜਾਣਕਾਰੀ ਮਿਲ ਸਕੇ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media