Tuesday, October 6, 2026

ਆਸਟਰੀਆ ਬਣਿਆ ਯੂਰਪ ਦਾ ਪਹਿਲਾ ਸਿੱਖ ਧਰਮ ਰਜਿਸਟਰਡ ਦੇਸ਼

ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਬਿਆਨ ਵਿੱਚ ਕਿਹਾ

File Photo

ਹੈ ਕਿ ਦਸ਼ਮੇਸ਼ ਪਿਤਾ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਖਾਲਸਾ ਦੁਨੀਆਂ ਭਰ `ਚ ਖਾਲਸਾ ਪੰਥ ਦਾ ਨਿਸ਼ਾਨ ਸਾਹਿਬ ਝੁਲਾ ਰਿਹਾ ਹੈ।ਸਿੱਖ ਸੰਗਤ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਯੂਰਪ ਦੇ ਦੇਸ਼ ਆਸਟਰੀਆ `ਚ ਸਿੱਖ ਨੌਜਵਾਨ ਸਭਾ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਆਸਟਰੀਆ ਵਿੱਚ ਸਿੱਖ ਧਰਮ ਰਜਿਸਟਰਡ ਹੋ ਗਿਆ ਹੈ।ਇਨ੍ਹਾਂ ਨੌਜਵਾਨ ਵੱਲੋਂ ਸਿੱਖ ਧਰਮ ਨੂੰ ਰਜਿਸਟਰਡ ਕਰਵਾਉਣ ਲਈ ਨਵੰਬਰ 2019 ਤੋਂ ਕਾਰਵਾਈ ਸ਼ੁਰੂ ਕੀਤੀ ਗਈ ਸੀ ਤੇ ਮਹਿਜ਼ 13 ਮਹੀਨਿਆਂ ਦੀ ਘਾਲਣਾ ਤੋਂ ਬਾਅਦ 17 ਦਸੰਬਰ 2020 ਨੂੰ ਉਨ੍ਹਾਂ ਨੂੰ ਸਿੱਖ ਧਰਮ ਆਸਟਰੀਆ `ਚ ਰਜਿਸਟਰਡ ਹੋਣ ਦਾ ਸਰਟੀਫਿਕੇਟ ਮਿਲ ਗਿਆ।ਹੁਣ 23 ਦਸੰਬਰ 2020 ਤੋਂ ਆਸਟਰੀਆ ‘ਚ ਸਿੱਖ ਸਮਾਜ ਵਿਚ ਜਨਮ ਲੈਣ ਵਾਲੇ ਬੱਚੇ ਦੇ ਜਨਮ ਸਰਟੀਫਿਕੇਟ `ਚ ਉਸ ਦਾ ਧਰਮ ਸਿੱਖ ਲਿਖਵਾਉਣ ਦੀ ਕਾਰਵਾਈ ਸ਼ੁਰੂ ਹੋ ਗਈ ਹੈ।ਇਸ ਇਤਿਹਾਸਕ ਮਾਨਤਾ ਨਾਲ ਆਸਟਰੀਆ ਯੂਰਪ ਦਾ ਪਹਿਲਾ ਸਿੱਖ ਧਰਮ ਰਜਿਸਟਰਡ ਦੇਸ਼ ਬਣਿਆ ਹੈ।ਗਿਆਨੀ ਹਰਪ੍ਰੀਤ ਸਿੰਘ ਨੇ ਇਹ ਵੀ ਕਿਹਾ ਕਿ ਆਸਟਰੀਆ ਦੀ ਸਮੁੱਚੀ ਸਿੱਖ ਸੰਗਤ ਵਧਾਈ ਦੀ ਪਾਤਰ ਹੈ ਅਤੇ ਇਸ ਦੇ ਨਾਲ ਹੀ ਯੂਰਪ ਦੇ ਬਾਕੀ ਦੇਸ਼ਾਂ ਦੀ ਸੰਗਤ ਨੂੰ ਵੀ ਇਨ੍ਹਾਂ ਤੋਂ ਪ੍ਰੇਰਣਾ ਲੈ ਕੇ ਸਿੱਖ ਧਰਮ ਰਜਿਸਟਰਡ ਕਰਵਾਉਣ ਦੀ ਚਾਰਾਜੋਈ ਕਰਨੀ ਚਾਹੀਦੀ ਹੈ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …