Friday, July 17, 2026

‘ਮਿਸ਼ਨ ਸ਼ਤ ਪ੍ਰਤੀਸ਼ਤ‘ ਦੀ ਸਫ਼ਲਤਾ ਲਈ ਅਧਿਆਪਕਾਂ ਵਲੋਂ ਵਾਧੂ ਜਮਾਤਾਂ ਅਰੰਭ

ਪਠਾਨਕੋਟ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਿਖਿਆ ਮੰਤਰੀ ਵਿਜੈੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੁਲਾਂ ਦੇ ਵਿਦਿਆਰਥੀਆਂ ਦੀ ਸਾਲਾਨਾ ਕਾਰਗੁਜ਼ਾਰੀ ਬਿਹਤਰ ਬਣਾਉਣ ਲਈ ਸ਼ੁਰੂ ਕੀਤੇ ਪਰਾਜੈਕਟ ‘ਮਿਸ਼ਨ ਸ਼ਤ ਪ੍ਰਤੀਸ਼ਤ‘ ਦੀ ਸਫ਼ਲਤਾ ਲਈ ਅਧਿਕਾਰੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।ਜਿਸ ਤਹਿਤ ਵਿਭਾਗ ਦੇ ਬਹੁਤ ਸਾਰੇ ਮਿਹਨਤੀ ਅਧਿਆਪਕਾਂ ਵਲੋਂ ਆਪੋ-ਆਪਣੇ ਵਿਸ਼ਿਆਂ ਦੀਆਂ ਵਾਧੂ ਜਮਾਤਾਂ ਲਗਾਉਣ ਦਾ ਸਿਲਸਿਲਾ ਆਰੰਭ ਕਰ ਦਿੱਤਾ ਗਿਆ ਹੈ।ਜਿਲ੍ਹਾ ਸਿੱਖਿਆ ਅਫਸਰ (ਸੈ.) ਵਰਿੰਦਰ ਪਰਾਸਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਾਲਾਨਾ ਪ੍ਰੀਖਿਆਵਾਂ ਲਈ ਤਿਆਰ ਕਰਨ ਹਿੱਤ ਸਾਲਾਨਾ ਪ੍ਰੀਖਿਆਵਾਂ ਦੇ ਪੈਟਰਨ ‘ਤੇ ਦਸੰਬਰ ਪ੍ਰੀਖਿਆਵਾਂ ਕਰਵਾਉਣ ਦੇ ਨਾਲ ਨਾਲ ਸਤੰਬਰ, ਨਵੰਬਰ ਅਤੇ ਦਸੰਬਰ ਪ੍ਰੀਖਿਆਵਾਂ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਵਿਦਿਆਰਥੀਆਂ ਦੇ ਕਮਜ਼ੋਰ ਅਤੇ ਬਿਹਤਰ ਪੱਖਾਂ ਦੀ ਪਹਿਚਾਣ ਕਰਨ ਉਪਰੰਤ ਵਿਦਿਆਰਥੀਆਂ ਨੂੰ ਉਹਨਾਂ ਦੀ ਯੋਗਤਾ ਅਨੁਸਾਰ ਪੜ੍ਹਨ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ।
                 ਵਾਧੂ ਜਮਾਤਾਂ ਲਗਾ ਰਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਜਾਨਪੁਰ ਲੜਕੇ ਦੀ ਸਾਇੰਸ ਅਧਿਆਪਕ ਅਨਾਮਿਕਾ ਅਤੇ ਸਰਕਾਰੀ ਹਾਈ ਸਕੂਲ ਨੋਮਲਾ ਦੇ ਮੈਥ ਮਾਸਟਰ ਮਹਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵੀ ਵਿਦਿਆਰਥੀਆਂ ਦੀਆਂ ਆਨਲਾਈਨ ਅਤੇ ਆਫਲਾਈਨ ਜਮਾਤਾਂ ਲਗਾਈਆਂ ਜਾ ਰਹੀਆਂ ਹਨ।ਅਧਿਆਪਕਾਂ ਵਲੋਂ ਵਿਦਿਆਰਥੀਆਂ ਦੇ ਬਡੀ ਗਰੁੱਪ ਬਣਾ ਕੇ ਵੀ ਇੱਕ ਦੂਜੇ ਦੀ ਮਦਦ ਲਈ ਤਿਆਰ ਕੀਤਾ ਜਾ ਰਿਹਾ ਹੈ।ਬਡੀ ਗਰੁੱਪ ਦੇ ਲੀਡਰ ਵਿਦਿਆਰਥੀ ਬਾਕੀ ਮੈਂਬਰ ਵਿਦਿਆਰਥੀਆਂ ਨੂੰ ਪੜ੍ਹਨ ਸਮੱਗਰੀ ਮੁਹੱਈਆ ਕਰਵਾ ਕੇ ਉਹਨਾਂ ਨੂੰ ਪੜ੍ਹਨ ਲਈ ਪ੍ਰੇਰਿਤ ਕਰਦੇ ਹਨ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …