Thursday, August 27, 2026

ਸਰਬਜੀਤ ਸਿੰਘ ਵਾਲੀਆ ਨੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਾ ਚਾਰਜ਼ ਸੰਭਾਲਿਆ

ਪਠਾਨਕੋਟ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਆਦੇਸ਼ਾਂ ਅਨੁਸਾਰ ਸਰਬਜੀਤ ਸਿੰਘ ਵਾਲੀਆ ਡਿਪਟੀ ਡਾਇਰੈਕਟਰ ਵੱਲੋਂ ਬਤੋਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਠਾਨਕੋਟ ਦਾ ਚਾਰਜ ਸੰਭਾਲ ਲਿਆ ਗਿਆ।ਜਿਕਰਯੋਗ ਹੈ ਕਿ ਸਰਬਜੀਤ ਸਿੰਘ ਵਾਲੀਆ ਇਸ ਤੋਂ ਪਹਿਲਾ ਮੁੱਖ ਦਫਤਰ ਚੰਗੀਗੜ੍ਹ ਵਿਖੇ ਬਤੋਰ ਡਿਪਟੀ ਡਾਇਰੈਕਟਰ ਅਪਣੀਆਂ ਸੇਵਾਵਾਂ ਨਿਭਾ ਰਹੇ ਸਨ।
                  ਅੱਜ ਸੋਮਵਾਰ ਨੂੰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਜੋਂ ਆਹੁਦਾ ਸੰਭਾਲਣ ਤੋਂ ਬਾਅਦ ਸਰਬਜੀਤ ਸਿੰਘ ਵਾਲੀਆਂ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਮਗਨਰੇਗਾ ਅਧੀਨ ਚਲਾਈਆਂ ਜਾ ਰਹੀਆਂ ਵਿਕਾਸ ਸਕੀਮਾਂ ਦਾ ਜਾਇਜਾ ਲੈਣ ਲਈ ਡੀ.ਡੀ.ਪੀ.ਓ ਪਠਾਨਕੋਟ ਪਰਮਪਾਲ ਸਿੰਘ ਅਤੇ ਜਿਲ੍ਹਾ ਪਠਾਨਕੋਟ ਦੇ ਸਮੂਹ ਬੀ.ਡੀ.ਪੀ.ਓ ਨਾਲ ਇੱਕ ਵਿਸ਼ੇਸ ਮੀਟਿੰਗ ਕਰਕੇ ਵਿਕਾਸ ਕਾਰਜਾਂ ਦਾ ਰੀਵਿਓ ਕੀਤਾ।ਇਸ ਮੋਕੇ ਮਗਨਰੇਗਾ ਦਾ ਸਮੂਹ ਸਟਾਫ ਵੀ ਹਾਜ਼ਰ ਸੀ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …