Tuesday, October 6, 2026

ਵਿਧਾਇਕ ਨਵਜੋਤ ਸਿੰਘ ਸਿੱਧੂ ਸਿੱਖ ਜਗਤ ਤੋਂ ਤੁਰੰਤ ਮੁਆਫੀ ਮੰਗੇ – ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਮੌਜੂਦਾ ਕਾਂਗਰਸ ਪਾਰਟੀ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਪਰਮਜੀਤ ਸਿੰਘ ਅਕਾਲੀ ਅਤੇ ਸਿੱਖ ਸੰਗਤਾਂ ਵੱਲੋਂ ਪੁੱਜੀਆਂ ਸ਼ਕਾਇਤਾਂ ਸਬੰਧੀ ਸਿੰਘ ਸਾਹਿਬ ਜੀ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ੴ ਅਤੇ ਖੰਡੇ ਦਾ ਨਿਸ਼ਾਨ ਵਾਲਾ ਸ਼ਾਲ ਆਪਣੇ ਉਪਰ ਲੈ ਕੇ ਬਹੁਤ ਹੀ ਮੰਦਭਾਗਾ ਕਾਰਜ਼ ਕੀਤਾ ਹੈ ਕਿਉਂਕਿ ਇੱਕ ਸਿੱਖ ਹੋਣ ਦੇ ਨਾਤੇ ਉਸ ਨੂੰ ਇਹ ਪਤਾ ਹੋਣਾ ਚਾਹੀਦਾ ਸੀ ਕਿ ਅਜਿਹਾ ਕਰਨਾ ਸਿੱਖ ਧਰਮ ਦੀ ਮਰਯਾਦਾ ਦੇ ਵਿਰੁੱਧ ਹੈ।ਇਸ ਨਾਲ ਹਰੇਕ ਸਿੱਖ ਦੇ ਹਿਰਦਿਆਂ ਨੂੰ ਭਾਰੀ ਠੇਸ ਪੁੱਜੀ ਹੈ।ਸਿੰਘ ਸਾਹਿਬ ਜੀ ਨੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਉਸ ਨੂੰ ਸਿੱਖ ਜਗਤ ਤੋਂ ਤੁਰੰਤ ਹੀ ਇਸ ਹੋਈ ਗਲਤੀ ਲਈ ਮੁਆਫੀ ਮੰਗਣੀ ਚਾਹੀਦੀ ਹੈ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …