ਪਠਾਨਕੋਟ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਸ਼ਹਿਰ ਦੀ ਸੀਵਰੇਜ ਨੂੰ ਦਰੂਸਤ ਕਰਨ ਅਤੇ ਲੋਕਾਂ ਨੂੰ ਸਾਫ ਪੀਣ ਵਾਲੇ ਪਾਣੀ ਦੀ ਜਰੂਰਤ ਨੂੰ
ਪੂਰਾ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਾ ਆਵੇ, ਇਹ ਸਾਰੇ ਪ੍ਰੋਜੈਕਟ ਪਿਛਲੇ 6-7 ਮਹੀਨਿਆਂ ਤੋਂ ਚੱਲ ਰਹੇ ਹਨ ਅਤੇ ਆਉਣ ਵਾਲੇ ਸਮੇਂ ਦੋਰਾਨ ਇਹ ਵਿਕਾਸ ਕਾਰਜ ਪੂਰੇ ਕਰਕੇ ਪਠਾਨਕੋਟ ਦੀ ਜਨਤਾਂ ਨੂੰ ਸਮਰਪਿਤ ਕੀਤੇ ਜਾਣਗੇ।
ਹਲਕਾ ਪਠਾਨਕੋਟ ਅਮਿਤ ਵਿੱਜ ਵਿਧਾਇਕ ਨੇ ਆਧੁਨਿਕ ਬਿਹਾਰ ਵਿਖੇ ਸ਼ੁਰੂ ਕੀਤੇ ਪ੍ਰੋਜੈਕਟ ਦਾ ਉਦਘਾਟਨ ਕਰਨ ਮਗਰੋਂ ਕੀਤਾ।ਜਿਕਰਯੋਗ ਹੈ ਕਿ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਵੱਲੋਂ ਆਧੁਨਿਕ ਬਿਹਾਰ ਵਿਖੇ 3.5 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਜਾ ਰਹੇ ਪ੍ਰੋਜੈਕਟ ਜਿਸ ਵਿੱਚ 1 ਓ.ਐਚ.ਐਸ.ਆਰ ਟੈਂਕ, ਇੱਕ 500 ਮੀਟਰ ਡੂਘੇ ਲਗਾਏ ਜਾ ਰਹੇ ਟਿਊਵਬੈਲ ਦੇ ਕਾਰਜਾਂ ਦਾ ਸੁਭਅਰੰਭ ਕੀਤਾ ਗਿਆ।ਜਿਸ ਨੂੰ ਲੈ ਕੇ ਲੋਕਾਂ ਵਿੱਚ ਖਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਇਸ ਪ੍ਰੋਜੈਕਟ ਦੇ ਸੁਰੂ ਹੋਣ ਨਾਲ ਆਧੁਨਿਕ ਬਿਹਾਰ ਅਤੇ ਆਸ ਪਾਸ ਦੇ ਖੇਤਰ ਦੇ ਲੋਕਾਂ ਦੀ ਸੀਵਰੇਜ ਦੀ ਸਮੱਸਿਆ ਹੱਲ ਹੋਵੇਗੀ ਅਤੇ ਸਾਫ ਪੀਣ ਵਾਲਾ ਪਾਣੀ ਮਿਲ ਸਕੇਗਾ, ਲੋਕਾਂ ਨੂੰ ਰਾਹਤ ਮਿਲੇਗੀ।
ਹਲਕਾ ਵਿਧਾਇਕ ਨੇ ਕਿਹਾ ਕਿ ਪਠਾਨਕੋਟ ਸਿਟੀ ਦੀ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਪਠਾਨਕੋਟ ਨੂੰ ਸੀਵਰੇਜ਼ ਅਤੇ ਵਾਟਰ ਸਪਲਾਈ ਲਈ ਕਰੀਬ 123 ਕਰੋੜ ਰੁਪਏ ਦਿੱਤੇ ਗਏ।ਜਿਸ ਵਿੱਚ ਕਰੀਬ 150 ਕਿਲੋਮੀਟਰ ਸੀਵਰੇਜ ਪਾਈਪ ਲਾਈਨ, ਕਰੀਬ 100 ਕਿਲੋਮੀਟਰ ਪਾਣੀ ਦੀ ਪਾਈਪ ਲਾਈਨ, 6 ਓ.ਐਚ.ਐਸ.ਆਰ ਟੈਂਕ, 3 ਐਸ.ਟੀ.ਪੀ ਅਤੇ 15 ਪਾਣੀ ਦੇ ਟਿਊਵਬੈਲ ਸ਼ਾਮਲ ਹਨ।ਜਿਨ੍ਹਾਂ ਦਾ ਕਾਰਜ਼ ਪਿਛਲੇ ਕਰੀਬ 6-7 ਮਹੀਨਿਆਂ ਤੋਂ ਚੱਲ ਰਿਹਾ ਹੈ ਅਤੇ ਨਿਰਧਾਰਤ ਸਮੇਂ ਵਿੱਚ ਪੂਰਾ ਕਰਕੇ ਪਠਾਨਕੋਟ ਦੀ ਜਨਤਾ ਨੂੰ ਇਹ ਪ੍ਰੋਜੈਕਟ ਸਮਰਪਿਤ ਕੀਤੇ ਜਾਣਗੇ।
ਉਨ੍ਹਾਂ ਨੇ ਰੈਜੀਡੈਂਨਸ ਵੈਲਫੇਅਰ ਐਸੋਸੀਏਸ਼ਨ ਪਠਾਨਕੋਟ ਦਾ ਵੀ ਧੰਨਵਾਦ ਕੀਤਾ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media